ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸਿਰਫ ਕੁਝ ਮਹੀਨਿਆਂ ਦਾ ਹੀ ਸਮਾਂ ਬਚਿਆ ਹੈ ਜਿਸ ਕਾਰਨ ਸਾਰੀਆਂ ਪਾਰਟੀਆਂ ਨੇ ਆਪਣੀ-ਆਪਣੀ ਤਿਆਰੀ ਖਿੱਚ ਲਈ ਹੈ। ਜਿਸ ਕਾਰਨ ਪੰਜਾਬ ਦੀ ਸਿਆਸਤ ਬਹੁਤ ਗਰਮਾਈ ਹੋਈ ਹੈ। ਇਸੇ ਵਿਚਾਲੇ ਅੱਜ ਕਾਂਗਰਸ ਵੱਲੋਂ ਦਾਣਾ ਮੰਡੀ ਰਾਏਕੋਟ ਵਿੱਚ ਇੱਕ ਰੈਲੀ ਕੀਤੀ ਗਈ। ਜਿਸ ਵਿੱਚ ਨਵਜੋਤ ਸਿੱਧੂ ਨੇ ਰੈਲੀ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਪੰਜਾਬ ਨੂੰ ਜਨਤਾ ਦੀ ਲੋੜ ਹੈ। ਪੰਜਾਬ ਖੋਖਲਾ ਹੁੰਦਾ ਜਾ ਰਿਹਾ ਹੈ। ਪੰਜਾਬ ਦੀ ਜਵਾਨੀ ਬਰਬਾਦ ਹੁੰਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲਿਆਂ ਚੋਣਾਂ ਵਿੱਚ ਪੰਜਾਬ ਦੀ ਵੋਟ ਸਿਰਫ ਪੰਜਾਬ ਦੇ ਲੋਕਾਂ ਨੂੰ ਪੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਹਰ ਪੰਜਾਬੀ ਨੂੰ ਸਿਆਸਤ ਦਾ ਹਿੱਸਾ ਬਣਨਾ ਪਵੇਗਾ।
ਉਨ੍ਹਾਂ ਕਿਹਾ ਕਿ ਸਾਨੂੰ ਪੰਜਾਬ ਵਿੱਚ ਹੋ ਰਹੀਆਂ ਚੋਰੀਆਂ ਨੂੰ ਰੋਕ ਕੇ ਪੰਜਾਬ ਦਾ ਖਜ਼ਾਨਾ ਭਰਨਾ ਪੈਣਾ ਹੈ ਅਤੇ ਸਾਨੂੰ ਪੰਜਾਬ ਦੀ ਕਿਸਾਨੀ ਅਤੇ ਜਵਾਨੀ ਨੂੰ ਖੜ੍ਹਾ ਕਰਨਾ ਪੈਣਾ ਹੈ। ਨਵਜੋਤ ਸਿੱਧੂ ਨੇ ਕਿਹਾ ਕਿ ਉਹ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਪੰਜਾਬ ਮਾਡਲ ਦੀ ਝਲਕ ਦਿਖਾਉਣਾ ਚਾਹੁੰਦੇ ਹਨ । ਉਨ੍ਹਾਂ ਕਿਹਾ ਕਿ ਮੈਂ ਲੋਕਾਂ ਨਾਲ ਝੂਠੇ ਵਾਅਦੇ ਨਹੀਂ ਕਰਦਾ। ਮੈਂ ਲੋਕਾਂ ਨੂੰ ਜ਼ੁਬਾਨ ਦਿੰਦਾ ਹਾਂ ਕਿ ਉਹ ਆਪਣੇ ਛੋਟੇ ਵੀਰ ਚਰਨਜੀਤ ਸਿੰਘ ਚੰਨੀ ਨਾਲ ਮਿਲ ਕੇ ਕਿਸਾਨਾਂ ਦੀ ਪਛਾਣ ਖੜ੍ਹੀ ਕਰਾਂਗਾ । ਉਨ੍ਹਾਂ ਨੇ ਕਿਹਾ ਕਿ ਮੇਰੀ ਅਤੇ ਮੁੱਖ ਮੰਤਰੀ ਚੰਨੀ ਦੀ ਜੋੜੀ ਦੋ ਬਲਦਾਂ ਦੀ ਜੋੜੀ ਹੈ।
ਇਹ ਵੀ ਪੜ੍ਹੋ: ਪੰਜਾਬ ਚੋਣਾਂ 2022: ਇਸ ਸੀਟ ਤੋਂ ਚੋਣ ਲੜ ਸਕਦੇ ਨੇ ਹਰਭਜਨ ਸਿੰਘ, ਸਿੱਧੂ ਨੇ ਦਿੱਤਾ ਵੱਡਾ ਬਿਆਨ
ਇਸ ਤੋਂ ਅੱਗੇ ਨਵਜੋਤ ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ MSP ਦੀ ਕਾਨੂੰਨੀ ਗਾਰੰਟੀ ਪੰਜਾਬ ਸਰਕਾਰ ਵੱਲੋਂ ਦਿੱਤੀ ਜਾਵੇਗੀ । ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਦਾਲਾਂ ਅਤੇ ਬੀਜਾਂ ‘ਤੇ MSP ਵੀ ਪੰਜਾਬ ਸਰਕਾਰ ਦੇਵੇਗੀ। ਸਿੱਧੂ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਨੂੰ ਕਿਸੇ ਵੀ ਕੀਮਤ ‘ਤੇ ਰੁਲ੍ਹਣ ਨਹੀਂ ਦੇਵਾਂਗੇ।
ਉਨ੍ਹਾਂ ਕਿਹਾ ਕਿ ਮੱਕੀ ਦੀ ਫ਼ਸਲ ‘ਤੇ ਐੱਮ. ਐੱਸ. ਪੀ. 1600 ਰੁਪਏ ਹੈ ਪਰ ਕਿਸਾਨਾਂ ਨੂੰ ਮਾਰਕਿਟ ਵਿੱਚ 800 ਰੁਪਏ ਮਿਲਦੇ ਹਨ । ਬਾਕੀ ਦਾ ਬਚਿਆ 800 ਰੁਪਿਆ ਕਿਸਾਨਾਂ ਨੂੰ ਪੰਜਾਬ ਸਰਕਾਰ ਦੇਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵੇਅਰ ਹਾਊਸਾਂ ਵਿੱਚ ਕਿਸਾਨ ਆਪਣੀ ਫ਼ਸਲ ਸਟੋਰ ਕਰ ਸਕਣਗੇ। ਇਹ ਸਿੱਧੂ ਦੀ ਜ਼ੁਬਾਨ ਹੈ ਜਿਸ ‘ਤੇ ਸਿੱਧੂ ਹਮੇਸ਼ਾ ਖੜ੍ਹਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਗਾਰੰਟੀਆਂ ਨਹੀਂ ਬਲਕਿ ਪੰਜਾਬ ਮਾਡਲ ਦੀ ਇੱਕ ਝਲਕ ਹੈ।
ਵੀਡੀਓ ਲਈ ਕਲਿੱਕ ਕਰੋ -: