ਪੰਜਾਬ ਵਿੱਚ ਹਾਲ ਹੀ ਵਿੱਚ ਆਏ ਵਿਨਾਸ਼ਕਾਰੀ ਹੜ੍ਹਾਂ ਤੋਂ ਬਾਅਦ ਆ ਰਹੀਆਂ ਸਿਹਤ ਚੁਨੌਤੀਆਂ ਅਤੇ ਕੁਝ ਇਲਾਕੇ ਹਾਲੇ ਵੀ ਪਾਣੀ ਵਿਚ ਡੁੱਬੇ ਹੋਣ ਕਾਰਨ ਸੀ.ਜੀ.ਸੀ. ਯੂਨੀਵਰਸਿਟੀ, ਮੋਹਾਲੀ ਅਤੇ ਨਵ ਭਾਰਤ ਮਿਸ਼ਨ ਫਾਊਂਡੇਸ਼ਨ ਨੇ ਹੜ੍ਹ ਪ੍ਰਭਾਵਿਤ ਲੋਕਾਂ ਪ੍ਰਤੀ ਡੂੰਘੀ ਹਮਦਰਦੀ ਪ੍ਰਗਟਾਈ ਹੈ। ਇਸ ਦੁੱਖ ਦੀ ਘੜੀ ਵਿਚ ਨਵ ਭਾਰਤ ਮਿਸ਼ਨ ਫਾਊਂਡੇਸ਼ਨ ਵੱਲੋਂ ਸੀ.ਜੀ.ਸੀ. ਯੂਨੀਵਰਸਿਟੀ, ਮੋਹਾਲੀ ਦੇ ਸਹਿਯੋਗ ਨਾਲ ਮਾਝੇ ਦੇ ਇਲਾਕੇ ਵਿਚ ਜ਼ਰੂਰਤਮੰਦਾਂ ਦੀ ਸਹਾਇਤਾ ਲਈ ਅੱਗੇ ਆ ਕੇ ਆਪਣੇ ਪੰਜਾਬੀਆਂ ਦੀ ਸੇਵਾ ਵਿਚ ਆਪਣਾ ਯੋਗਦਾਨ ਪਾਇਆ ਹੈ।
ਇਸ ਮੁਹਿੰਮ ਦੀ ਸ਼ੁਰੂਆਤ ਸੀ.ਜੀ.ਸੀ. ਯੂਨੀਵਰਸਿਟੀ, ਮੋਹਾਲੀ ਦੇ ਸੰਸਥਾਪਕ ਚਾਂਸਲਰ ਰਛਪਾਲ ਸਿੰਘ ਧਾਲੀਵਾਲ ਦੀ ਅਗਵਾਈ ਵਿਚ ਕਰਦੇ ਹੋਏ ਮੰਗਲਵਾਰ ਰਾਸ਼ਨ ਕਿੱਟਾਂ, ਮੈਡੀਕਲ ਕਿੱਟਾਂ ਅਤੇ ਵਾਲੰਟੀਅਰਾਂ ਦੀਆਂ ਟੀਮਾਂ ਲੈ ਕੇ ਬੱਸਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਵਾਨਾ ਹੋਈਆਂ। ਇਹ ਰਾਹਤ ਕਾਰਜ ਡੇਰਾ ਬਾਬਾ ਨਾਨਕ, ਗੁਰਦਾਸਪੁਰ ਤੋਂ ਸ਼ੁਰੂ ਹੋਣਗੇ, ਜੋ ਕਿ ਸਭ ਤੋਂ ਵੱਧ ਪ੍ਰਭਾਵਿਤ ਖੇਤਰਾਂ ਵਿੱਚੋਂ ਇੱਕ ਹੈ। ਇੱਥੇ ਪ੍ਰਭਾਵਿਤ ਪਰਿਵਾਰਾਂ ਨੂੰ ਤੁਰੰਤ ਮਦਦ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਉਹ ਇਸ ਭਿਆਨਕ ਤਬਾਹੀ ਤੋਂ ਉੱਭਰ ਸਕਣ। ਇਸ ਦੇ ਨਾਲ ਹੀ ਇਸ ਮਨੁੱਖਤਾਵਾਦੀ ਮਿਸ਼ਨ ਵਿੱਚ ਵਿਦਿਆਰਥੀ ਅਤੇ ਫੈਕਲਟੀ ਵਲੰਟੀਅਰ ਵੀ ਸਰਗਰਮੀ ਨਾਲ ਹਿੱਸਾ ਲੈ ਰਹੇ ਹਨ, ਜਿਨ੍ਹਾਂ ਦੀ ਸੇਵਾ ਭਾਵਨਾ ਅਤੇ ਸਮਰਪਣ ਜ਼ਮੀਨੀ ਪੱਧਰ ‘ਤੇ ਇੱਕ ਸਕਾਰਾਤਮਕ ਬਦਲਾਅ ਲਿਆ ਰਿਹਾ ਹੈ।

ਇਸ ਰਾਹਤ ਸਮੱਗਰੀ ਨੂੰ ਰਵਾਨਾ ਕਰਦੇ ਹੋਏ ਸੰਸਥਾਪਕ ਚਾਂਸਲਰ ਰਛਪਾਲ ਸਿੰਘ ਧਾਲੀਵਾਲ ਪੰਜਾਬ ਦੇ ਭਲੇ ਲਈ ਅਰਦਾਸ ਕਰਦੇ ਹੋਏ ਕਿਹਾ ਕਿ ਇਸ ਕੁਦਰਤੀ ਆਫ਼ਤ ਨੇ ਪੰਜਾਬ ਦੇ ਵੱਡੇ ਹਿੱਸੇ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ, ਜਿਸ ਕਾਰਨ ਹਜ਼ਾਰਾਂ ਲੋਕ ਬੇਘਰ ਹੋ ਗਏ ਹਨ, ਉਨ੍ਹਾਂ ਦਾ ਰੁਜ਼ਗਾਰ ਖੁੱਸ ਗਿਆ ਹੈ ਅਤੇ ਉਹ ਸਿਹਤ ਸੰਬੰਧੀ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਹਨ। ਇਨ੍ਹਾਂ ਚੁਣੌਤੀਆਂ ਨੂੰ ਵੇਖਦੇ ਹੋਏ, ਯੂਨੀਵਰਸਿਟੀ ਅਤੇ ਫਾਊਂਡੇਸ਼ਨ ਨੇ ਤੁਰੰਤ ਰਾਹਤ ਪਹੁੰਚਾਉਣ ਅਤੇ ਭਾਈਚਾਰੇ ਵਿੱਚ ਮੁੜ ਮਜ਼ਬੂਤੀ ਲਿਆਉਣ ਲਈ ਇੱਕ ਵਿਆਪਕ ਰਾਹਤ ਮੁਹਿੰਮ ਸ਼ੁਰੂ ਕੀਤੀ ਹੈ।
ਸੰਸਥਾਪਕ ਚਾਂਸਲਰ ਰਛਪਾਲ ਸਿੰਘ ਧਾਲੀਵਾਲ ਨੇ ਅੱਗੇ ਕਿਹਾ ਕਿ ਇਹ ਪਹਿਲ ਸਿਰਫ਼ ਇੱਕ ਰਾਹਤ ਕਾਰਜ ਨਹੀਂ, ਸਗੋਂ ਸੀ.ਜੀ.ਸੀ. ਯੂਨੀਵਰਸਿਟੀ ਮੋਹਾਲੀ ਦੇ ਮਨੁੱਖਤਾ ਪ੍ਰਤੀ ਸੇਵਾ, ਹਮਦਰਦੀ ਅਤੇ ਸਮਾਜਿਕ ਜ਼ਿੰਮੇਵਾਰੀ ਦੇ ਮੁੱਲਾਂ ਦਾ ਪ੍ਰਤੀਕ ਹੈ। ਇਹ ਯੂਨੀਵਰਸਿਟੀ ਦੇ ਮਿਸ਼ਨ ਨੂੰ ਦਰਸਾਉਂਦਾ ਹੈ ਕਿ ਉਹ ਸਿਰਫ਼ ਅਕਾਦਮਿਕ ਉੱਤਮਤਾ ਤੱਕ ਹੀ ਸੀਮਤ ਨਹੀਂ, ਸਗੋਂ ਲੋੜ ਦੇ ਸਮੇਂ ਅਸੀਂ ਭਾਈਚਾਰੇ ਲਈ ਇੱਕ ਤਾਕਤ ਦੇ ਥੰਮ੍ਹ ਵਜੋਂ ਖੜੇ ਹਾਂ। ਜਿਵੇਂ-ਜਿਵੇਂ ਪੰਜਾਬ ਮੁੜ ਸੁਰਜੀਤ ਹੋਣ ਦੇ ਰਾਹ ‘ਤੇ ਅੱਗੇ ਵਧ ਰਿਹਾ ਹੈ, ਅਸੀਂ ਖੁੱਲ੍ਹੇ ਦਿਲ ਅਤੇ ਮਦਦਗਾਰ ਹੱਥਾਂ ਨਾਲ ਇੱਕਜੁੱਟ ਖੜ੍ਹੇ ਹਾਂ, ਜੀਵਨ ਨੂੰ ਮੁੜ ਬਣਾਉਣ, ਉਮੀਦ ਨੂੰ ਬਹਾਲ ਕਰਨ ਅਤੇ ਇਕੱਠੇ ਹੋ ਕੇ ਮਜ਼ਬੂਤ ਬਣਨ ਲਈ ਦ੍ਰਿੜ੍ਹ ਹਾਂ।
![]()
ਸੀ.ਜੀ.ਸੀ. ਯੂਨੀਵਰਸਿਟੀ, ਮੋਹਾਲੀ ਦੇ ਮੈਨੇਜਿੰਗ ਡਾਇਰੈਕਟਰ ਅਰਸ਼ ਧਾਲੀਵਾਲ ਨੇ ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਅੱਜ ਪੰਜਾਬ ਵਿਚ ਹੜ੍ਹਾਂ ਨਾਲ ਜੋ ਨੁਕਸਾਨ ਹੋਇਆਂ ਹੈ ਉਸ ਦੀ ਭਰਾਈ ਕਰਨ ਲਈ ਬੇਸ਼ੱਕ ਸਮਾਂ ਲੱਗੇਗਾ, ਪਰ ਇਸ ਮੁਸੀਬਤ ਦੇ ਸਮੇਂ ਸਾਨੂੰ ਸਭ ਨੂੰ ਇੱਕ ਸੰਸਥਾ ਵਜੋਂ ਹੀ ਨਹੀਂ, ਸਗੋਂ ਸੇਵਾ ਲਈ ਸਮਰਪਿਤ ਇੱਕ ਪਰਿਵਾਰ ਵਜੋਂ ਇਕੱਠੇ ਆਉਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਮਸ਼ਹੂਰ ਗਾਇਕ ਜ਼ੁਬਿਨ ਗਰਗ ਪੰਜ ਤੱਤਾਂ ‘ਚ ਵਿਲੀਨ, ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
MD ਅਰਸ਼ ਧਾਲੀਵਾਲ ਨੇ ਅੱਗੇ ਕਿਹਾ ਕਿ ਸੀ. ਜੀ. ਸੀ. ਪਰਿਵਾਰ ਹਮੇਸ਼ਾ ਬਿਹਤਰੀਨ ਸਿੱਖਿਆਂ ਦੇ ਨਾਲ ਨਾਲ ਰਾਸ਼ਟਰ ਪ੍ਰਤੀ ਜ਼ਿੰਮੇਵਾਰ ਨਾਗਰਿਕ ਤਿਆਰ ਕਰਨ ਲਈ ਵਚਨਬੱਧ ਰਿਹਾ ਹੈ। ਸ. ਰਛਪਾਲ ਸਿੰਘ ਧਾਲੀਵਾਲ ਦੀ ਅਗਵਾਈ ਵਿਚ ਕੀਤਾ ਗਿਆ ਇਹ ਉਪਰਾਲਾ ਮਨੁੱਖਤਾ ਦੀ ਸੇਵਾ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਸਮਾਜ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਲਈ ਜਾਗਰੂਕ ਕਰਦਾ ਰਹੇਗਾ। ਇਸ ਦੌਰਾਨ ਰਾਹਤ ਸਮੱਗਰੀ ਨੂੰ ਰਵਾਨਾ ਕਰਦੇ ਹੋਏ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਵੀ ਹਿੱਸਾ ਲਿਆ।
ਵੀਡੀਓ ਲਈ ਕਲਿੱਕ ਕਰੋ -:
























