ਖਡੂਰ ਸਾਹਿਬ ਤੋਂ MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਪੰਜਾਬ ਤੇ ਹਰਿਆਣਾ ਹਾਈਕੋਰਟ ਪਹੁੰਚੇ ਹਨ। ਉਨ੍ਹਾਂ ਨੇ ਸਰਦ ਰੁੱਤ ਸੈਸ਼ਨ ‘ਚ ਸ਼ਾਮਲ ਹੋਣ ਲਈ ਪੈਰੋਲ ਦੀ ਮੰਗ ਕੀਤੀ ਹੈ। ਪੈਰੋਲ ਲਈ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। NSA ਦੀ ਧਾਰਾ 15 ਅਧੀਨ ਪੈਰੋਲ ਦੀ ਮੰਗ ਕੀਤੀ ਗਈ ਹੈ।
ਹਾਲਾਂਕਿ ਇਸ ਤੋਂ ਪਹਿਲਾਂ ਵੀ ਜੋ ਲੋਕ ਸਭਾ ਦੇ ਸੈਸ਼ਨ ਚੱਲੇ ਹਨ ਉਨ੍ਹਾਂ ਵਿਚ ਸ਼ਮੂਲੀਅਤ ਕਰਨ ਲਈ ਵੀ MP ਅੰਮ੍ਰਿਤਪਾਲ ਸਿੰਘ ਲਗਾਤਾਰ ਮੰਗ ਕਰ ਰਹੇ ਹਨ। ਇਥੋਂ ਤੱਕ ਕਿ ਉਨ੍ਹਾਂ ਦੇ ਪਿਤਾ ਤੇ ਪਰਿਵਾਰਕ ਮੈਂਬਰਾਂ ਵੱਲੋਂ ਡੀਸੀ ਨੂੰ ਮੰਗ ਪੱਤਰ ਲਿਖ ਕੇ ਕਿਹਾ ਜਾ ਚੁੱਕਾ ਹੈ ਕਿ ਉਹ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਹਨ। ਇਸ ਲਈ ਉਨ੍ਹਾਂ ਨੂੰ ਇਸ ਸੈਸ਼ਨ ਵਿਚ ਸ਼ਮੂਲੀਅਤ ਦੀ ਆਗਿਆ ਦਿੱਤੀ ਜਾਵੇ।
ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਕੌਮੀ ਸੁਰੱਖਿਆ ਐਕਟ ਅਧੀਨ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹਨ ਜਿਨ੍ਹਾਂ ਨੇ 1 ਦਸੰਬਰ ਤੋਂ 19 ਦਸੰਬਰ ਤੱਕ ਦੇ ਸਰਦ ਰੁੱਤ ਇਜਲਾਸ ਲਈ ਪਰਮਿਸ਼ਨ ਮੰਗੀ ਹੈ। ਇਸ ਲਈ ਬਕਾਇਦਾ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਰੁਖ ਵੀ ਕੀਤਾ ਗਿਆ ਹੈ। ਅਪ੍ਰੈਲ 2023 ਤੋਂ ਹਿਰਾਸਤ ਵਿਚ ਹੋਣ ਦੇ ਬਾਵਜੂਦ 2024 ਦੀਆਂ ਆਮ ਚੋਣਾਂ ਵਿਚ ਖਡੂਰ ਸਾਹਿਬ ਤੋਂ ਲਗਭਗ 4 ਲੱਖ ਵੋਟਾਂ ਦੇ ਨਾਲ ਚੁਣਿਆ ਗਿਆ ਸੀ। ਅਜਿਹੇ ਵਿਚ ਹੁਣ ਉਹ ਖਡੂਰ ਸਾਹਿਬ ਦੇ 19 ਲੱਖ ਹਲਕਾ ਨਿਵਾਸੀਆਂ ਦੀ ਨੁਮਾਇੰਦਗੀ ਕਰ ਰਹੇ ਹਨ। ਅਜਿਹੇ ਵਿਚ ਉਨ੍ਹਾਂ ਦੇ ਵਕੀਲ ਨੇ ਪਟੀਸ਼ਨ ਦਾਇਰ ਕੀਤੀ ਹੈ ਉਸ ਵਿਚ ਉਨ੍ਹਾਂ ਕਿਹਾ ਹੈ ਕਿ ਪੈਰੋਲ ਉਤੇ ਰਿਹਾਅ ਕਰਨ ਦੀ ਆਗਿਆ ਦੇਣ ਜਾਂ ਵਿਕਲਪ ਦੇ ਤੌਰ ਉਤੇ ਸੈਸ਼ਨ ਦੌਰਾਨ ਸਦਨ ਵਿਚ ਉਨ੍ਹਾਂ ਦੀ ਨਿੱਜੀ ਹਾਜ਼ਰੀ ਦਾ ਪ੍ਰਬੰਧ ਕਰਨ ਦੇ ਲਈ ਨਿਰਦੇਸ਼ ਦੇ ਲਈ ਇਕ ਆਦੇਸ਼ ਦੀ ਮੰਗ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ‘ਚ ਜ਼ਿਲ੍ਹਾ ਪ੍ਰੀਸ਼ਦਾਂ ਤੇ ਸੰਮਤੀ ਚੋਣਾਂ ਹੋ ਸਕਦੀਆਂ ਹਨ ਦਸੰਬਰ ‘ਚ, 25 ਨਵੰਬਰ ਮਗਰੋਂ ਕਿਸੇ ਵੇਲੇ ਵੀ ਹੋ ਸਕਦੈ ਚੋਣਾਂ ਦਾ ਐਲਾਨ
ਜ਼ਿਕਰਯੋਗ ਹੈ ਕਿ ਇਸ ਸਾਲ 17 ਅਪ੍ਰੈਲ 2024 ਨੂੰ ਉਨ੍ਹਾਂ ਦਾ ਤੀਜਾ ਨਜ਼ਰਬੰਦੀ ਆਦੇਸ਼ ਜਾਰੀ ਕੀਤਾ ਗਿਆ ਸੀ ਜਿਸ ਕਰਕੇ ਉਹ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹਨ। ਹੁਣ ਦੇਖਣਾ ਹੋਵੇਗਾ ਕਿ ਉਨ੍ਹਾਂ ਨੂੰ ਕੋਈ ਰਾਹਤ ਮਿਲਦੀ ਹੈ ਜਾਂ ਨਹੀਂ।
ਵੀਡੀਓ ਲਈ ਕਲਿੱਕ ਕਰੋ -:
























