ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ CLU ਘੁਟਾਲੇ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਅੱਜ ਲੁਧਿਆਣਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਸਿੱਧੂ ਵੀਡੀਓ ਕਾਨਫਰੰਸਿੰਗ ਰਾਹੀਂ ਬਿਆਨ ਦਰਜ ਕਰਵਾਉਣਗੇ।
ਇਸ ਤੋਂ ਪਹਿਲਾਂ 21 ਅਕਤੂਬਰ ਨੂੰ ਉਨ੍ਹਾਂ ਦੀ ਪੇਸ਼ੀ ਲੁਧਿਆਣਾ ‘ਚ ਸੀ ਪਰ ਮੈਡੀਕਲ ਅਨਫਿੱਟ ਹੋਣ ਕਾਰਨ ਉਨ੍ਹਾਂ ਦੀ ਪੇਸ਼ੀ ਮੁਲਤਵੀ ਕਰ ਦਿੱਤੀ ਗਈ ਸੀ। ਦੱਸ ਦੇਈਏ ਕਿ CJM ਸੁਮਿਤ ਮੱਕੜ ਦੀ ਅਦਾਲਤ ਨੇ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਮਾਮਲੇ ਵਿੱਚ ਪ੍ਰੋਡਕਸ਼ਨ ਵਾਰੰਟ ਜਾਰੀ ਕਰਕੇ ਸਿੱਧੂ ਨੂੰ ਗਵਾਹ ਵਜੋਂ ਅਦਾਲਤ ਵਿੱਚ ਤਲਬ ਕੀਤਾ ਹੈ। ਅਦਾਲਤ ਦੀ ਇਸ ਸਖ਼ਤੀ ਖ਼ਿਲਾਫ਼ ਉਸ ਨੇ ਪਟੀਸ਼ਨ ਦਾਖ਼ਲ ਕੀਤੀ ਸੀ। ਸਾਬਕਾ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਵੱਲੋਂ ਸਾਬਕਾ ਖੁਰਾਕ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਦਾਇਰ ਪਟੀਸ਼ਨ ਦੇ ਮਾਮਲੇ ਵਿੱਚ ਸਿੱਧੂ ਨੇ ਗਵਾਹੀ ਦੇਣੀ ਹੈ। ਪਟਿਆਲਾ ਜੇਲ੍ਹ ਵਿੱਚ ਬੰਦ ਨਵਜੋਤ ਸਿੰਘ ਸਿੱਧੂ ਨੇ 21 ਅਕਤੂਬਰ ਨੂੰ ਲੁਧਿਆਣਾ ਜ਼ਿਲ੍ਹੇ ਵਿੱਚ ਪੇਸ਼ੀ ਤੋਂ ਪਹਿਲਾਂ ਸੁਰੱਖਿਆ ਦੀ ਮੰਗ ਕੀਤੀ ਸੀ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਤੁਹਾਨੂੰ ਦੱਸ ਦੇਈਏ ਕਿ ਕੇਸ ਕਾਫੀ ਹਾਈ ਪ੍ਰੋਫਾਈਲ ਹੈ। ਸਾਬਕਾ ਮੰਤਰੀ ਆਸ਼ੂ ਨੇ ਤਤਕਾਲੀ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਨੂੰ ਫੋਨ ਕਰਕੇ ਫਲੈਟਾਂ ਬਾਰੇ ਬਹੁਤ ਕੁਝ ਕਿਹਾ ਸੀ। ਮਾਮਲੇ ਦੀ ਆਡੀਓ ਵੀ ਵਾਇਰਲ ਹੋਈ ਸੀ। ਨਵਜੋਤ ਸਿੱਧੂ ਨੇ ਉਸ ਸਮੇਂ ਡੀਐਸਪੀ ਸੇਖੋਂ ਨੂੰ ਮਾਮਲੇ ਦੀ ਜਾਂਚ ਦੇ ਆਦੇਸ਼ ਦਿੱਤੇ ਸਨ। ਸੇਖੋਂ ਨੇ ਜਾਂਚ ਕਰਕੇ ਸਥਾਨਕ ਸਰਕਾਰਾਂ ਦੇ ਦਫ਼ਤਰ ਨੂੰ ਫਾਈਲ ਸੌਂਪੀ ਸੀ, ਜਿਸ ਵਿੱਚ ਇਹ ਕਿਹਾ ਗਿਆ ਸੀ ਕਿ ਫਲੈਟ ਸਿਆਸੀ ਦਬਾਅ ਹੇਠ ਬਣਾਏ ਜਾ ਰਹੇ ਹਨ। ਇਨ੍ਹਾਂ ਫਲੈਟਾਂ ਨੂੰ ਲੈਣ ਵਿੱਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਸ਼ਮੂਲੀਅਤ ਸਾਹਮਣੇ ਆਈ ਸੀ। ਇਸ ਤੋਂ ਬਾਅਦ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ।