ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਭ੍ਰਿਸ਼ਟਾਚਾਰ ਦਾ ਸੂਬੇ ‘ਚੋਂ ਖਾਤਮਾਂ ਕਰਨ ਲਈ ਲਗਾਤਾਰ ਐਕਸ਼ਨ ਮੋਡ ‘ਚ ਹੈ। ਇਸੇ ਅਧੀਨ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਸੂਬੇ ਦੇ 191 ਥਾਣਿਆਂ ਦੇ ਮੁਨਸ਼ੀਆਂ ਦੇ ਤਬਾਦਲੇ ਕੀਤੇ ਹਨ। ਇਹ ਸਾਰੇ ਦੋ ਸਾਲ ਤੋਂ ਵੱਧ ਸਮੇਂ ਤੋਂ ਇੱਕ ਹੀ ਥਾਣੇ ਵਿੱਚ ਤਾਇਨਾਤ ਸਨ।
ਇਹ ਜਾਣਕਾਰੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਅੱਜ ਹੀ ਤਬਾਦਲੇ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਸਾਡੀ ਸਰਕਾਰ ਕਿਸੇ ਵੀ ਕੀਮਤ ‘ਤੇ ਭ੍ਰਿਸ਼ਟਾਚਾਰ ਨੂੰ ਖਤਮ ਕਰੇਗੀ। ਹਾਲ ਹੀ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ ਫੈਸਲਾ ਲਿਆ ਹੈ। ਇਸ ਤੋਂ ਬਾਅਦ ਇਸ ਦਿਸ਼ਾ ‘ਚ ਕਾਰਵਾਈ ਕੀਤੀ ਗਈ ਹੈ।
ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਕੁਝ ਸ਼ਿਕਾਇਤਾਂ ਮਿਲੀਆਂ ਸਨ ਕਿ ਥਾਣਿਆਂ ਵਿੱਚ ਐਸਐਚਓ, ਐਸਐਸਪੀ ਅਤੇ ਡੀਐਸਪੀ ਸਟਾਫ਼ ਬਦਲਦਾ ਰਹਿੰਦਾ ਹੈ ਪਰ ਮੁਨਸ਼ੀ ਸਾਲਾਂ ਬੱਧੀ ਉਸੇ ਥਾਣੇ ਵਿੱਚ ਨੌਕਰੀ ਕਰਦੇ ਰਹਿੰਦੇ ਹਨ, ਪਰ ਜੇਕਰ ਉਹ ਦੋ ਸਾਲ ਤੋਂ ਵੱਧ ਸਮੇਂ ਤੱਕ ਰਹੇ ਤਾਂ ਭ੍ਰਿਸ਼ਟਾਚਾਰ ਹੋਣ ਦੀ ਸੰਭਾਵਨਾ ਹੈ। ਕਈ ਥਾਈਂ ਮੁਨਸ਼ੀ ਅੱਠ-ਦਸ ਸਾਲ ਤੋਂ ਸਨ। ਹਾਲ ਹੀ ਵਿੱਚ, ਮੁੱਖ ਮੰਤਰੀ ਨੇ ਫੈਸਲਾ ਕੀਤਾ ਸੀ ਕਿ ਦੋ ਸਾਲਾਂ ਤੋਂ ਵੱਧ ਸਮੇਂ ਤੋਂ ਥਾਣੇ ਵਿੱਚ ਤਾਇਨਾਤ ਕਿਸੇ ਵੀ ਮੁਨਸ਼ੀ ਦਾ ਤਬਾਦਲਾ ਕੀਤਾ ਜਾਵੇਗਾ। ਇਸ ਤੋਂ ਬਾਅਦ ਹੁਣ ਇਹ ਟਰਾਂਸਫਰ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪਾਸਟਰ ਬਜਿੰਦਰ ਸਿੰਘ ਦੀ ਮੋਹਾਲੀ ਅਦਾਲਤ ‘ਚ ਹੋਈ ਪੇਸ਼ੀ, 28 ਮਾਰਚ ਨੂੰ ਹੋਵੇਗੀ ਅਗਲੀ ਸੁਣਵਾਈ
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭ੍ਰਿਸ਼ਟਾਚਾਰ ਦਾ ਪੱਧਰ ਭਾਵੇਂ ਕੋਈ ਵੀ ਹੋਵੇ, ਇਸ ਨੂੰ ਖ਼ਤਮ ਕਰ ਦਿੱਤਾ ਗਿਆ ਹੈ। ਕੁਝ ਸਮਾਂ ਪਹਿਲਾਂ ਪਟਵਾਰੀ, ਮਾਲ ਅਫ਼ਸਰਾਂ ਅਤੇ ਤਹਿਸੀਲਦਾਰਾਂ ਖ਼ਿਲਾਫ਼ ਸ਼ਿਕਾਇਤਾਂ ਆਈਆਂ ਸਨ, ਜਿਸ ’ਤੇ ਕਾਰਵਾਈ ਕੀਤੀ ਗਈ ਸੀ। ਲੋਕ ਰਾਹਤ ਮਹਿਸੂਸ ਕਰ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
