ਪੰਜਾਬ ਵਿਧਾਨ ਸਭਾ ਦੇ ਵਿਸ਼ੇਸ ਸੈਸ਼ਨ ਦੌਰਾਨ ਨਵਜੋਤ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਦੀਆਂ ਤਾਰੀਫਾਂ ਦੇ ਪੁੱਲ ਬੰਨ੍ਹੇ ਹਨ। ਉਨ੍ਹੇ ਨੇ ਕੈਪਟਨ ਦੀ ਤਾਰੀਫ ਕਰਦਿਆਂ ਉਨ੍ਹਾਂ ਵੱਲੋਂ ਲਏ ਗਏ ਵਾਟਰ ਐਗਰੀਮੈਂਟ ਟਰਮੀਨੇਸ਼ਨ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ। ਇਸ ਤੋਂ ਇਲਾਵਾ ਨਵਜੋਤ ਸਿੱਧੂ ਨੇ ਕਿਸਾਨਾਂ ਦੇ ਕਰਜ਼ ਮੁਆਫ਼ੀ ਲਈ ਵੀ ਕੈਪਟਨ ਦੀ ਤਾਰੀਫ਼ ਕੀਤੀ ਹੈ।
ਜ਼ਿਕਰਯੋਗ ਹੈ ਕਿ ਨਵਜੋਤ ਸਿੱਧੂ ਕੈਪਟਨ ਅਮਰਿੰਦਰ ‘ਤੇ ਹਮੇਸ਼ਾ ਹੀ ਹਮਲਾਵਰ ਰਹੇ ਹਨ। ਇੱਕ ਇੰਟਰਵਿਊ ਦੌਰਾਨ ਸਿੱਧੂ ਨੇ ਕੈਪਟਨ ‘ਤੇ ਨਿੱਜੀ ਟਿੱਪਣੀਆਂ ਕਰਦਿਆਂ ਕੈਪਟਨ ਨੂੰ ਫਰੌਡ ਆਦਮੀ ਤੇ ਚੱਲਿਆ ਹੋਇਆ ਕਾਰਤੂਸ ਦੱਸਿਆ ਸੀ । ਉਨ੍ਹਾਂ ਨੇ ਕੈਪਟਨ ‘ਤੇ ਹਮਲਾ ਕਰਦਿਆਂ ਕਿਹਾ ਸੀ ਕਿ ਉਹ ਚੱਲੇ ਹੋਏ ਕਾਰਤੂਸਾਂ ਨਾਲ ਗੱਲ ਨਹੀਂ ਕਰਦੇ। ਉਨ੍ਹਾਂ ਨੇ ਕੈਪਟਨ ਦੀ ਉਮਰ ‘ਤੇ ਤੰਜ ਕਸਦਿਆਂ ਕਿਹਾ ਸੀ ਕਿ ਜਦੋਂ ਬੰਦੇ ਦੀ ਉਮਰ ਵਧਦੀ ਹੈ ਤਾਂ ਬੰਦਾ ਰੋਂਦੂ ਹੋ ਜਾਂਦਾ ਹੈ। ਉਨ੍ਹਾਂ ਇਥੋਂ ਤੱਕ ਕਹਿ ਦਿੱਤਾ ਕਿ ਕੈਪਟਨ ਕੈਪਟਨ ਦੀ ਪਤਨੀ ਵੀ ਕੈਪਟਨ ਦੇ ਨਾਲ ਨਹੀਂ ਹੈ।
ਇਹ ਵੀ ਪੜ੍ਹੋ: BSF ਦਾ ਅਧਿਕਾਰ ਖੇਤਰ ਵਧਾਉਣ ਵਿਰੁੱਧ ਪੰਜਾਬ ਵਿਧਾਨ ਸਭਾ ‘ਚ ਮਤਾ ਪਾਸ
ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਬੁਲਾਏ ਗਏ ਵਿਸ਼ੇਸ਼ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਇਸ ਸੈਸ਼ਨ ਵਿੱਚ ਕੇਂਦਰੀ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਮਤਾ ਪੇਸ਼ ਕੀਤਾ ਗਿਆ ਹੈ। ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਮਤਾ ਪੇਸ਼ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੀ ਹੈ। ਕੇਂਦਰ ਸਰਕਾਰ ਕਿਸਾਨਾਂ ਨੂੰ ਵਪਾਰੀ ਨਾ ਸਮਝੇ। ਪੰਜਾਬ ਸਰਕਾਰ ਇਨ੍ਹਾਂ ਤਿੰਨ ਵਿਵਾਦਗ੍ਰਸਤ ਕੇਂਦਰੀ ਖੇਤੀ ਕਾਨੂੰਨਾਂ ਨੂੰ ਸੂਬੇ ਵਿੱਚ ਲਾਗੂ ਨਹੀਂ ਕਰੇਗੀ।
ਇਸ ਤੋਂ ਇਲਾਵਾ ਇਸ ਸੈਸ਼ਨ ਦੌਰਾਨ BSF ਦਾ ਅਧਿਕਾਰ ਖੇਤਰ ਵਧਾਉਣ ਦਾ ਨੋਟੀਫਿਕੇਸ਼ਨ ਰੱਦ ਲਈ ਮਤਾ ਪਾਸ ਕਰ ਦਿੱਤਾ ਗਿਆ ਹੈ। ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ ਵੀਰਵਾਰ ਨੂੰ ਸਾਰੀਆਂ ਪਾਰਟੀਆਂ ਨੇ ਸਰਬਸੰਮਤੀ ਨਾਲ ਬੀਐਸਐਫ ਦੇ ਅਧਿਕਾਰ ਖੇਤਰ ਖ਼ਿਲਾਫ਼ ਮਤਾ ਪਾਸ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -: