ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਪੰਜਾਬ ਦੇ ਐਡਵੋਕੇਟ ਜਨਰਲ (ਏਜੀ) ਏਪੀਐਸ ਦਿਓਲ ‘ਤੇ ਪਲਟਵਾਰ ਕੀਤਾ ਹੈ। ਨਵਜੋਤ ਸਿੱਧੂ ਨੇ AG ‘ਤੇ ਪਲਟਵਾਰ ਕਰਦਿਆਂ ਕਿਹਾ ਕਿ ਗਲਤ ਜਾਣਕਾਰੀ ਮੈਂ ਨਹੀਂ AG ਫੈਲਾ ਰਹੇ ਹੋ। ਉਨ੍ਹਾਂ ਨੇ ਸਵਾਲ ਪੁੱਛਦਿਆਂ ਕਿਹਾ ਕਿ AG ਦਿਓਲ ਕਿਸਦੇ ਹਿੱਤਾਂ ਲਈ ਕੰਮ ਕਰ ਰਹੇ ਹਨ।
ਸਿੱਧੂ ਨੇ ਦਿਓਲ ਨੂੰ ਪੁੱਛਿਆ ਕਿ ਕੀ ਉਹ ਜਾਣ ਸਕਦੇ ਹਨ ਕਿ ਜਦੋਂ ਤੁਸੀਂ ਮੁੱਖ ਸਾਜ਼ਿਸ਼ਕਰਤਾਵਾਂ ਲਈ ਅਦਾਲਤ ਵਿੱਚ ਪੇਸ਼ ਹੋਏ ਸੀ। ਉਨ੍ਹਾਂ ਨੂੰ ਜ਼ਮਾਨਤ ਦਿਵਾਈ ਸੀ। ਉਸ ਸਮੇਂ ਉਹ ਕਿਸ ਦੇ ਹਿੱਤ ਲਈ ਕੰਮ ਕਰ ਰਹੇ ਸਨ। ਸਿੱਧੂ ਨੇ ਕਿਹਾ ਕਿ ਦਿਓਲ ਨੂੰ ਦੱਸਣਾ ਚਾਹੀਦਾ ਹੈ ਕਿ ਉਹ ਕਿਸ ਦੇ ਹਿੱਤ ਲਈ ਕੰਮ ਕਰ ਰਹੇ ਸਨ, ਉਨ੍ਹਾਂ ਦੇ ਹਿੱਤ ਲਈ ਜਿਨ੍ਹਾਂ ਨੇ ਉਨ੍ਹਾਂ ਨੂੰ ਏਜੀ ਵਰਗੇ ਸੰਵਿਧਾਨਕ ਅਹੁਦੇ ‘ਤੇ ਬਿਠਾਇਆ ਹੈ। ਅਜਿਹੀ ਟਿੱਪਣੀ ਕਰਕੇ ਸਿੱਧੂ ਨੇ ਇੱਕ ਵਾਰ ਫਿਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਨਿਸ਼ਾਨਾ ਸਾਧਿਆ ਹੈ।
ਇਸ ਤੋਂ ਇਲਾਵਾ ਸਿੱਧੂ ਨੇ ਕਿਹਾ ਕਿ ਸਭ ਤੋਂ ਉੱਚੇ ਕਾਨੂੰਨ ਅਧਿਕਾਰੀ ਹੋਣ ਦੇ ਬਾਵਜੂਦ ਦਿਓਲ ਦਾ ਧਿਆਨ ਰਾਜਨੀਤੀ ‘ਤੇ ਹੈ। ਉਨ੍ਹਾਂ ਕਿਹਾ ਕਿ AG ਨੂੰ ਸਿਆਸਤ ਨੂੰ ਸਿਆਸਤਦਾਨਾਂ ‘ਤੇ ਛੱਡ ਕੇ ਆਪਣੀ ਨਿੱਜੀ ਜ਼ਮੀਰ, ਇਮਾਨਦਾਰੀ ਅਤੇ ਪੇਸ਼ੇਵਰ ਨੈਤਿਕਤਾ ‘ਤੇ ਧਿਆਨ ਦੇਣਾ ਚਾਹੀਦਾ ਹੈ।
ਇਹ ਵੀ ਪੜ੍ਹੋ: ਬਹਿਬਲ ਗੋਲੀਕਾਂਡ ਮਾਮਲੇ ‘ਚ ਨਾਮਜ਼ਦ SP ਬਿਕਰਮਜੀਤ ਨੂੰ ਚੰਨੀ ਸਰਕਾਰ ਨੇ ਕੀਤਾ ਬਹਾਲ
ਉਨ੍ਹਾਂ ਕਿਹਾ ਕਿ ਨਿਆਂ ਅੰਨਾ ਹੁੰਦਾ ਹੈ ਪਰ ਪੰਜਾਬ ਦੇ ਲੋਕ ਅੰਨ੍ਹੇ ਨਹੀਂ ਹਨ, ਉਹ ਸਭ ਕੁਝ ਸਮਝਦੇ ਹਨ। ਉਨ੍ਹਾਂ ਕਿਹਾ ਕਿ ਤੁਸੀ ਸਾਡੀ ਸਰਕਾਰ ਖਿਲਾਫ਼ ਢੇਰ ਸਾਰੇ ਇਲਜ਼ਾਮ ਲਗਾਏ, ਪਰ ਅੱਜ ਉਸੇ ਸਰਕਾਰ ਦੀ ਅਗਵਾਈ ਲਈ ਕੰਮ ਕਰ ਰਹੇ ਹੋ।
ਦੱਸ ਦੇਈਏ ਕਿ ਬੀਤੇ ਦਿਨ AG ਦਿਓਲ ਕਾਂਗਰਸ ਪ੍ਰਧਾਨ ਵੱਲੋਂ ਬੇਅਦਬੀ ਅਤੇ ਨਸ਼ੇ ਦੇ ਮਾਮਲੇ ‘ਤੇ ਕੀਤੀ ਬਿਆਨਬਾਜ਼ੀ ਦੇ ਖਿਲਾਫ ਖੁੱਲ੍ਹ ਕੇ ਸਾਹਮਣੇ ਆਏ ਸਨ। ਦਿਓਲ ਨੇ ਇੱਕ ਬਿਆਨ ਵਿੱਚ ਕਿਹਾ ਸੀ ਕਿ ਨਵਜੋਤ ਸਿੰਘ ਸਿੱਧੂ ਸਰਕਾਰ ਅਤੇ ਏਜੀ ਦੇ ਦਫ਼ਤਰ ਦੇ ਕੰਮਕਾਜ ਵਿੱਚ ਰੁਕਾਵਟਾਂ ਪਾ ਰਹੇ ਹਨ। ਦਿਓਲ ਨੇ ਕਿਹਾ ਸੀ ਕਿ ਸਿੱਧੂ ਦੇ ਬਿਆਨ ਨਸ਼ੀਲੇ ਪਦਾਰਥਾਂ ਅਤੇ ਬੇਅਦਬੀ ਦੇ ਮਾਮਲਿਆਂ ਵਿੱਚ ਨਿਆਂ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀਆਂ ਗੰਭੀਰ ਕੋਸ਼ਿਸ਼ਾਂ ਨੂੰ ਪਟੜੀ ਤੋਂ ਉਤਾਰਨ ਦੀ ਕੋਸ਼ਿਸ਼ ਕਰ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -: