Navjot Sidhu Tweeted: ਕੇਂਦਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਲੈ ਕੇ ਸੰਸਦ ਤੋਂ ਸੜਕ ਤੱਕ ਕਿਸਾਨ ਅੰਦੋਲਨ ਜਾਰੀ ਹੈ। ਸ਼ਨੀਵਾਰ ਯਾਨੀ ਕਿ ਅੱਜ ਦੇਸ਼ ਭਰ ਵਿੱਚ ਕਿਸਾਨਾਂ ਵੱਲੋਂ ਚੱਕਾ ਜਾਮ ਕੀਤਾ ਜਾ ਰਿਹਾ ਹੈ। ਇਸੇ ਵਿਚਾਲੇ ਨਵਜੋਤ ਸਿੰਘ ਸਿੱਧੂ ਵੱਲੋਂ ਇੱਕ ਟਵੀਟ ਕੀਤਾ ਗਿਆ ਹੈ। ਹਾਲਾਂਕਿ ਕਿ ਉਨ੍ਹਾਂ ਵੱਲੋਂ ਇਸ ਟਵੀਟ ਵਿੱਚ ਕਿਸੇ ਦਾ ਵੀ ਨਾਮ ਨਹੀਂ ਲਿਆ ਗਿਆ ਹੈ, ਪਰ ਉਨ੍ਹਾਂ ਵੱਲੋਂ ਇਸ ਟਵੀਟ ਰਾਹੀਂ ਸਿੱਖਿਆ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ,”ਹੰਕਾਰ ਵਿੱਚ ਇਨਸਾਨ ਨੂੰ ਇਨਸਾਨ ਨਹੀਂ ਦਿਖਦਾ, ਜਿਵੇਂ ਛੱਤ ‘ਤੇ ਚੜ੍ਹ ਜਾਓ ਤਾਂ ਆਪਣਾ ਹੀ ਮਕਾਨ ਨਹੀਂ ਦਿਖਦਾ।”
ਦੱਸ ਦੇਈਏ ਕਿ ਕਿਸਾਨ ਅੰਦੋਲਨ ਨੂੰ ਲੈ ਕੇ ਸਿੱਧੂ ਵੱਲੋਂ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਖਿਲਾਫ ਨਿਸ਼ਾਨਾ ਸਾਧਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਵੀ ਸਿੱਧੂ ਨੇ ਲਿਖਿਆ ਸੀ ਕਿ ਅਮੀਰ ਦੇ ਘਰ ਬੈਠਾ ਇੱਕ ਕਾਂ ਵੀ ਮੋਰ ਵਾਂਗ ਦਿਖਾਈ ਦਿੰਦਾ ਹੈ ਤੇ ਇੱਕ ਗਰੀਬ ਦਾ ਬੱਚਾ ਕੀ ਤੁਹਾਨੂੰ ਚੋਰ ਦਿਖਾਈ ਦਿੰਦਾ ਹੈ?’ ਸਿੱਧੂ ਦੇ ਇਸ ਸ਼ਾਇਰਾਨਾ ਅੰਦਾਜ਼ ਦੇ ਹਿਸਾਬ ਨਾਲ ਕਈ ਲੋਕਾਂ ਦਾ ਮੰਨਣਾ ਹੈ ਕਿ ਕਿਸਾਨਾਂ ਨੂੰ ਲੈ ਕੇ ਦਿੱਲੀ ਨਾਲ ਲੱਗੀ ਸਰਹੱਦ ‘ਤੇ ਪੁਲਿਸ ਦੀ ਨਾਕੇਬੰਦੀ ਨੂੰ ਲੈ ਕੇ ਉਨ੍ਹਾਂ ਨੇ ਨਿਸ਼ਾਨਾ ਸਾਧਿਆ ਹੈ।
ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦੀਆਂ ਸ਼ੰਕਾਵਾਂ ਅਤੇ ਇਤਰਾਜ਼ਾਂ ਬਾਰੇ ਵਿਚਾਰ ਕਰਨ ਲਈ ਸੁਪਰੀਮ ਕੋਰਟ ਨੇ ਜਦੋਂ ਉੱਚ ਪੱਧਰੀ ਕਮੇਟੀ ਦੇ ਗਠਨ ਦਾ ਫੈਸਲਾ ਕੀਤਾ ਸੀ ਤਾਂ ਉਦੋਂ ਵੀ ਸਿੱਧੂ ਨੇ ਟਵੀਟ ਕੀਤਾ ਸੀ । ਉਨ੍ਹਾਂ ਨੇ ਆਪਣੇ ਟਵੀਟ ਵਿੱਚ ਲਿਖਿਆ ਸੀ, ‘ਲੋਕਤੰਤਰ ਵਿੱਚ ਕਾਨੂੰਨ ਲੋਕ ਨੁਮਾਇੰਦਿਆਂ ਵੱਲੋਂ ਬਣਾਇਆ ਜਾਂਦਾ ਹੈ ਨਾ ਕਿ ਮਾਨਯੋਗ ਅਦਾਲਤ ਜਾਂ ਕਮੇਟੀਆਂ ਵੱਲੋਂ… ਕੋਈ ਵੀ ਬਹਿਸ ਜਾਂ ਵਿਚਾਰ-ਵਟਾਂਦਰੇ ਕਿਸਾਨਾਂ ਅਤੇ ਸੰਸਦ ਵਿੱਚ ਹੀ ਹੋਣੇ ਚਾਹੀਦੇ ਹਨ’।”
ਇਹ ਵੀ ਦੇਖੋ: ਦੇਖੋ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਯੂਪੀ ਦੇ ਗੰਨਾਂ ਉਤਪਾਦਕ ਕਿਸਾਨ ਕਿਵ਼ੇਂ ਹੋ ਰਹੇ ਨੇ ਕਰਜ਼ਾਈ