ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਵਾਪਿਸ ਲੈਣ ਦੇ ਦੂਜੇ ਦਿਨ ਅੱਜ ਨਵਜੋਤ ਸਿੰਘ ਸਿੱਧੂ ਫਰੀਦਕੋਟ ਜ਼ਿਲ੍ਹੇ ਦੇ ਕਸਬਾ ਬਰਗਾੜੀ ਤੋਂ ਪੰਜ ਕਿਲੋਮੀਟਰ ਦੂਰ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ। ਪਿਛਲੇ ਅੱਠ ਮਹੀਨਿਆਂ ਵਿੱਚ ਇਹ ਉਨ੍ਹਾਂ ਦਾ ਇੱਥੇ ਦੂਜਾ ਦੌਰਾ ਹੈ।
ਇਸ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ 13 ਅਪ੍ਰੈਲ ਨੂੰ ਇੱਥੇ ਆਏ ਸਨ। ਦੋਵਾਂ ਦੌਰਿਆਂ ‘ਚ ਸਪੱਸ਼ਟ ਫਰਕ ਇਹ ਹੈ ਕਿ ਪਹਿਲੇ ਦੌਰੇ ‘ਤੇ ਉਨ੍ਹਾਂ ਨੇ ਆਪਣੀ ਹੀ ਸਰਕਾਰ ‘ਤੇ ਹਮਲੇ ਕੀਤੇ ਸਨ, ਜਦਕਿ ਦੂਜੇ ਦੌਰੇ ਦੌਰਾਨ ਸਿੱਧੂ ਸ਼ਾਂਤ ਨਜ਼ਰ ਆਏ। ਇਸ ਦੌਰਾਨ ਸਿੱਧੂ ਨੇ 2015 ਦੇ ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦਿਵਾਉਣ ਦਾ ਆਪਣਾ ਸੰਕਲਪ ਦੁਹਰਾਇਆ। ਸਿੱਧੂ ਨੇ ਲੋਕਾਂ ਨੂੰ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਅਰਦਾਸ ਕਰਨ ਲਈ ਕਿਹਾ ਤਾਂ ਜੋ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਅਜਿਹੀ ਸਜ਼ਾ ਮਿਲੇ ਜਿਸ ਨੂੰ ਪੀੜ੍ਹੀ ਦਰ ਪੀੜ੍ਹੀ ਯਾਦ ਕੀਤਾ ਜਾਵੇ ਅਤੇ ਉਹ ਇੱਕ ਮਿਸਾਲ ਬਣੇ।
ਸਿੱਧੂ ਬਿਨਾਂ ਕਿਸੇ ਜਾਣਕਾਰੀ ਦੇ ਗੁਰਦੁਆਰਾ ਸਾਹਿਬ ਪੁੱਜੇ ਅਤੇ ਮੱਥਾ ਟੇਕਣ ਉਪਰੰਤ ਪਿੰਡ ਵਾਸੀਆਂ ਨਾਲ ਕੁੱਝ ਦੇਰ ਗੱਲਬਾਤ ਕਰਨ ਤੋਂ ਬਾਅਦ ਵਾਪਿਸ ਪਰਤ ਗਏ। ਇਸ ਦੀ ਜਾਣਕਾਰੀ ਸਿੱਧੂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: