MP ਅੰਮ੍ਰਿਤਪਾਲ ਸਿੰਘ ਦੀ ਪੈਰੋਲ ਮਾਮਲੇ ‘ਚ ਅੱਜ ਹਾਈਕੋਰਟ ‘ਚ ਸੁਣਵਾਈ ਹੋਈ। ਇਸ ਮਾਮਲੇ ਵਿਚ ਕੋਰਟ ਨੇ ਪੰਜਾਬ ਸਰਕਾਰ ਤੋਂ ਪੈਰੋਲ ਰਿਜੈਕਟ ਕਰਨ ਨੂੰ ਲੈ ਕੇ ਡਾਕੂਮੈਂਟ ਮੰਗੇ ਹਨ। ਹੁਣ ਇਸ ਮਾਮਲੇ ‘ਤ 8 ਦਸੰਬਰ ਨੂੰ ਸੁਣਵਾਈ ਹੋਵੇਗੀ। ਦੱਸ ਦੇਈਏ ਕਿ – ਅੰਮ੍ਰਿਤਪਾਲ ਸਿੰਘ ਨੇ ਸਰਦ ਰੁੱਤ ਇਜਲਾਸ ਵਿਚ ਸ਼ਾਮਲ ਹੋਣ ਲਈ ਪੈਰੋਲ ਮੰਗੀ ਸੀ। ਇਹ ਸੈਸ਼ਨ 1 ਦਸੰਬਰ ਤੋਂ 10 ਦਸੰਬਰ ਤੱਕ ਚੱਲ ਰਿਹਾ ਹੈ। ਪਰ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਪੈਰੋਲ ਦੇਣ ਤੋਂ ਇਨਕਾਰ ਦਿੱਤਾ ਸੀ। ਅੰਮ੍ਰਿਤਪਾਲ ਵੱਲੋਂ ਪੈਰੋਲ ਨਾ ਦੇਣ ਦੇ ਇਸ ਫੈਸਲੇ ਨੂੰ ਹਾਈ ਕੋਰਟ ‘ਚ ਚੁਣੌਤੀ ਦਿੱਤੀ ਗਈ ਹੈ।
ਅਦਾਲਤ ਦੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਦੇ ਵਕੀਲ ਨੇ ਕਿਹਾ ਕਿ ਸੰਸਦ ਮੈਂਬਰ ਅੰਮ੍ਰਿਤਪਾਲ ਦੇ ਭਾਸ਼ਣ ਤੋਂ ਖ਼ਤਰਾ ਪੈਦਾ ਹੋ ਸਕਦਾ ਹੈ। ਉਨ੍ਹਾਂ ਵਿਰੁੱਧ NSA ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਨੂੰ ਸੰਸਦ ਭੇਜਣ ਦੀ ਕੋਈ ਵਿਵਸਥਾ ਨਹੀਂ ਹੈ।

ਇਸ ਦੇ ਜਵਾਬ ਵਿੱਚ ਅੰਮ੍ਰਿਤਪਾਲ ਦੇ ਵਕੀਲ ਨੇ ਕਿਹਾ kf “ਸਾਨੂੰ ਸੰਸਦ ਵਿੱਚ ਸਰੀਰਕ ਤੌਰ ‘ਤੇ ਹਾਜ਼ਰ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ। ਇਸ ਲਈ ਸਾਨੂੰ ਵਰਚੁਅਲ ਸੈਸ਼ਨ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।” ਇਸ ਦੇ ਜਵਾਬ ਵਿੱਚ, ਕੇਂਦਰ ਸਰਕਾਰ ਦੇ ਵਕੀਲ ਸੱਤਿਆਪਾਲ ਜੈਨ ਨੇ ਕਿਹਾ ਕਿ “ਸੰਸਦ ਵਿੱਚ ਹਿੱਸਾ ਲੈਣ ਦਾ ਕੋਈ ਤਰੀਕਾ ਨਹੀਂ ਹੈ।”
ਇਹ ਵੀ ਪੜ੍ਹੋ : LPG ਗੈਸ ਕੀਮਤਾਂ ਤੋਂ ਲੈ ਕੇ ਆਧਾਰ ਅਪਡੇਟ ਦੇ ਨਿਯਮਾਂ ਤੱਕ, ਅੱਜ ਤੋਂ ਲਾਗੂ ਹੋਏ ਇਹ ਵੱਡੇ ਬਦਲਾਅ
ਫਿਰ ਹਾਈਕੋਰਟ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੈਰੋਲ ਰੱਦ ਕਰਨ ਦੇ ਆਧਾਰਾਂ ਨੂੰ ਦਰਸਾਉਣ ਵਾਲੇ ਸਾਰੇ ਦਸਤਾਵੇਜ਼ ਪੇਸ਼ ਕੀਤੇ ਜਾਣਗੇ। ਮਾਮਲੇ ਦੀ ਸੁਣਵਾਈ ਸੋਮਵਾਰ 8 ਦਸੰਬਰ ਨੂੰ ਦੁਬਾਰਾ ਹੋਵੇਗੀ।
ਵੀਡੀਓ ਲਈ ਕਲਿੱਕ ਕਰੋ -:
























