ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਅੱਜ ਯਾਨੀ ਸ਼ੁੱਕਰਵਾਰ ਨੂੰ ਫਿਲੌਰ, ਜਲੰਧਰ ਵਿੱਚ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਕਰਨਗੇ। ਇਹ ਪ੍ਰੋਗਰਾਮ ਪਿੰਡ ਲਖਨਪਾਲ, ਫਿਲੌਰ, ਜਲੰਧਰ ਵਿਖੇ ਹੋਵੇਗਾ। ਇਸ ਯਾਤਰਾ ਵਿੱਚ ਸਰਕਾਰ ਦਾ ਉਦੇਸ਼ ਹਰ ਪਿੰਡ ਅਤੇ ਵਾਰਡ ਨੂੰ ਨਸ਼ਾ ਮੁਕਤ ਬਣਾਉਣ ਵੱਲ ਕਦਮ ਚੁੱਕਣਾ ਹੈ। ਇਸ ਯਾਤਰਾ ਵਿਚ ਆਪ ਸੁਪਰੀਮੋ ਕੇਜਰੀਵਾਲ ਵੀ ਸ਼ਾਮਲ ਹੋਣਗੇ।
ਇਸ ਬਾਰੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵੀ ਟਵੀਟ ਕਰਕੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪਿਛਲੇ ਢਾਈ ਮਹੀਨਿਆਂ ਵਿਚ ਪੰਜਾਬ ਪੁਲਿਸ ਤੇ ਪੰਜਾਬ ਸਰਕਾਰ ਨੇ ਨਸ਼ੇ ਵਿਰੁੱਧ ਜੰਗ ਛੇੜੀ ਹੋਈ ਹੈ। ਪਹਿਲੀ ਵਾਰ ਇੰਨੇ ਵੱਡੇ ਪੱਧਰ ‘ਤੇ ਨਸ਼ੇ ਦੇ ਤਸਕਰਾਂ ਖਿਲਾਫ਼ ਐਕਸ਼ਨ ਹੋ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਅੱਜ ਤੋਂ ਨਸ਼ਾ ਮੁਕਤੀ ਯਾਤਰਾ ਸ਼ੁਰੂ ਹੋ ਰਹੀ ਹੈ। ਇਹ ਯਾਤਰਾ ਪੰਜਾਬ ਦੇ ਹਰ ਪਿੰਡ ਤੇ ਹਰ ਵਾਰਡ ‘ਚ ਜਾਵੇਗੀ। ਹੁਣ ਲੋਕਾਂ ਨੂੰ ਨਸ਼ਾ ਮੁਕਤੀ ਮੁਹਿੰਮ ਨਾਲ ਜੋੜਿਆ ਜਾਵੇਗਾ। ਹਰ ਪਿੰਡ ਤੇ ਹਰ ਵਾਰਡ ਦੇ ਲੋਕ ਸਹੁੰ ਚੁੱਕਣਗੇ ਕਿ ਖੁਦ ਨਸ਼ਾ ਨਹੀਂ ਕਰਨਗੇ, ਕਿਸੇ ਨੂੰ ਵੀ ਆਪਣੇ ਇਲਾਕੇ ਵਿਚ ਨਸ਼ਾ ਨਹੀਂ ਵੇਚਣ ਦੇਣਗੇ ਤੇ ਨਸ਼ਾ ਪੀੜਤਾਂ ਦਾ ਇਲਾਜ ਕਰਵਾ ਕੇ ਉਨ੍ਹਾਂ ਨੂੰ ਨਸ਼ੇ ਤੋਂ ਬਾਹਰ ਕੱਢਣਗੇ।
ਆਪ ਸੁਪਰੀਮੋ ਨੇ ਅੱਗੇ ਕਿਹਾ ਕਿ ਨਸ਼ਾ ਪੀੜਤ ਲੋਕਾਂ ਦਾ ਇਲਾਜ ਕਰਵਾਉਣ ਲਈ ਪੰਜਾਬ ਸਰਕਾਰ ਨੇ ਵੱਡੇ ਪੱਧਰ ‘ਤੇ ਇੰਤਜ਼ਾਮ ਕੀਤੇ ਹਨ। ਇਸ ਯਾਤਰਾ ਦੀ ਸ਼ੁਰੂਆਤ ਅੱਜ ਮੈਂ ਤੇ ਭਗਵੰਤ ਮਾਨ ਜੀ ਕਰਨਗੇ। ਪੰਜਾਬ ਪਰਿਵਾਰ ਦੇ ਤਿੰਨ ਕਰੋੜ ਮੈਂਬਰ ਹੁਣ ਨਸ਼ੇ ਨੂੰ ਪੰਜਾਬ ਤੋਂ ਖਤਮ ਕਰਕੇ ਹੀ ਰਹਾਂਗੇ।
ਇਸ ਸਬੰਧੀ 2 ਤੋਂ 4 ਮਈ ਤੱਕ ਸਾਰੇ ਜ਼ਿਲ੍ਹਿਆਂ ਵਿੱਚ ਸਰਕਾਰ ਵੱਲੋਂ ਨਿਯੁਕਤ ਆਗੂਆਂ ਦੀ ਮੀਟਿੰਗ ਵੀ ਕੀਤੀ ਗਈ। ਇਹ ਮੁਹਿੰਮ ਸਰਪੰਚ, ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਸਾਂਝੇ ਤੌਰ ‘ਤੇ ਚਲਾਈ ਜਾਵੇਗੀ। ਇਸ ਮੁਹਿੰਮ ਵਿੱਚ ਪਿੰਡ ਰੱਖਿਆ ਕਮੇਟੀਆਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਖੁਦ ਅੱਜ ਇਸ ਨੂੰ ਲਾਂਚ ਕਰਨਗੇ।
ਇਹ ਵੀ ਪੜ੍ਹੋ : ਜਲੰਧਰ ਤੋਂ ਕਰੋੜਪਤੀ ਪਾਕਿਸਤਾਨੀ ਜਾਸੂਸ ਕਾਬੂ, ISI ਨੂੰ ਦਿੰਦਾ ਸੀ ਖੁਫੀਆ ਜਾਣਕਾਰੀ
ਇਸ ਮੁਹਿੰਮ ਬਾਰੇ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸਾਂਝੀ ਕੀਤੀ ਸੀ। ਸੀਐਮ ਭਗਵੰਤ ਮਾਨ ਨੇ ਕਿਹਾ ਸੀ ਕਿ ਅਸੀਂ ਨਸ਼ੇ ਵਿਰੁੱਧ ਇਕੱਠੇ ਲੜਾਂਗੇ, ਕਿਉਂਕਿ ਜਦੋਂ ਤੱਕ ਆਮ ਲੋਕ ਇਸ ਮੁਹਿੰਮ ਵਿੱਚ ਸ਼ਾਮਲ ਨਹੀਂ ਹੁੰਦੇ, ਇਹ ਸਫਲ ਨਹੀਂ ਹੋ ਸਕਦੀ।
ਇਸੇ ਲਈ ਸੀਐਮ ਹੈਲਪਲਾਈਨ ਸ਼ੁਰੂ ਕੀਤੀ ਗਈ ਸੀ, ਜਿਸ ‘ਤੇ ਕੋਈ ਵੀ ਵਿਅਕਤੀ ਨਸ਼ਾ ਤਸਕਰੀ ਨਾਲ ਸਬੰਧਤ ਜਾਣਕਾਰੀ ਦੇ ਸਕਦਾ ਹੈ। ਤੁਹਾਨੂੰ ਦੱਸ ਦੇਈਏ ਕਿ ਇਹ ਮੁਹਿੰਮ ਪਹਿਲਾਂ ਸ਼ੁਰੂ ਕੀਤੀ ਜਾਣੀ ਸੀ, ਪਰ ਭਾਰਤ-ਪਾਕਿਸਤਾਨ ਵਿਵਾਦ ਦੇ ਵਿਚਕਾਰ ਇਸ ਨੂੰ ਕੁਝ ਦਿਨਾਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -:
























