ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਖਿਲਾਫ ਇੱਕ ਹੋਰ ਐਕਸ਼ਨ ਲੈਂਦੇ ਹੋਏ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਨੂੰ 10,365 ਕਨਾਲ 19 ਮਰਲੇ ਸ਼ਾਮਲਾਟ ਜ਼ਮੀਨ ਦਾ ਇੰਤਕਾਲ ਨਾਜਾਇਜ਼ ਤੌਰ ’ਤੇ ਕਰਵਾਉਣ ਦੇ ਦੋਸ਼ ਹੇਠ ਮੁਅੱਤਲ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਤਹਿਸੀਲਦਾਰ ਨੇ ਸੁਪਰੀਮ ਕੋਰਟ ਅਤੇ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰਕੇ ਨਿੱਜੀ ਵਿਅਕਤੀਆਂ ਨੂੰ ਫਾਇਦਾ ਪਹੁੰਚਾਇਆ। ਜਾਂਚ ਅਧਿਕਾਰੀ ਨੇ ਸਾਰੇ ਦੋਸ਼ਾਂ ਨੂੰ ਸਹੀ ਠਹਿਰਾਇਆ, ਜਿਸ ਤੋਂ ਬਾਅਦ ਪੰਜਾਬ ਸਰਕਾਰ ਦੇ ਵਧੀਕ ਮੁੱਖ ਸਕੱਤਰ ਮਾਲ ਅਨੁਰਾਗ ਵਰਮਾ ਨੇ 24 ਫਰਵਰੀ 2025 ਨੂੰ ਬਰਖਾਸਤਗੀ ਦੇ ਹੁਕਮ ਜਾਰੀ ਕੀਤੇ ਹਨ।

ਸੇਵਾਮੁਕਤ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਬੀ.ਆਰ. ਬਾਂਸਲ ਵੱਲੋਂ ਸੌਂਪੀ ਗਈ ਜਾਂਚ ਰਿਪੋਰਟ ਵਿੱਚ ਪਾਇਆ ਗਿਆ ਕਿ ਧੂਤ ਨੇ ਨਾ ਸਿਰਫ਼ ਗੈਰ-ਕਾਨੂੰਨੀ ਢੰਗ ਨਾਲ ਇੰਟਕਾਲ ਨੂੰ ਮਨਜ਼ੂਰੀ ਦਿੱਤੀ, ਸਗੋਂ ਸਹੀ ਤਸਦੀਕ ਕੀਤੇ ਬਿਨਾਂ ਖੇਤਦਾਰਾਂ/ਕਬਜ਼ਿਆਂ ਦੇ ਸ਼ੇਅਰ ਵਧਾ ਕੇ ਜਾਂ ਘਟਾ ਕੇ ਘਪਲਾ ਵੀ ਕੀਤਾ। ਕੁਝ ਮਾਮਲਿਆਂ ਵਿੱਚ, ਉਹ ਵਿਅਕਤੀ ਵੀ ਜਿਨ੍ਹਾਂ ਕੋਲ ਜ਼ਮੀਨ ‘ਤੇ ਕੋਈ ਜਾਇਜ਼ ਦਾਅਵਾ ਨਹੀਂ ਸੀ, ਨੂੰ ਵੀ ਸ਼ੇਅਰਧਾਰਕਾਂ ਵਜੋਂ ਸ਼ਾਮਲ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ ‘ਚ ਬਦਲਿਆ ਸਕੂਲਾਂ ਦਾ ਸਮਾਂ, ਇਸ ਦਿਨ ਤੋਂ ਹੋਵੇਗੀ ਨਵੀਂ Timing ਲਾਗੂ
ਐਫ.ਸੀ.ਆਰ. ਅਨੁਰਾਗ ਵਰਮਾ ਨੇ ਕਿਹਾ ਕਿ ਭ੍ਰਿਸ਼ਟਾਚਾਰ ਜਾਂ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਅਧਿਕਾਰੀ/ਕ ਰਮਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਭ੍ਰਿਸ਼ਟਾਚਾਰ ਨੂੰ ਰੋਕਣ ਲਈ ਸੂਬੇ ਦੇ ਸਾਰੇ ਸਬ-ਰਜਿਸਟਰਾਰ ਤੇ ਜੁਆਇੰਟ ਸਬ-ਰਜਿਸਟਰਾਰ ਦਪਤਰਾਂ ਵਿਚ ਚਾਰ ਸੀ.ਸੀ.ਟੀ.ਵੀ ਕੈਮਰੇ ਲਾਉਣ ਦੇ ਹੁਕਮ ਦਿੱਤੇ ਗਏ ਹਨ। ਨਾਲ ਹੀ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਸੀਸੀਟੀਵੀ ਫੀਡ ਦਾ ਕੰਟੋਰਲ ਆਪਣੇ ਹੱਥ ਵਿਚ ਲੈਣ ਤੇ ਸਮੇਂ-ਸਮੇਂ ‘ਤੇ ਲਾਈਵ ਫੁਟੇਜ ਦੀ ਜਾਂਚ ਕਰਨ ਦੀਆਂ ਹਿਦਾਇਤਾਂ ਦਿੱਤੀਆਂ ਗਈਆਂ ਹਨ।
ਵੀਡੀਓ ਲਈ ਕਲਿੱਕ ਕਰੋ -:
























