ਖੇਤੀ ਕਾਨੂੰਨਾਂ ਨੂੰ ਲੈ ਕੇ ਜਿੱਥੇ ਕਿਸਾਨ ਚਿੰਤਤ ਹਨ, ਉੱਥੇ ਹੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਸ ਨੂੰ ਲੈ ਕੇ ਸਿਆਸਤ ਵੀ ਸਰਗਰਮ ਹੈ। ਕੇਂਦਰ ਦੀ ਮੋਦੀ ਸਰਕਾਰ ਵੱਲੋਂ ਤਿੰਨੋਂ ਖੇਤੀ ਕਾਨੂੰਨ ਵਾਪਸ ਲਏ ਜਾਣ ਦੇ ਐਲਾਨ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਚਿਤਾਵਨੀ ਦਿੱਤੀ ਗਈ ਹੈ। ਉਨ੍ਹਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਖੇਤੀ ਕਾਨੂੰਨਾਂ ਤੋਂ ਇਲਾਵਾ ਐੱਮ. ਐੱਸ. ਪੀ, ਗਰੀਬਾਂ ਲਈ ਭੋਜਨ ਸੁਰੱਖਿਆ ਖਤਮ ਕਰਨ ਦੀ ਗੁੱਝੀ ਸਾਜ਼ਿਸ਼ ਹੋ ਰਹੀ ਹੈ, ਜੋ ਕਿ ਅਜੇ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਸਮੇਂ ਦੇ ਨਾਲ ਇਹ ਹੋਰ ਗੁਪਤ ਅਤੇ ਖ਼ਤਰਨਾਕ ਹੋਵੇਗੀ।
ਨਵਜੋਤ ਸਿੰਘ ਸਿੱਧੂ ਨੇ ਖੇਤੀ ਕਾਨੂੰਨਾਂ ਸਬੰਧੀ ਚੇਤਾਉਂਦਿਆਂ ਕਿਹਾ ਕਿ ਭਾਵੇਂ ਅੱਜ ਅਸੀਂ ਕੇਂਦਰ ਵੱਲੋਂ ਖੇਤੀ ਕਾਨੂੰਨਾਂ ਨੂੰ ਵਾਪਸੀ ਦੇ ਐਲਾਨਾਂ ‘ਤੇ ਖੁਸ਼ੀ ਮਨਾ ਰਹੇ ਹਾਂ, ਪਰ ਸਾਡਾ ਅਸਲ ਕੰਮ ਅਜੇ ਸਿਰਫ਼ ਸ਼ੁਰੂ ਹੀ ਹੋਇਆ ਹੈ ।
ਦੱਸ ਦੇਈਏ ਕਿ ਇਸ ਸਬੰਧੀ ਸਿੱਧੂ ਵੱਲੋਂ ਟਵਿੱਟਰ ‘ਤੇ ਪੋਸਟ ਸਾਂਝੀ ਕੀਤੀ ਗਈ ਹੈ। ਜਿਸ ਵਿੱਚ ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਤੋਂ ਬਿਨ੍ਹਾਂ ਕੇਂਦਰ ਦੀ MSP, ਗਰੀਬਾਂ ਲਈ ਭੋਜਨ ਸੁਰੱਖਿਆ, ਸਰਕਾਰੀ ਖਰੀਦ ਅਤੇ ਜਨਤਕ ਵੰਡ ਪ੍ਰਣਾਲੀ ਨੂੰ ਖਤਮ ਕਰਨ ਦੀ ਗੁੱਝੀ ਸਾਜਿਸ਼ ਜਾਰੀ ਰਹੇਗੀ ਅਤੇ ਇਹ ਹੁਣ ਗੁਪਤ ਅਤੇ ਹੋਰ ਖਤਰਨਾਕ ਹੋਵੇਗੀ। ਇਸ ਤੋਂ ਇਲਾਵਾ ਸਿੱਧੂ ਨੇ ਕਿਹਾ ਕਿ ਛੋਟੇ ਕਿਸਾਨਾਂ ਨੂੰ ਕਾਰਪੋਰੇਟਾਂ ਦੇ ਕਬਜ਼ੇ ਤੋਂ ਬਚਾਉਣ ਲਈ ਪੰਜਾਬ ਸਰਕਾਰ ਨੂੰ ਇਨ੍ਹਾਂ ਦਾ ਸਮਰਥਨ ਕਰਨਾ ਚਾਹੀਦਾ ਹੈ।
ਵੀਡੀਓ ਲਈ ਕਲਿੱਕ ਕਰੋ -: