ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਦੇ ਤਹਿਤ ਨਾਭਾ ਕੋਤਵਾਲੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਗੁਪਤ ਸੂਚਨਾ ਦੇ ਅਧਾਰ ‘ਤੇ ਪੁਲਿਸ ਨੇ ਬਰੀਜਾ ਕਾਰ ਨੂੰ ਰੋਕ ਕੇ ਚੈੱਕ ਕੀਤਾ ਗਿਆ ਤਾਂ ਉਸ ਵਿੱਚੋਂ 500 ਗ੍ਰਾਮ ਅਫ਼ੀਮ ਬਰਾਮਦ ਕਰਕੇ ਮੌਕੇ ‘ਤੇ ਕਾਰ ਸਵਾਰ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਹ ਚਾਰੋਂ ਕਾਰ ਸਵਾਰ ਆਪਸ ਦੇ ਵਿੱਚ ਦੋਸਤ ਹਨ।

ਇਸ ਮੌਕੇ ਤੇ ਨਾਭਾ ਕੋਤਵਾਲੀ ਦੇ ਐਸਐਚਓ ਸਰਬਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਹ ਵਿਅਕਤੀਆਂ ਯੂਪੀ ਬਰੇਲੀ ਦੇ ਰਹਿਣ ਵਾਲੇ ਹਨ। ਇਹਨਾਂ ਨਸ਼ਾ ਤਸਕਰਾਂ ਦੀ ਪਹਿਚਾਨ ਯਾਦਵਿੰਦਰ ਸਿੰਘ, ਰਵੀ ਸਿੰਘ, ਰਾਜੀਵ ਸ਼ਰਮਾ ਅਤੇ ਅਸ਼ੋਕ ਕੁਮਾਰ ਵਜੋਂ ਹੋਈ ਹੈ। ਇਹਨਾਂ ਵਿੱਚੋਂ ਦੋ ਨਸ਼ਾ ਤਸਕਰਾਂ ਦੇ ਮਾਮਲੇ ਪਹਿਲਾਂ ਸਮਾਣਾ ਸਦਰ ਥਾਣੇ ਵਿੱਚ ਦਰਜ ਹਨ। ਜਿਨਾਂ ਕੋਲੋਂ ਪੁਲਿਸ ਵੱਲੋਂ 250 ਗ੍ਰਾਮ ਅਫੀਮ ਅਤੇ ਇੱਕ ਕਿਲੋ ਅਫੀਮ ਦੇ ਮਾਮਲੇ ਦਰਜ ਹਨ।
ਇਹ ਵੀ ਪੜ੍ਹੋ : ਮਾਨਸਾ ਦੇ ਪਿੰਡ ਜੋਗਾ ਵਿਖੇ ਪੁਰਾਣੇ ਖੂਹ ‘ਚ ਡਿੱ/ਗੀ 21 ਸਾਲ ਦੀ ਕੁੜੀ, ਮੌਕੇ ‘ਤੇ ਬਚਾਅ ਕਾਰਜ ਜਾਰੀ
ਪੁਲਿਸ ਵੱਲੋਂ ਇਹਨਾਂ ਦੇ ਖਿਲਾਫ਼ NDPS ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਅਧਿਕਾਰੀਆਂ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਅਫ਼ੀਮ ਇਹ ਕਿੱਥੇ ਦੇਣੀ ਸੀ ਅਤੇ ਹੋਰ ਕਿੱਥੇ-ਕਿੱਥੇ ਸਪਲਾਈ ਕਰ ਚੁੱਕੇ ਹਨ। ਫਿਲਹਾਲ ਪੁਲਿਸ ਨੇ ਇਹਨਾਂ ਦਾ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -:
























