ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸਤ ਭਖੀ ਹੋਈ ਹੈ। ਜਿਸ ਕਾਰਨ ਸਿਆਸੀ ਪਾਰਟੀਆਂ ਵੱਲੋਂ ਵੱਖੋ-ਵੱਖਰੇ ਐਲਾਨ ਕਰ ਕੇ ਲੋਕਾਂ ਨੂੰ ਭਰਮਾਇਆ ਜਾ ਰਿਹਾ ਹੈ। ਦਰਅਸਲ, ਬੀਤੇ ਕੁਝ ਦਿਨ ਪਹਿਲਾਂ ਪੰਜਾਬ ਦੌਰੇ ‘ਤੇ ਆਏ ਅਰਵਿੰਦ ਕੇਜਰੀਵਾਲ ਵੱਲੋਂ ਮਹਿਲਾਵਾਂ ਲਈ ਐਲਾਨ ਕਰਦਿਆਂ ਪ੍ਰਤੀ ਮਹੀਨਾ 1000 ਰੁਪਏ ਦੇਣ ਦਾ ਵਾਅਦਾ ਕੀਤਾ ਗਿਆ ਸੀ। ਇਸ ਐਲਾਨ ਤੋਂ ਬਾਅਦ ਕੇਜਰੀਵਾਲ ਸਵਾਲਾਂ ਦੇ ਘੇਰੇ ਵਿੱਚ ਆ ਗਏ ਹਨ। ਵਿਰੋਧੀ ਪਾਰਟੀਆਂ ਵੱਲੋਂ ਉਨ੍ਹਾਂ ‘ਤੇ ਲਗਾਤਾਰ ਨਿਸ਼ਾਨੇ ਸਾਧੇ ਜਾ ਰਹੇ ਹਨ।
ਦਰਅਸਲ, ਕੇਜਰੀਵਾਲ ਦੇ ਇਸ ਐਲਾਨ ਤੋਂ ਬਾਅਦ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਵੀ AAP ਮੁਖੀ ‘ਤੇ ਨਿਸ਼ਾਨਾ ਸਾਧਿਆ ਗਿਆ ਹੈ। ਨਵਜੋਤ ਸਿੱਧੂ ਨੇ ਕੇਜਰੀਵਾਲ ‘ਤੇ ਵਾਰ ਕਰਦਿਆਂ ਕਿਹਾ ਕਿ ਇਹ ਕੇਰੀਵਾਲ ਦਾ ਇੱਕ ਚੁਣਾਵੀ ਸਟੰਟ ਹੈ। ਕੇਜਰੀਵਾਲ ਵੱਲੋਂ ਔਰਤਾਂ ਲਈ ਜਿਹੜੇ 1000 ਰੁਪਏ ਦਾ ਐਲਾਨ ਕੀਤਾ ਗਿਆ ਹੈ ਉਹ ਸਿਰਫ਼ ਚੋਣਾਂ ਲਈ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਲਈ 1000 ਰੁਪਏ ਦਾ ਐਲਾਨ ਕਰ ਕੇ ਤੁਸੀਂ ਪੰਜਾਬੀਆਂ ਨੂੰ ਨਿਕੰਮੇ ਸਮਝਦੇ ਹੋ। ਉਨ੍ਹਾਂ ਕਿਹਾ ਕਿ ਕੇਜਰੀਵਾਲ ਵੱਲੋਂ ਪੰਜਾਬ ਦੀਆਂ ਧੀਆਂ-ਭੈਣਾਂ ਨੂੰ ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ, ਕੀ ਇਨ੍ਹਾਂ ਦੀ ਪਾਰਟੀ ਦਿੱਲੀ ਵਿੱਚ ਔਰਤਾਂ ਨੂੰ ਹਜ਼ਾਰ ਰੁਪਏ ਦਿੰਦੀ ਹੈ ?
ਇਸ ਤੋਂ ਅੱਗੇ ਸਿੱਧੂ ਨੇ ਕਿਹਾ ਕਿ ਕੇਜਰੀਵਾਲ ਸ੍ਹਾਬ ਤੁਸੀਂ ਮੇਰੀ ਘਰਵਾਲੀ ਨੂੰ 1000 ਹਜ਼ਾਰ ਰੁਪਏ ਦਿਓ, ਮੈਂ ਵਗ੍ਹਾ ਕੇ ਮਾਰਾਂਗਾ । ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਕਿਸੇ ਦੀ ਭੀਖ ਦੀ ਲੋੜ ਨਹੀਂ । ਇਸ ਤੋਂ ਇਲਾਵਾ ਬਿਜਲੀ ਦੇ ਮੁੱਦੇ ‘ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਪੰਜਾਬ ਵਿੱਚ 3 ਰੁਪਏ ਬਿਜਲੀ ਦੇਵੇ ਤਾਂ ਪੰਜਾਬੀ ਖ਼ਰੀਦਣ ਨੂੰ ਤਿਆਰ ਹਨ, ਪਰ ਇਸ ਸਮੇਂ ਦਿੱਲੀ ਵਿੱਚ ਬਿਜਲੀ 13 ਰੁਪਏ ਪ੍ਰਤੀ ਯੂਨਿਟ ਹੈ । ਉਨ੍ਹਾਂ ਕਿਹਾ ਕਿ ਇਸ ਵਾਰ ਦੀਆਂ ਚੋਣਾਂ ਵਿੱਚ ਪੰਜਾਬੀ ਲੁਭਾਵਣੀਆਂ ਯੋਜਨਾਵਾਂ ਦਾ ਸ਼ਿਕਾਰ ਨਹੀਂ ਹੋਣਗੇ ।
ਵੀਡੀਓ ਲਈ ਕਲਿੱਕ ਕਰੋ -: