ਭਾਰਤੀ ਜਨਤਾ ਯੁਵਾ ਮੋਰਚਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਭਾਜਪਾ ਮੰਡਲ ਦੇ ਮੀਤ ਪ੍ਰਧਾਨ ਵਿਸ਼ਾਲ ਕਮਰਾ ਨੇ ਸੋਮਵਾਰ ਦੁਪਹਿਰ ਨੂੰ ਆਪਣੇ ਘਰ ਵਿੱਚ ਕੋਈ ਜ਼ਹਿਰੀਲੀ ਦਵਾਈ ਨਿਗਲ ਕੇ ਖੁਦਕੁਸ਼ੀ ਕਰ ਲਈ । ਦਵਾਈ ਨਿਗਲਣ ਤੋਂ ਪਹਿਲਾਂ ਉਨ੍ਹਾਂ ਨੇ ਇੱਕ ਸੁਸਾਈਡ ਨੋਟ ਵੀ ਲਿਖਿਆ ਹੈ ਪਰ ਉਸ ਵਿੱਚ ਕਿਸੇ ਵਿਅਕਤੀ ਨੂੰ ਜ਼ਿੰਮੇਵਾਰ ਨਹੀਂ ਠਹਿਰਾਇਆ ਗਿਆ ਹੈ । ਸੁਸਾਈਡ ਨੋਟ ਵਿੱਚ ਲਿਖਿਆ ਗਿਆ ਹੈ ਕਿ ਉਹ ਪਿਛਲੇ ਕਾਫ਼ੀ ਸਮੇਂ ਤੋਂ ਪਰੇਸ਼ਾਨ ਚੱਲ ਰਿਹਾ ਹੈ। ਥਾਣਾ ਸਿਟੀ ਦੀ ਪੁਲਿਸ ਨੇ ਬੈੱਡ ਤੋਂ ਮਿਲੇ ਸੁਸਾਈਡ ਨੋਟ, ਮੋਬਾਈਲ ਫੋਨ ਅਤੇ ਇੱਕ ਕਾਲੀ ਸ਼ੀਸ਼ੀ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਦੱਸ ਦੇਈਏ ਕਿ ਵਿਸ਼ਾਲ ਕਮਰਾ ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਵੀ ਰਹਿ ਚੁੱਕੇ ਹਨ। ਦੱਸਿਆ ਜਾਂਦਾ ਹੈ ਕਿ ਦੁਪਹਿਰ ਸਮੇਂ ਘਰ ‘ਚ ਕੰਮ ਕਰਦੀ ਨੌਕਰਾਣੀ ਨੇ ਉਸ ਨੂੰ ਗੰਭੀਰ ਹਾਲਤ ‘ਚ ਦੇਖਿਆ ਅਤੇ ਫੌਰਨ ਉਸ ਦੇ ਭਰਾ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਦਿੱਤੀ। ਦੱਸਿਆ ਜਾਂਦਾ ਹੈ ਕਿ ਦੁਪਹਿਰ ਨੂੰ ਕਰੀਬ ਇੱਕ ਵਜੇ ਉਸ ਦੇ ਘਰ ਕੰਮ ਕਰਨ ਵਾਲੀ ਨੌਕਰਾਣੀ ਨੇ ਉਸ ਨੂੰ ਗੰਭੀਰ ਹਾਲਤ ਵਿੱਚ ਪਿਆ ਦੇਖਿਆ ਅਤੇ ਉਸਨੇ ਤੁਰੰਤ ਉਸ ਦੇ ਭਰਾ ਦੇ ਪਰਿਵਾਰਕ ਮੈਂਬਰਾਂ ਨੂੰ ਦੱਸਿਆ । ਜਿਸ ਤੋਂ ਬਾਅਦ ਪਰਿਵਾਰਕ ਮੈਂਬਰ ਉਸ ਨੂੰ ਨਿੱਜੀ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ । ਜਿਸ ਤੋਂ ਬਾਅਦ ਉਸ ਦੀ ਮ੍ਰਿਤਕ ਦੇਹ ਨੂੰ ਜ਼ਿਲ੍ਹਾ ਸਿਵਲ ਹਸਪਤਾਲ ਪਹੁੰਚਾਇਆ ਗਿਆ ।
ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸ਼ਹਿਰ ਦੇ ਸਾਰੇ ਭਾਜਪਾ ਆਗੂ ਹਸਪਤਾਲ ਵਿੱਚ ਇਕੱਠੇ ਹੋਣੇ ਸ਼ੁਰੂ ਹੋ ਗਏ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਸਬੰਧੀ ਥਾਣਾ ਸਿਟੀ ਦੇ ਏਐਸਆਈ ਬਲਦੇਵ ਸਿੰਘ ਨੇ ਦੱਸਿਆ ਕਿ ਮੌਕੇ ਤੋਂ ਸੁਸਾਈਡ ਨੋਟ ਤੋਂ ਇਲਾਵਾ ਇੱਕ ਕਾਲੇ ਰੰਗ ਦੀ ਖਾਲੀ ਸ਼ੀਸ਼ੀ ਮਿਲੀ ਹੈ। ਜਿਸ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਗਿਆ ਹੈ । ਇਸੇ ਤਰ੍ਹਾਂ ਉਸ ਦਾ ਮੋਬਾਈਲ ਫ਼ੋਨ ਵੀ ਜਾਂਚ ਲਈ ਜ਼ਬਤ ਕਰ ਲਿਆ ਗਿਆ ਹੈ।
ਮ੍ਰਿਤਕ ਵਿਸ਼ਾਲ ਕਮਰਾ ਨੇ ਆਪਣੀ ਪਤਨੀ ਅਤੇ ਬੱਚਿਆਂ ਦੇ ਨਾਂ ਲਿਖੇ ਸੁਸਾਈਡ ਨੋਟ ਵਿੱਚ ਲਿਖਿਆ ਹੈ ਕਿ ਉਸ ਨੇ ਜ਼ਿੰਦਗੀ ਵਿੱਚ ਕਦੇ ਕੋਈ ਮਾੜਾ ਕੰਮ ਨਹੀਂ ਕੀਤਾ ਪਰ ਕਿਸਮਤ ਨੇ ਉਸ ਦਾ ਸਾਥ ਨਹੀਂ ਦਿੱਤਾ । ਮੈਂ 25 ਸਾਲਾਂ ਤੋਂ ਲਗਾਤਾਰ ਪਰੇਸ਼ਾਨ ਚੱਲ ਰਿਹਾ ਹਾਂ। ਕੰਮ ਨਹੀਂ ਚੱਲ ਰਿਹਾ ਸੀ, ਕੰਮ ‘ਤੇ ਲੱਖਾਂ ਰੁਪਏ ਲਗਾ ਦਿੱਤੇ । ਸੁਸਾਇਡ ਨੋਟ ਵਿੱਚ ਉਸਨੇ ਆਪਣੇ ਇਸ ਕਦਮ ਲਈ ਮੁਆਫ਼ੀ ਵੀ ਮੰਗੀ ਹੈ।
ਵੀਡੀਓ ਲਈ ਕਲਿੱਕ ਕਰੋ -: