ਪਟਿਆਲਾ ਦੇ ਨੇੜਲੇ ਪਿੰਡ ਦੁੱਧਨਸਾਧਾ ਵਿਖੇ ਇੱਕ ਬਜ਼ੁਰਗ ਗਰੀਬੂ ਰਾਮ ਉਮਰ ਕਰੀਬ 70 ਸਾਲ ‘ਤੇ ਦੇਰ ਰਾਤ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ। ਹਮਲਾਵਰ ਨੇ ਬਜ਼ੁਰਗ ‘ਤੇ ਕਾਤਲਾਨਾ ਹਮਲਾ ਕੀਤਾ, ਜਿਸ ਦੌਰਾਨ ਬਜ਼ੁਰਗ ਦੀ ਮੌਤ ਹੋ ਗਈ।
ਬਜ਼ੁਰਗ ਨੂੰ ਦੁਧਨਸਾਧਾਂ ਸਰਕਾਰੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਸੱਟ ਜ਼ਿਆਦਾ ਹੋਣ ਕਰਕੇ ਗਰੀਬੂ ਰਾਮ ਨੂੰ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ ਗਿਆ। ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਪਹੁੰਚਣ ਤੋਂ ਪਹਿਲਾਂ ਰਸਤੇ ਵਿੱਚ ਬਜ਼ੁਰਗ ਨੇ ਸਾਹ ਛੱਡ ਦਿੱਤੇ। ਰਜਿੰਦਰਾ ਹਸਪਤਾਲ ਡਾਕਟਰਾਂ ਵੱਲੋਂ ਬਜ਼ੁਰਗ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਇਸ ਦੌਰਾਨ ਪੁਲਿਸ ਦੀ ਟੀਮ ਪਿੰਡ ਦੁੱਧਨਸਾਧਾ ਪਹੁੰਚੀ। ਪੁਲਿਸ ਵੱਲੋਂ ਮੌਕੇ ਦੀ ਛਾਣਬੀਣ ਕੀਤੀ ਜਾ ਰਹੀ ਹੈ ਅਤੇ ਪੁਲਿਸ ਪਾਰਟੀ ਦੁਆਰਾ ਧਾਰਾ 302 ਲਗਾ ਕੇ ਮੁਕਦਮਾ ਦਰਜ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਟਰੈਕਟਰ ਹੇਠਾਂ ਆਉਣ ਨਾਲ ਨੌਜਵਾਨ ਦੀ ਮੌ/ਤ, ਮਾਪਿਆਂ ਦਾ ਇਕਲੌਤਾ ਪੁੱਤ ਸੀ ਗੁਰਜੋਤ ਸਿੰਘ
ਪੁਲਿਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਮ੍ਰਿਤਕ ਬਜ਼ੁਰਗ ਦੇ ਪਰਿਵਾਰਕ ਬਿਆਨਾਂ ਦੇ ਆਧਾਰ ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਜੋ ਵੀ ਤੱਥ ਨਿਕਲ ਕੇ ਸਾਹਮਣੇ ਆਵੇਗਾ ਉਸ ਦੇ ਹਿਸਾਬ ਨਾਲ ਬਣਦੀ ਕਾਨੂੰਨੀ ਕਾਰਵਾਈ ਅਮਲ ਚ ਲਿਆਂਦੀ ਜਾਵੇਗੀ
ਵੀਡੀਓ ਲਈ ਕਲਿੱਕ ਕਰੋ -: