ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸਿਰਫ ਕੁਝ ਮਹੀਨਿਆਂ ਦਾ ਹੀ ਸਮਾਂ ਬਚਿਆ ਹੈ ਜਿਸ ਕਾਰਨ ਸਾਰੀਆਂ ਪਾਰਟੀਆਂ ਨੇ ਆਪਣੀ-ਆਪਣੀ ਤਿਆਰੀ ਖਿੱਚ ਲਈ ਹੈ। ਜਿਸ ਕਾਰਨ ਪੰਜਾਬ ਦੀ ਸਿਆਸਤ ਬਹੁਤ ਗਰਮਾਈ ਹੋਈ ਹੈ। ਇਸੇ ਵਿਚਾਲੇ ਚੋਣਾਂ ਤੋਂ ਪਹਿਲਾਂ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਦੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਦੀ ਚਰਚਾ ਤੇਜ਼ ਹੋ ਗਈ ਹੈ। ਕਿਆਸ ਲਾਏ ਜਾ ਰਹੇ ਹਨ ਕਿ ਕਾਂਗਰਸ ਪਾਰਟੀ ਲੁਧਿਆਣਾ ਵਿੱਚ ਆਪਣੀ ਸਥਿਤੀ ਮਜ਼ਬੂਤ ਕਰਨ ਲਈ ਹਰਭਜਨ ਸਿੰਘ ‘ਤੇ ਦਾਅ ਲਗਾ ਸਕਦੀ ਹੈ।
ਦੱਸ ਦੇਈਏ ਕਿ ਬੀਤੇ ਦਿਨ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਟਵਿੱਟਰ ‘ਤੇ ਇੱਕ ਤਸਵੀਰ ਸਾਂਝੀ ਕੀਤੀ ਗਈ ਸੀ, ਜਿਸ ਤੋਂ ਬਾਅਦ ਹੀ ਹਰਭਜਨ ਸਿੰਘ ਦੇ ਕਾਂਗਰਸ ਵਿੱਚ ਸ਼ਾਮਿਲ ਹੋਣ ਦੀ ਚਰਚਾ ਤੇਜ਼ ਹੋ ਗਈ। ਨਵਜੋਤ ਸਿੱਧੂ ਨੇ ਹਰਭਜਨ ਸਿੰਘ ਨਾਲ ਟਵਿੱਟਰ ‘ਤੇ ਫੋਟੋ ਸਾਂਝੀ ਕਰਦਿਆਂ ਕੈਪਸ਼ਨ ਵਿੱਚ ਲਿਖਿਆ, ”ਸੰਭਾਵਨਾਵਾਂ ਨਾਲ ਭਰੀ ਤਸਵੀਰ ਸ਼ਾਇਨਿੰਗ ਸਟਾਰ ਭੱਜੀ ਨਾਲ।”
ਇਸ ਸਬੰਧੀ ਨਵਜੋਤ ਸਿੱਧੂ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਹਰਭਜਨ ਨਾਲ ਸਾਂਝੀ ਕੀਤੀ ਤਸਵੀਰ ਸਭ ਕੁਝ ਦੱਸਦੀ ਹੈ। ਉਨ੍ਹਾਂ ਨੇ ਤਸਵੀਰ ਬਾਰੇ ਬੋਲਦਿਆਂ ਕਿਹਾ ਕਿ ਸੰਭਾਵਨਾਵਾਂ ਨਾਲ ਭਰਪੂਰ ਦਾ ਮਤਲਬ ਉਸ ਕੋਲ ਬਹੁਤ ਸਾਰੀਆਂ ਸੰਭਾਵਨਾਵਾਂ ਹਨ ।
ਇਹ ਵੀ ਪੜ੍ਹੋ: ਲੁਧਿਆਣਾ ਦੇ ਦੁਰਗਾ ਮਾਤਾ ਮੰਦਰ ‘ਚ ਨਤਮਸਤਕ ਹੋਣਗੇ CM ਚੰਨੀ, ਕਈ ਪ੍ਰੋਜੈਕਟਾਂ ਦਾ ਵੀ ਕਰਨਗੇ ਉਦਘਾਟਨ
ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਇਹ ਵੀ ਖਬਰਾਂ ਸਾਹਮਣੇ ਆਈਆਂ ਸਨ ਕਿ ਹਰਭਜਨ ਸਿੰਘ ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਨਾਲ ਭਾਜਪਾ ਵਿੱਚ ਸ਼ਾਮਿਲ ਹੋ ਸਕਦੇ ਹਨ , ਪਰ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਨੇ ਇਨ੍ਹਾਂ ਅਟਕਲਾਂ ਨੂੰ ਖਾਰਜ ਕਰਦਿਆਂ ਕਿਹਾ ਸੀ ਕਿ ਭਾਜਪਾ ਵਿੱਚ ਸ਼ਾਮਿਲ ਹੋਣ ਦੀਆਂ ਖ਼ਬਰਾਂ ਵਿੱਚ ਕੋਈ ਸੱਚਾਈ ਨਹੀਂ ਹੈ।
ਵੀਡੀਓ ਲਈ ਕਲਿੱਕ ਕਰੋ -: