ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ ਗਣਤੰਤਰ ਦਿਵਸ ‘ਤੇ ਰਿਹਾਈ ਨਾ ਹੋਣ ਕਾਰਨ ਉਨ੍ਹਾਂ ਦੀ ਪਤਨੀ ਡਾ.ਨਵਜੋਤ ਕੌਰ ਸਿੱਧੂ ਦਾ ਗੁੱਸਾ ਘੱਟ ਨਹੀਂ ਹੋ ਰਿਹਾ ਹੈ। ਡਾ.ਨਵਜੋਤ ਕੌਰ ਨੇ ਇੱਕ ਵਾਰ ਫਿਰ ਟਵੀਟ ਕਰਦਿਆਂ ਲਿਖਿਆ,”ਗੈਂਗਸਟਰਾਂ, ਨਸ਼ੇ ਦੇ ਸੌਦਾਗਰਾਂ, ਕੱਟੜ ਅਪਰਾਧੀਆਂ ਅਤੇ ਬ.ਲਾਤ.ਕਾ.ਰੀਆਂ ਨੂੰ ਸਰਕਾਰੀ ਨੀਤੀ ਤੋਂ ਰਾਹਤ ਜਾਂ ਜ਼ਮਾਨਤ ਮਿਲ ਸਕਦੀ ਹੈ ਪਰ ਇੱਕ ਸੱਚੇ, ਇਮਾਨਦਾਰ ਵਿਅਕਤੀ ਉਸ ਗੁਨਾਹ ਦੀ ਸਜ਼ਾ ਭੋਗਦਾ ਹੈ ਜੋ ਉਸਨੇ ਨਹੀਂ ਕੀਤਾ । ਕੇਂਦਰ ਵੱਲੋਂ ਦਿੱਤੇ ਗਏ ਨਿਆਂ ਅਤੇ ਰਾਹਤ ਤੋਂ ਵਾਂਝੇ ਹਨ। ਵਾਹਿਗੁਰੂ ਮੇਹਰ ਕਰੇ ਜਿਹੜੇ ਤੁਹਾਨੂੰ ਭੁੱਲ ਗਏ ਹਨ।”
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 26 ਜਨਵਰੀ ਨੂੰ ਵੀ ਨਵਜੋਤ ਕੌਰ ਸਿੱਧੂ ਦਾ ਟਵੀਟ ਸਾਹਮਣੇ ਆਇਆ ਸੀ। ਜਿਸ ਵਿੱਚ ਸਿੱਧੂ ਦੀ ਰਿਹਾਈ ਨਾ ਹੋਣ ‘ਤੇ ਨਾਰਾਜ਼ ਨਵਜੋਤ ਕੌਰ ਸਿੱਧੂ ਨੇ ਲਿਖਿਆ ਸੀ ਕਿ ਨਵਜੋਤ ਸਿੱਧੂ ਖੌਫਨਾਕ ਜਾਨਵਰ ਦੀ ਸ਼੍ਰੇਣੀ ਵਿੱਚ ਆਉਂਦੇ ਹਨ । ਇਸੇ ਕਰਕੇ ਉਨ੍ਹਾਂ ਨੂੰ ਆਜ਼ਾਦੀ ਦੇ 75ਵੇਂ ਵਰ੍ਹੇ ਵਿੱਚ ਰਿਹਾਈ ਦੀ ਰਾਹਤ ਨਹੀਂ ਦਿੱਤੀ ਜਾ ਰਹੀ। ਸਾਰਿਆਂ ਨੂੰ ਬੇਨਤੀ ਹੈ ਕਿ ਸਿੱਧੂ ਤੋਂ ਦੂਰ ਰਹਿਣ।
ਇਹ ਵੀ ਪੜ੍ਹੋ: ਇੱਕ ਫ਼ਰਵਰੀ ਤੋਂ ਸ਼ੁਰੂ ਹੋਵੇਗੀ ਕਣਕ ਦੀ ਵਿਕਰੀ, OMSC ਨੂੰ ਮਿਲੀ ਮਨਜ਼ੂਰੀ, ਘਟਣਗੇ ਆਟੇ ਦੇ ਰੇਟ
ਦਰਅਸਲ, ਪਹਿਲਾਂ ਚਰਚਾ ਸੀ ਕਿ ਨਵਜੋਤ ਸਿੱਧੂ 26 ਜਨਵਰੀ ਨੂੰ ਰਿਹਾਅ ਹੋ ਸਕਦੇ ਹਨ । ਜਿਸ ਦੇ ਮੱਦੇਨਜ਼ਰ ਪਟਿਆਲਾ ਅਤੇ ਲੁਧਿਆਣਾ ਵਿੱਚ ਸਿੱਧੂ ਦੀ ਰਿਹਾਈ ਦੇ ਹੋਰਡਿੰਗ ਲਗਾਏ ਗਏ ਸਨ। ਘਰ ਵਿੱਚ ਟੈਂਟ ਲਗਾਉਣ ਦੇ ਨਾਲ-ਨਾਲ ਸਿੱਧੂ ਦੀ ਪ੍ਰੈੱਸ ਕਾਨਫਰੰਸ ਦਾ ਵੀ ਪ੍ਰਬੰਧ ਕੀਤਾ ਗਿਆ ਸੀ। ਇਸ ਤੋਂ ਇਲਾਵਾ ਨਵਜੋਤ ਸਿੱਧੂ ਦੀ ਟੀਮ ਵੱਲੋਂ ਸੋਸ਼ਲ ਮੀਡੀਆ ‘ਤੇ ਇੱਕ ਰੂਟ ਮੈਪ ਵੀ ਜਾਰੀ ਕੀਤਾ ਗਿਆ ਸੀ, ਪਰ ਸਿੱਧੂ ਦੀ ਰਿਹਾਈ ਨਾ ਹੋਣ ‘ਤੇ ਇਹ ਸਾਰੇ ਪੋਸਟਰ ਤੇ ਹੋਰਡਿੰਗ ਉਤਾਰ ਦਿੱਤੇ ਗਏ।
ਦੱਸ ਦੇਈਏ ਕਿ ਨਵਜੋਤ ਸਿੱਧੂ ਨੂੰ 34 ਸਾਲ ਪੁਰਾਣੇ ਰੋਡ ਰੇਜ ਮਾਮਲੇ ਵਿੱਚ ਸੁਪਰੀਮ ਕੋਰਟ ਨੇ 1 ਸਾਲ ਦੀ ਸਜ਼ਾ ਸੁਣਾਈ ਸੀ। 1988 ਵਿੱਚ ਪੰਜਾਬ ਦੇ ਪਟਿਆਲਾ ਵਿੱਚ ਇੱਕ ਬਜ਼ੁਰਗ ਵਿਅਕਤੀ ਦੀ ਪਾਰਕਿੰਗ ਵਿੱਚ ਸਿੱਧੂ ਦੇ ਮੁੱਕੇ ਨਾਲ ਮੌਤ ਹੋ ਗਈ ਸੀ। ਇਸ ਮਾਮਲੇ ਵਿੱਚ ਹਾਈਕੋਰਟ ਨੇ ਸਿੱਧੂ ਨੂੰ ਇੱਕ ਸਾਲ ਦੀ ਸਜ਼ਾ ਸੁਣਾਈ ਸੀ। ਹਾਲਾਂਕਿ ਸਿੱਧੂ ਨੂੰ ਸੁਪਰੀਮ ਕੋਰਟ ਨੇ ਗੈਰ-ਇਰਾਦਾ ਕ.ਤਲ ਦੇ ਮਾਮਲੇ ਵਿੱਚ ਬਰੀ ਕਰ ਦਿੱਤਾ ਸੀ ਤੇ ਇੱਕ ਹਜ਼ਾਰ ਰੁਪਏ ਜੁਰਮਾਨਾ ਲਗਾਇਆ ਸੀ। ਇਸ ਮਾਮਲੇ ਵਿੱਚ ਪੀੜਿਤ ਪਰਿਵਾਰ ਵੱਲੋਂ ਰੀਵਿਊ ਪਟੀਸ਼ਨ ਦਾਇਰ ਕੀਤੀ ਗਈ ਸੀ। ਜਿਸ ‘ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਸਿੱਧੂ ਨੂੰ ਇੱਕ ਸਾਲ ਕੈਦ ਦੀ ਸਜ਼ਾ ਸੁਣਾਈ ਸੀ।
ਵੀਡੀਓ ਲਈ ਕਲਿੱਕ ਕਰੋ -: