ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨੂੰ ਜਲਦ ਹੀ ਪੰਜਾਬ ਲਿਆਂਦਾ ਜਾ ਸਕਦਾ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਡਿਬਰੂਗੜ੍ਹ (ਆਸਾਮ) ਰਵਾਨਾ ਹੋ ਗਈ ਹੈ ਤੇ ਸਾਂਸਦ ਨੂੰ ਅਸਾਮ ਤੋਂ ਟ੍ਰਾਂਜਿਟ ਰਿਮਾਂਡ ‘ਤੇ ਵਾਪਸ ਲਿਆਂਦਾ ਜਾ ਸਕਦਾ ਹੈ। ਦੱਸ ਦੇਈਏ ਕਿ ਪਿਛਲੇ ਦੋ ਸਾਲਾਂ ਤੋਂ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਦੀ ਜੇਲ੍ਹ ਵਿਚ ਬੰਦ ਹੈ।
ਜਾਣਕਾਰੀ ਮੁਤਾਬਕ 22 ਅਪ੍ਰੈਲ ਨੂੰ ਸਾਂਸਦ ਅੰਮ੍ਰਿਤਪਾਲ ਸਿੰਘ ‘ਤੇ ਲੱਗੇ ਨੈਸ਼ਨਲ ਸਿਕਿਓਰਿਟੀ ਐਕਟ (NSA) ਦੀ ਮਿਆਦ ਖਤਮ ਹੋਣ ਜਾ ਰਹੀ ਹੈ ਤੇ ਪੰਜਾਬ ਸਰਕਾਰ ਇਸ ਨੂੰ ਅੱਗੇ ਨਹੀਂ ਵਧਾਇਆ ਗਿਆ ਹੈ।

ਪੰਜਾਬ ਪੁਲਿਸ ਸਾਂਸਦ ਨੂੰ ਡਿਬਰੂਗੜ੍ਹ ਦੀ ਅਦਾਲਤ ਤੋਂ ਟ੍ਰਾਂਜ਼ਿਟ ਰਿਮਾਂਡ ਹਾਸਲ ਕਰਕੇ ਪੰਜਾਬ ਦੇ ਅੰਮ੍ਰਿਤਸਰ ਲਿਆ ਸਕਦੀ ਹੈ, ਜਿਸ ਦੌਰਾਨ 23 ਫਰਵਰੀ 2023 ਨੂੰ ਅਜਨਾਲਾ ਥਾਣੇ ‘ਤੇ ਹਮਲੇ ਦੇ ਮਾਮਲੇ ‘ਚ ਦਰਜ FIR ਨੰਬਰ 39 ਤਹਿਤ ਗ੍ਰਿਫ਼ਤਾਰ ਕੀਤਾ ਜਾਵੇਗਾ। ਉਪਰੰਤ ਪੁਲਿਸ ਅੰਮ੍ਰਿਤਪਾਲ ਸਿੰਘ ਨੂੰ 24 ਅਪ੍ਰੈਲ ਨੂੰ ਅਜਨਾਲਾ ਅਦਾਲਤ ਵਿੱਚ ਪੇਸ਼ ਕਰ ਸਕਦੀ ਹੈ, ਜਿੱਥੋਂ ਉਸ ਦਾ ਰਿਮਾਂਡ ਲੈ ਕੇ ਅਜਨਾਲਾ ਥਾਣੇ “ਤੇ ਹੋਏ ਹਮਲੇ ਦੇ ਮਾਮਲੇ ਵਿਚ ਪੁੱਛਗਿੱਛ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਤਰਨਤਾਰਨ ‘ਚ ਐ.ਨ.ਕਾ/ਊਂਟਰ ਮਗਰੋਂ 2 ਗ੍ਰਿਫਤਾਰ, ਪੁਲਿਸ ਤੇ ਬ.ਦਮਾ/ਸ਼ਾਂ ਵਿਚਾਲੇ ਚੱਲੀਆਂ ਗੋ.ਲੀਆਂ
ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਹੁਣ ਤੱਕ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਅੰਮ੍ਰਿਤਸਰ ਲਿਆ ਚੁੱਕੀ ਹੈ। ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਪੱਪਲਪ੍ਰੀਤ ਸਿੰਘ ਨੂੰ ਭਾਰੀ ਸੁਰੱਖਿਆ ਪੁਲਿਸ ਬਲ ਨਾਲ ਵੀਰਵਾਰ ਨੂੰ ਅਜਨਾਲਾ ਕੋਰਟ ਵਿਚ ਪੇਸ਼ ਕੀਤਾ ਗਿਆ ਸੀ, ਜਿੱਥੇ ਮਾਣਯੋਗ ਅਦਾਲਤ ਨੇ ਪੱਪਲਪ੍ਰੀਤ ਸਿੰਘ ਨੂੰ 3 ਦਿਨ ਦੇ ਰਿਮਾਂਡ ‘ਤੇ ਭੇਜਣ ਦੇ ਹੁਕਮ ਦਿੱਤੇ ਸਨ।
ਵੀਡੀਓ ਲਈ ਕਲਿੱਕ ਕਰੋ -:
























