ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਇਸ ਦੁਨੀਆਂ ਤੋਂ ਗਿਆਂ ਲਗਭਗ ਚਾਰ ਸਾਲ ਹੋ ਗਏ ਹਨ, ਪਰ ਉਸ ਦੀ ਪ੍ਰਸ਼ੰਸਕ ਫਾਲੋਇੰਗ ਪਹਿਲਾਂ ਵਾਂਗ ਹੀ ਮਜ਼ਬੂਤ ਹੈ। ਇਸ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਮੂਸੇਵਾਲਾ ਦੇ ਅਧਿਕਾਰਤ ਯੂਟਿਊਬ ਚੈਨਲ ‘ਤੇ ਉਸ ਦੇ ਸਬਸਕ੍ਰਾਈਬਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਲਗਭਗ ਬਰਾਬਰ ਹੋ ਗਏ ਹਨ।
ਸਿੱਧੂ ਦੇ ਇਸ ਸਮੇਂ 29.8 ਮਿਲੀਅਨ ਸਬਸਕ੍ਰਾਈਬਰ ਹਨ, ਜਦੋਂਕਿ ਪ੍ਰਧਾਨ ਮੰਤਰੀ ਮੋਦੀ ਦੇ 29.9 ਮਿਲੀਅਨ ਸਬਸਕ੍ਰਾਈਬਰ ਹਨ। ਇਹ ਇਸ ਲਈ ਹੈ ਕਿਉਂਕਿ ਸਿੱਧੂ ਦੇ ਮਾਪੇ ਸਮੇਂ-ਸਮੇਂ ‘ਤੇ ਉਸ ਦੇ ਅਨਰਿਲੀਜ਼ਡ ਗੀਤ ਰਿਲੀਜ਼ ਕਰਦੇ ਰਹਿੰਦੇ ਹਨ। ਉਨ੍ਹਾਂ ਦਾ ਦਾਅਵਾ ਹੈ ਕਿ ਉਹ ਗੀਤਾਂ ਰਾਹੀਂ ਆਪਣੇ ਪੁੱਤਰ ਨੂੰ ਜ਼ਿੰਦਾ ਰੱਖਣਗੇ।

ਦੱਸ ਦੇਈਏ ਕਿ ਮੂਸੇਵਾਲਾ ਦਾ ਕਤਲ 29 ਮਈ, 2022 ਨੂੰ ਹੋਇਆ ਸੀ। ਉਸ ਸਮੇਂ ਉਸ ਦੇ ਯੂਟਿਊਬ ਚੈਨਲ ਦੇ ਲਗਭਗ 10 ਮਿਲੀਅਨ ਸਬਸਕ੍ਰਾਈਬਰ ਸਨ। ਉਸ ਦੇ ਕਤਲ ਤੋਂ ਬਾਅਦ ਉਸ ਦੇ ਸਬਸਕ੍ਰਾਈਬਰਾਂ ਵਿੱਚ ਲਗਭਗ 19.8 ਮਿਲੀਅਨ ਦਾ ਵਾਧਾ ਹੋਇਆ ਹੈ।
ਇਸ ਦੌਰਾਨ ਸਿੱਧੂ ਮੂਸੇਵਾਲਾ ਦਾ ਪਰਿਵਾਰ ਹੁਣ ਉਨ੍ਹਾਂ ਦੇ ਹੋਲੋਗ੍ਰਾਮ ਸ਼ੋਅ ਦੀ ਤਿਆਰੀ ਕਰ ਰਿਹਾ ਹੈ। ਇਸ ਸਾਲ ਸ਼ੋਅ ਦਾ ਐਲਾਨ ਕੀਤਾ ਗਿਆ ਹੈ। ਇਟਲੀ ਦੇ ਕਲਾਕਾਰ ਸ਼ੋਅ ਦੀ ਤਿਆਰੀ ਕਰ ਰਹੇ ਹਨ। ਬਲਕੌਰ ਸਿੰਘ ਸਿੱਧੂ ਨੇ ਕੁਝ ਸਮਾਂ ਪਹਿਲਾਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਹ ਜਾਣਕਾਰੀ ਸਾਂਝੀ ਕੀਤੀ ਸੀ। ਉਹ ਪਹਿਲਾਂ ਸ਼ੋਅ ਦੀਆਂ ਤਿਆਰੀਆਂ ਦੀ ਨਿਗਰਾਨੀ ਕਰਨ ਲਈ ਇਟਲੀ ਗਏ ਸਨ।
ਇਹ ਵੀ ਪੜ੍ਹੋ : ਭੈਣ ਨਾਲ ਖੇਡ ਰਹੇ ਮਾਸੂਮ ਨਾਲ ਵਾਪਰਿਆ ਭਾਣਾ, ਖੁੱਲ੍ਹੇ ਨਾਲੇ ‘ਚ ਡਿੱਗਣ ਕਾਰਨ ਹੋਈ ਮੌਤ
ਬਲਕੌਰ ਸਿੰਘ ਸਿੱਧੂ ਆਪਣੇ ਪੁੱਤਰ ਦੇ ਦੇਹਾਂਤ ਤੋਂ ਬਾਅਦ ਵੀ ਉਸ ਦੇ ਗੀਤ ਰਿਲੀਜ਼ ਕਰ ਰਹੇ ਹਨ। ਸਿੱਧੂ ਦੇ ਹੋਲੋਗ੍ਰਾਮ ਸ਼ੋਅ ਬਾਰੇ ਚਰਚਾਵਾਂ “ਬੜੋਤਾ” ਗੀਤ ਦੇ ਰਿਲੀਜ਼ ਹੋਣ ਦੇ ਸਮੇਂ ਤੋਂ ਹੀ ਸ਼ੁਰੂ ਹੋ ਗਈਆਂ ਸਨ। ਬਲਕੌਰ ਸਿੰਘ ਨੇ ਐਲਾਨ ਕੀਤਾ ਸੀ ਕਿ ਸਿੱਧੂ ਦਾ 2026 ਵਿੱਚ ਵਰਲਡ ਟੂਰ ਹੋਵੇਗਾ। ਇਸਦਾ ਨਾਂ “ਸਾਈਨ ਟੂ ਗੌਡ” ਰੱਖਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
























