ਦੇਸ਼ ਭਰ ਵਿੱਚ UPSC ਦੇ ਨਤੀਜੇ ਆਉਣ ਤੋਂ ਬਾਅਦ ਵੱਖ-ਵੱਖ ਰੈਂਕ ਹਾਸਿਲ ਕਰਨ ਵਾਲੇ ਪ੍ਰੀਖਿਆਰਥੀਆਂ ਵਿੱਚ ਖੁਸ਼ੀ ਦਾ ਮਾਹੌਲ ਹੈ। ਇਨ੍ਹਾਂ ਚੋਣ ਨਤੀਜਿਆਂ ਵਿੱਚ ਨਾਇਬ ਤਹਿਸੀਲਦਾਰ ਬਾਬਾ ਬਕਾਲਾ ਸਾਹਿਬ ਗੌਰਵ ਉੱਪਲ ਨੇ 174 ਵਾਂ ਰੈਂਕ ਹਾਸਿਲ ਕਰਦਿਆਂ ਇਹ ਟੈਸਟ ਪਾਸ ਕੀਤਾ ਹੈ।। ਇਸ ਸਬੰਧੀ ਗੱਲਬਾਤ ਦੌਰਾਨ ਗੌਰਵ ਉੱਪਲ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਸ ਤੋਂ ਪਹਿਲਾਂ ਦੋ ਵਾਰ ਇਹ ਪ੍ਰੀਖਿਆ ਦਿੱਤੀ ਗਈ ਸੀ। ਜਿਸ ਤੋਂ ਬਾਅਦ ਅੱਜ ਤੀਜੀ ਕੋਸ਼ਿਸ਼ ਦੇ ਵਿੱਚ ਉਨ੍ਹਾਂ ਨੂੰ ਸਫਲਤਾ ਹਾਸਿਲ ਹੋਈ ਹੈ।
ਇਸ ਤੋਂ ਅੱਗੇ ਉਨ੍ਹਾਂ ਦੱਸਿਆ ਕਿ ਪਰਮਾਤਮਾ ਦੀ ਅਪਾਰ ਬਖਸ਼ਿਸ਼ ਅਤੇ ਮਾਤਾ-ਪਿਤਾ ਤੇ ਸਮੂਹ ਪਰਿਵਾਰ ਦੇ ਸਹਿਯੋਗ ਸਦਕਾ ਅੱਜ ਉਹ ਇਸ ਮੁਕਾਮ ‘ਤੇ ਪਹੁੰਚੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਦੋਸਤਾਂ ਵੱਲੋਂ ਸਮੇਂ-ਸਮੇਂ ‘ਤੇ ਉਨ੍ਹਾਂ ਦਾ ਬੇਹੱਦ ਸਾਥ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਨਹੀਂ ਰਹੇ IAF ਦੇ ਸਭ ਤੋਂ ਬਜ਼ੁਰਗ ਪਾਇਲਟ ਦਲੀਪ ਸਿੰਘ, ਦੂਜੀ ਵਿਸ਼ਵ ਜੰਗ ਦੌਰਾਨ ਹੋਏ ਸਨ ਫੌਜ ‘ਚ ਭਰਤੀ
ਇਸ ਤੋਂ ਇਲਾਵਾ ਉਨਾਂ ਨੇ ਨੌਜਵਾਨਾਂ ਨੂੰ ਸੁਨੇਹਾ ਦਿੰਦੇ ਹੋਏ ਕਿਹਾ ਕਿ ਉਹ ਖੇਡਾਂ ਅਤੇ ਪੜ੍ਹਾਈ ਵੱਲ ਵਿਸ਼ੇਸ਼ ਧਿਆਨ ਦੇਣ, ਕਿਉਂਕਿ ਮਿਹਨਤ ਇੱਕ ਦਿਨ ਜਰੂਰ ਰੰਗ ਲਿਆਉਂਦੀ ਹੈ।। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਨੌਜਵਾਨ ਖੇਡਾਂ ਅਤੇ ਪੜ੍ਹਾਈ ਦੇ ਨਾਲ ਜੁੜ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਨਾਮ ਰੌਸ਼ਨ ਕਰਨ।
ਵੀਡੀਓ ਲਈ ਕਲਿੱਕ ਕਰੋ -: