Mr. Sukhbir and : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਵੀ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ‘ਤੇ ਹੋ ਰਹੇ ਜ਼ੁਲਮ ਨੂੰ ਗਲਤ ਠਹਿਰਾਇਆ ਤੇ ਟਵੀਟ ਕਰਦਿਆਂ ਕਿਹਾ ਕਿ ਹਰਿਆਣੇ ਵਿੱਚ ਅੱਤਿਆਚਾਰਾਂ ਦਾ ਸ਼ਿਕਾਰ ਹੋ ਰਹੇ ਕਿਸਾਨ। ਬੀਕੇਯੂ ਚੀਫ ਚਾਰੂਨੀ ਨੂੰ ਕਤਲ ਦੀ ਬੋਲੀ ਲਈ ਬੁੱਕ ਕਰਕੇ ਮਨਹੋਰ ਲਾਲ ਖੱਟੜ ਦੀ ਸਰਕਾਰ ਨੇ ਆਪਣੇ ਅਸਲ ਰੰਗ ਦਿਖਾਏ ਹਨ। ਸਾਡੇ ਕਿਸਾਨਾਂ ਦੀ ਭਾਵਨਾ ਨੂੰ ਤੋੜਨ ਦੀ ਇਹ ਕੋਸ਼ਿਸ਼, ਜਿਹੜੇ ਸ਼ਾਂਤੀ ਨਾਲ ਦਿੱਲੀ ਪਹੁੰਚ ਰਹੇ ਹਨ, ਇਤਿਹਾਸ ਦੇ ‘ਕਾਲੇ ਦਿਨ’ ਵਜੋਂ ਯਾਦ ਕੀਤੇ ਜਾਣਗੇ।
ਇਸੇ ਤਰ੍ਹਾਂ ਹਰਿਆਣਾ ਵਿਖੇ ਕਿਸਾਨਾਂ ‘ਤੇ ਹੋ ਰਹੇ ਅਤਿਆਚਾਰ ‘ਤੇ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਟਵੀਟ ਕੀਤਾ ਅਤੇ ਕਿਹਾ ਕਿ ਨਿਰਦਈ ਅੱਤਿਆਚਾਰ! ਮੈਂ ਹਰਿਆਣੇ ਵਿਚਲੇ ਮਨਹੋਰ ਲਾਲ ਖੱਟੜ ਦੀ ਅਗਵਾਈ ਵਾਲੀ ਸਰਕਾਰ ਨੂੰ ਭਾਰਤੀ ਕਿਸਾਨ ਯੂਨੀਅਨ (ਚਾਰੂਨੀ) ਦੇ ਮੁਖੀ ਗੁਰਨਾਮ ਸਿੰਘ ਚਾਰੂਨੀ ਦੀ ਹੱਤਿਆ ਦੀ ਬੋਲੀ ਅਤੇ ਦੰਗਿਆਂ ਲਈ ਬੁਕਿੰਗ ਕਰਨ ਦੀ ਨਿੰਦਾ ਕਰਦੀ ਹਾਂ। ਹਰਿਆਣਾ ਸਰਕਾਰ ਕਿਸਾਨਾਂ ਪ੍ਰਤੀ ਆਪਣੀ ਤਾਕਤ ਝੱਲ ਰਿਹਾ ਹੈ ਅਤੇ ਆਪਣੇ ਨੇਤਾਵਾਂ ਨੂੰ ਬੁੱਕ ਕਰਵਾ ਕੇ ਉਨ੍ਹਾਂ ਦੀ ਇੱਛਾ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਦੇ ਜਥੇ ਦਿੱਲੀ ਵਿੱਚ ਪਹੁੰਚਣੇ ਸ਼ੁਰੂ ਹੋ ਗਏ ਹਨ। ਖੇਤੀ ਬਿੱਲਾਂ ਦੇ ਵਿਰੋਧ ਵਿੱਚ ਉਹ ਲਗਾਤਾਰ ਸੰਘਰਸ਼ ਕਰ ਰਹੇ ਹਨ ਅਤੇ ਮੋਦੀ ਸਰਕਾਰ ਨੂੰ ਆਪਣੀ ਆਵਾਜ਼ ਸੁਣਾਉਣ ਲਈ ਉਹ ਪੂਰੀ ਤਰ੍ਹਾਂ ਤਿਆਰ-ਬਰ-ਤਿਆਰ ਹੋਏ ਹਨ। ਉਨ੍ਹਾਂ ਨੂੰ ਰੋਕਣ ਲਈ ਹਰਿਆਣਾ ਪੁਲਿਸ ਵੱਲੋਂ ਕਈ ਤਸ਼ੱਦਦ ਕੀਤੇ ਗਏ। ਸ਼ਾਂਤੀ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ’ਤੇ ਹੰਝੂ ਗੈਸ ਦੇ ਗੋਲੇ ਛੱਡੇ ਗਏ, ਉਨ੍ਹਾਂ ’ਤੇ ਪਾਣੀ ਦੀਆਂ ਬੌਛਾਰਾਂ ਕੀਤੀਆਂ ਗਈਆਂ ਅਤੇ ਲਾਠੀਚਾਰਜ ਕੀਤਾ ਗਿਆ। ਦੱਸਣਯੋਗ ਹੈ ਕਿ ਕਿਸਾਨ ਦਿੱਲੀ ਦੇ ਕੁੰਡਲੀ ਬਾਰਡਰ ਤੱਕ ਪਹੁੰਚ ਗਏ ਹਨ। ਪਰ ਉਥੇ ਵੀ ਕਿਸਾਨਾਂ ਨਾਲ ਦਿੱਲੀ ਪੁਲਿਸ ਵੱਲੋਂ ਗਲਤ ਵਤੀਰਾ ਅਪਣਾਇਆ ਗਿਆ ਅਤੇ ਬਿਨਾਂ ਕਿਸੇ ਗੱਲ ਦੇ ਉਨ੍ਹਾਂ ’ਤੇ ਅੱਥਰੂ ਗੈਸ ਦੇ ਗੋਲੇ ਛੱਡੇ ਜਾ ਰਹੇ ਹਨ।