ਆਮ ਆਦਮੀ ਪਾਰਟੀ (ਆਪ) ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਬਾਰਡਰ ਪਾਰ ਤੋਂ ਪੰਜਾਬ ਵਿੱਚ ਡਰੋਨ ਰਾਹੀਂ ਨਸ਼ਿਆਂ ਦੀ ਤਸਕਰੀ ਦੇ ਮੁੱਦੇ ’ਤੇ ਸੰਸਦ ਵਿੱਚ ਮੁਲਤਵੀ ਨੋਟਿਸ ਦਾਇਰ ਕੀਤਾ ਹੈ। ਉਨ੍ਹਾਂ ਨੇ ਇਸ ਵਿਸ਼ੇ ‘ਤੇ ਸੰਸਦ ‘ਚ ਚਰਚਾ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਵੇਲੇ ਨਸ਼ਾ ਤਸਕਰੀ ਨੂੰ ਰੋਕਣ ਲਈ ਮੁਹਿੰਮ ਚਲਾ ਰਹੀ ਹੈ, ਇਸ ਲਈ ਇਸ ਮੁੱਦੇ ‘ਤੇ ਚਰਚਾ ਜ਼ਰੂਰੀ ਹੈ।

MP Malvinder Kang demands
ਲੋਕ ਸਭਾ ਦੇ ਸਕੱਤਰ ਜਨਰਲ ਨੂੰ ਭੇਜੇ ਗਏ ਮਤੇ ਵਿੱਚ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਹੈ – “ਮੈਂ ਸਾਡੇ ਦੇਸ਼ ਵਿੱਚ ਖਾਸ ਕਰਕੇ ਪੰਜਾਬ ਅਤੇ ਪਾਕਿਸਤਾਨ ਦੀ ਅੰਤਰਰਾਸ਼ਟਰੀ ਸਰਹੱਦ ਦੇ ਨਾਲ, ਨਸ਼ਿਆਂ ਦੀ ਤਸਕਰੀ ਦੇ ਇਰਾਦੇ ਨਾਲ ਵਧ ਰਹੀਆਂ ਡਰੋਨ ਗਤੀਵਿਧੀਆਂ ਬਾਰੇ ਇੱਕ ਮੁਲਤਵੀ ਮਤਾ ਪੇਸ਼ ਕਰਨਾ ਚਾਹੁੰਦਾ ਹਾਂ।”
ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗ੍ਰਹਿ ਮੰਤਰੀ ਨੂੰ ਪੱਤਰ ਲਿਖ ਕੇ ਕੌਮਾਂਤਰੀ ਸਰਹੱਦ ‘ਤੇ ਡਰੋਨਾਂ ਰਾਹੀਂ ਨਸ਼ੀਲੇ ਪਦਾਰਥਾਂ ਦੀ ਹੋ ਰਹੀ ਗੈਰ-ਕਾਨੂੰਨੀ ਤਸਕਰੀ ‘ਤੇ ਡੂੰਘੀ ਚਿੰਤਾ ਪ੍ਰਗਟਾਈ ਸੀ। ਹੁਣ ਪੰਜਾਬ ਸਰਕਾਰ ਨੇ ਨਸ਼ਾ ਮੁਕਤ ਅਤੇ ਖੁਸ਼ਹਾਲ ਪੰਜਾਬ ਬਣਾਉਣ ਦੇ ਮੰਤਵ ਨਾਲ ਨਸ਼ਾ ਵਿਰੋਧੀ ਮੁਹਿੰਮ ਵਿੱਢੀ ਹੈ।
ਇਹ ਵੀ ਪੜ੍ਹੋ : ਗੁਰਦਾਸਪੁਰ ‘ਚ ਕਿਸਾਨ ਤੇ ਪੁਲਿਸ ਹੋਏ ਆਹਮੋ-ਸਾਹਮਣੇ, ਜ਼ਮੀਨ ‘ਤੇ ਕਬਜ਼ਾ ਲੈਣ ਪਹੁੰਚੇ ਪ੍ਰਸ਼ਾਸਨ ਦਾ ਹੋਇਆ ਵਿਰੋਧ
ਮੈਂ ਸਰਕਾਰ ਤੋਂ ਪੁੱਛਣਾ ਚਾਹੁੰਦਾ ਹਾਂ ਕਿ ਸਰਹੱਦ ਪਾਰੋਂ ਡਰੋਨ ਰਾਹੀਂ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਕੀ ਕਦਮ ਚੁੱਕੇ ਗਏ ਹਨ। ਇਹ ਤਸਕਰੀ ਇੱਕ ਗੰਭੀਰ ਸਮੱਸਿਆ ਬਣ ਗਈ ਹੈ, ਜੋ ਸਾਡੇ ਨੌਜਵਾਨਾਂ ਦੇ ਭਵਿੱਖ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਰਹੀ ਹੈ। ਸਪੀਕਰ ਸਾਹਿਬ, ਮੈਂ ਤੁਹਾਨੂੰ ਸਦਨ ਦੀ ਹੋਰ ਸਾਰੀਆਂ ਕਾਰਵਾਈਆਂ ਮੁਲਤਵੀ ਕਰਨ ਅਤੇ ਇਸ ਮਹੱਤਵਪੂਰਨ ਵਿਸ਼ੇ ‘ਤੇ ਚਰਚਾ ਕਰਨ ਦੀ ਬੇਨਤੀ ਕਰਦਾ ਹਾਂ, ਤਾਂ ਜੋ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕੀਤਾ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -:
