ਕਾਂਗਰਸ ਵੱਲੋਂ ਸਸਪੈਂਡ ਕੀਤੇ ਜਾਣ ਮਗਰੋਂ ਨਵਜੋਤ ਕੌਰ ਸਿੱਧੂ ਦੀ ਤਿੱਖੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਉਨ੍ਹਾਂ ਸੁਖਜਿੰਦਰ ਸਿੰਘ ਰੰਧਾਵਾ ‘ਤੇ ਗੁੱਸਾ ਕੱਢਦੇ ਹੋਏ ਕਿਹਾ ਕਿ ਰੰਧਾਵਾ ਬਹੁਤ ਬੋਲਣ ਦੀ ਕੋਸ਼ਿਸ਼ ਕਰ ਰਿਹਾ ਹੈ, ਜੇ ਬੋਲਣਾ ਹੀ ਹੈ ਤਾਂ ਆਪਣੇ ਬਾਰੇ ਹੋਈ ਸਟੇਟਮੈਂਟ ਨੂੰ ਲੈ ਕੇ ਬੋਲੇ। ਜੋ ਸੱਚ ਸੀ, ਉਹ ਮੈਂ ਬੋਲ ਦਿੱਤਾ ਹੈ, ਮੈਂ ਗਲਤ ਨਹੀਂ ਬੋਲਦੀ, ਮੇਰੇ ਕੋਲ ਸਬਤ ਨੇ।
ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਜਾਰੀ ਸਸਪੈਂਸ਼ਨ ਨੋਟਿਸ ‘ਤੇ ਉਨ੍ਹਾਂ ਕਿਹਾ ਕਿ ਇਹ ਕਾਰਵਾਈ ਉਸ ਪ੍ਰਧਾਨ ਨੇ ਕੀਤੀ, ਜਿਸ ਨੂੰ ਕੋਈ ਨਹੀਂ ਮੰਨਦਾ। ਰਾਣਾ ਗੁਰਜੀਤ ਵੀ ਇਸੇ ਨੋਟਿਸ ਨਾਲ ਚੱਲ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਮੇਰੀ ਹਾਈਕਮਾਨ ਨਾਲ ਗੱਲ ਹੋ ਰਹੀ ਹੈ। ਨੈਸ਼ਨਲ ਕਾਂਗਰਸ ਵਿਚੋਂ 90 ਫੀਸਦ ਉਨ੍ਹਾਂ ਦੇ ਨਾਲ ਹਨ।

ਦੱਸ ਦੇਈਏ ਕਿ ਪੰਜਾਬ ਕਾਂਗਰਸ ਦੇ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਨੇ ਸਾਬਕਾ ਕ੍ਰਿਕਟਰ ਅਤੇ ਕਾਂਗਰਸੀ ਨੇਤਾ ਨਵਜੋਤ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਬੀਤੇ ਕੱਲ੍ਹ ਨਾਵਜੋਰ ਕੌਰ ਸਿੱਧੂ ਨੇ ਸੁਖਜਿੰਦਰ ਸਿੰਘ ਰੰਧਾਵਾ ‘ਤੇ ਗੰਭੀਰ ਇਲਜ਼ਾਮ ਲਗਾਏ ਸੀ। ਜਵਾਬ ਵਿੱਚ, ਰੰਧਾਵਾ ਨੇ ਇੱਕ ਕਾਨੂੰਨੀ ਨੋਟਿਸ ਜਾਰੀ ਕਰਕੇ ਸੱਤ ਦਿਨਾਂ ਦੇ ਅੰਦਰ ਮੁਆਫ਼ੀ ਮੰਗਣ ਦੀ ਮੰਗ ਕੀਤੀ ਹੈ ਨਹੀਂ ਤਾਂ ਉਹ ਕਾਨੂੰਨੀ ਕਾਰਵਾਈ ਕਰਨਗੇ।
ਚੰਡੀਗੜ੍ਹ ਵਿਚ ਡਾ. ਨਵਜੋਤ ਕੌਰ ਸਿੱਧੂ ਵੱਲੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਸੀ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਨਵਜੋਤ ਕੌਰ ਸਿੱਧੂ ਨੇ CM ਚਿਹਰੇ ਨੂੰ ਲੈ ਕੇ ਵਿਵਾਦਿਤ ਬਿਆਨ ਦਿੱਤਾ ਸੀ ਜਿਸ ਨੂੰ ਲੈ ਕੇ ਸਿਆਸਤ ਵਿਚ ਭੂਚਾਲ ਮਚ ਗਿਆ ਸੀ। ਉਨ੍ਹਾਂ ਵੱਲੋਂ ਕਿਹਾ ਗਿਆ ਸੀ ਕਿ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਲਈ 500 ਕਰੋੜ ਹੋਣਾ ਚਾਹੀਦਾ ਹੈ। ਉਨ੍ਹਾਂ ਕੋਲ ਇਹ ਪੈਸੇ ਨਹੀਂ ਹਨ।
ਇਹ ਵੀ ਪੜ੍ਹੋ : ਇੱਕ ਵਾਰ ਫਿਰ ਸੁਰਖੀਆਂ ‘ਚ ਆਏ ਦਿਲਜੀਤ ਦੋਸਾਂਝ, ਫਿਲਮ ਦੀ ਸ਼ੂਟਿੰਗ ਦੌਰਾਨ ਹੋਇਆ ਹੰਗਾਮਾ
ਇਸ ਤੋਂ ਇਲਾਵਾ ਵੀ ਕਈ ਹੋਰ ਵਿਵਾਦਿਤ ਟਿੱਪਣੀਆਂ ਡਾ. ਨਵਜੋਤ ਕੌਰ ਸਿੱਧੂ ਵੱਲੋਂ CM ਚਿਹਰੇ ਨੂੰ ਲੈ ਕੇ ਕੀਤੀਆਂ ਗਈਆਂ ਸਨ। ਉਨ੍ਹਾਂ ਵੱਲੋਂ ਕੀਤੀ ਗਈ ਟਿੱਪਣੀ ਤਹਿਤ ਪਾਰਟੀ ਪ੍ਰਧਾਨ ਰਾਜਾ ਵੜਿੰਗ ਨੇ ਨਵਜੋਤ ਕੌਰ ਸਿੱਧੂ ਖਿਲਾਫ ਐਕਸ਼ਨ ਲਿਆ ਹੈ। ਸੋਮਵਾਰ ਸ਼ਾਮ ਉਨ੍ਹਾਂ ਨੂੰ ਮੁਢੱਲੀ ਮੈਂਬਰਸ਼ਿਪ ਤੋਂ ਸਸਪੈਂਡ ਕਰ ਦਿੱਤਾ ਗਿਆ।
ਵੀਡੀਓ ਲਈ ਕਲਿੱਕ ਕਰੋ -:
























