MP Sunny Deol Supported : ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਖੇਤੀ ਆਰਡੀਨੈਂਸਾਂ, ਜਿਨ੍ਹਾਂ ਨੂੰ ਬੀਤੇ ਦਿਨ ਵੀਰਵਾਰ ਲੋਕ ਸਭਾ ਵਿੱਚ ਪਾਸ ਕਰ ਦਿੱਤਾ ਗਿਆ ਹੈ, ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਕੀਤੇ ਜਾ ਰਹੇ ਵਿਰੋਧ ਵਿਚਾਲੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਸ਼ੁੱਕਰਵਾਰ ਨੂੰ ਖੇਤੀਬਾੜੀ ਆਰਡੀਨੈਂਸਾਂ ਦੇ ਸਮਰਥਨ ਵਿਚ ਸਾਹਮਣੇ ਆਏ। ਦਿਓਲ ਨੇ ਟਵੀਟ ਕੀਤਾ, ” ਭਾਰਤ ਸਰਕਾਰ ਨੇ ਇਸ ਗੱਲ ਨੂੰ ਮਾਨਤਾ ਦਿੱਤੀ ਹੈ ਕਿ ਕਿਸਾਨ ਆਪਣੇ ਖੇਤੀ ਉਤਪਾਦਾਂ ਨੂੰ ਆਪਣੀ ਪਸੰਦ ਦੀ ਜਗ੍ਹਾ ‘ਤੇ ਬਿਹਤਰ ਕੀਮਤ ‘ਤੇ ਵੇਚ ਸਕਣਗੇ, ਜਿਸ ਨਾਲ ਸੰਭਾਵਤ ਖਰੀਦਦਾਰਾਂ ਦੀ ਗਿਣਤੀ ‘ਚ ਵਾਧਾ ਹੋਵੇਗਾ।
ਉਨ੍ਹਾਂ ਇੱਕ ਹੋਰ ਟਵੀਟ ਕਰਕੇ ਲਿਖਿਆ ਕਿ ਫਸਲ ਉਤਪਾਦਨ ਦੌਰਾਨ ਫਸਲ ’ਤੇ ਕਿਸਾਨਾਂ ਦਾ ਮਾਲਕਾਨਾਂ ਹੱਕ ਬਣਿਆ ਰਹੇਗਾ ਤੇ ਫਸਲ ਦਾ ਬੀਮਾ ਕਰਵਾਇਆ ਜਾਵੇਗਾ ਅਤੇ ਲੋੜ ਪੈਣ ’ਤੇ ਕਿਸਾਨ ਮਾਲੀ ਸੰਸਥਾਵਾਂ ਤੋਂ ਕਰਜ਼ਾ ਵੀ ਲੈ ਸਕਣਗੇ। ਦੱਸਣਯੋਗ ਹੈ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਇਨ੍ਹਾਂ ਕਿਸਾਨ ਵਿਰੋਧੀ ਆਰਡੀਨੈਂਸਾਂ ਅਤੇ ਕਾਨੂੰਨ ਦੇ ਵਿਰੋਧ ਵਿੱਚ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਕਿਹਾ ਕਿ ਮੈਨੂੰ ਕਿਸਾਨਾਂ ਨਾਲ ਉਨ੍ਹਾਂ ਦੀ ਧੀ ਅਤੇ ਭੈਣ ਬਣ ਕੇ ਖੜ੍ਹੇ ਹੋਣ ‘ਤੇ ਮਾਣ ਹੈ। ਇਨ੍ਹਾਂ ਆਰਡੀਨੈਂਸਾਂ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਲਗਾਤਾਰ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ, ਇਸ ਦੌਰਾਨ ਐੱਮ ਪੀ ਸੰਨੀ ਦਿਓਲ ਵੱਲੋਂ ਇਨ੍ਹਾਂ ਬਿੱਲਾਂ ਦਾ ਸਮਰਥਨ ਕਰਨ ’ਤੇ ਕਿਸਾਨਾਂ ਵੱਲੋਂ ਵਿਆਪਕ ਪੱਧਰ ‘ਤੇ ਵਿਰੋਧ ਪ੍ਰਗਟਾਇਆ ਜਾ ਰਿਹਾ ਹੈ।
ਇਥੇ ਤੁਹਾਨੂੰ ਦੱਸ ਦੇਈਏ ਕਿ ਮੋਦੀ ਸਰਕਾਰ ਨੇ ਸੋਮਵਾਰ ਨੂੰ ‘ਦਿ ਫਾਰਮਿੰਗ ਪ੍ਰੋਡਕਟ ਟ੍ਰੇਡ ਐਂਡ ਕਾਮਰਸ (ਪ੍ਰੋਮੋਸ਼ਨ ਐਂਡ ਫੈਸਿਲੀਟੇਸ਼ਨ) ਬਿਲ 2020’, ‘ਕਿਸਮਾਂ (ਸਸ਼ਕਤੀਕਰਨ ਅਤੇ ਸੁਰੱਖਿਆ) ਮੁੱਲ ਅਸ਼ੋਰੈਂਸ ਅਤੇ ਫਾਰਮ ਸਰਵਿਸਿਜ਼ ਬਿੱਲ’ 2020 ‘ਤੇ’ ਅਤੇ ਜ਼ਰੂਰੀ ਵਸਤੂਆਂ (ਸੋਧ) ਬਿੱਲ 2020 ਪੇਸ਼ ਕੀਤਾ। ਬਿੱਲਾਂ ਨੇ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਭਾਰੀ ਪਰੇਸ਼ਾਨ ਕੀਤਾ ਹੈ, ਜਿਹੜੇ ਕੇਂਦਰ ਵਿਰੁੱਧ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਵੀ ਲੋਕ ਸਭਾ ਦੁਆਰਾ ਪਾਸ ਕੀਤੇ ਫਾਰਮ ਬਿਲਾਂ ਦੇ ਵਿਰੁੱਧ ਜ਼ੋਰਦਾਰ ਢੰਗ ਨਾਲ ਸਾਹਮਣੇ ਆਏ।