ਅੱਜ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦਾ 75ਵਾਂ ਜਨਮਦਿਨ ਹੈ। ਇਸ ਮੌਕੇ ਦੇਸ਼ ਦੇ ਕਈ ਨੇਤਾਵਾਂ ਵੱਲੋਂ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੇ ਹਨ। ਦੱਸ ਦੇਈਏ ਕਿ ਸੋਨੀਆ ਗਾਂਧੀ ਨੇ ਦੇਸ਼ ਦੇ ਪਹਿਲੇ CDS ਬਿਪਿਨ ਰਾਵਤ ਦੇ ਦਿਹਾਂਤ ਕਾਰਨ ਇਸ ਵਾਰ ਆਪਣਾ ਜਨਮਦਿਨ ਨਾ ਮਨਾਉਣ ਦਾ ਫੈਸਲਾ ਕੀਤਾ ਹੈ। ਜਿਸ ਕਾਰਨ ਉਨ੍ਹਾਂ ਨੇ ਆਪਣੀ ਪਾਰਟੀ ਦੇ ਵਰਕਰਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਦੇ ਜਸ਼ਨ ਤੋਂ ਪੂਰੀ ਤਰ੍ਹਾਂ ਦੂਰ ਰਹਿਣ ।
ਇਸੇ ਵਿਚਾਲੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਸੋਨੀਆ ਗਾਂਧੀ ਨੂੰ ਜਨਮਦਿਨ ਮੌਕੇ ਟਵੀਟ ਕਰ ਕੇ ਵਧਾਈ ਦਿੱਤੀ ਗਈ ਹੈ। ਜਿਸ ਕਾਰਨ ਉਹ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਗਏ ਹਨ। ਕਿਉਂਕਿ ਉਨ੍ਹਾਂ ਨੇ ਬੀਤੇ ਦਿਨ ਤਾਮਿਲਨਾਡੂ ਵਿੱਚ ਹੈਲੀਕਾਪਟਰ ਕ੍ਰੈਸ਼ ‘ਤੇ ਇੱਕ ਵੀ ਲਫ਼ਜ਼ ਨਹੀਂ ਕਿਹਾ। ਸਿੱਧੂ ਵੱਲੋਂ CDS ਬਿਪਿਨ ਰਾਵਤ ਦੇ ਦਿਹਾਂਤ ‘ਤੇ ਵੀ ਇੱਕ ਵੀ ਲਫ਼ਜ਼ ਨਹੀਂ ਬੋਲਿਆ ਗਿਆ। ਜਿਸ ਕਾਰਨ ਵਿਰੋਧੀ ਪਾਰਟੀਆਂ ਉਨ੍ਹਾਂ ‘ਤੇ ਹਮਲਾਵਰ ਹਨ ।
ਇਹ ਵੀ ਪੜ੍ਹੋ: ਸ਼ਹੀਦ ਗੁਰਸੇਵਕ ਸਿੰਘ ਦੇ ਘਰ ਤੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਦੋਦੇ ਸੋਡੀਆ ‘ਚ ਛਾਇਆ ਮਾਤਮ, (ਤਸਵੀਰਾਂ)
ਵਿਰੋਧੀ ਦਲਾਂ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਸੋਨੀਆ ਗਾਂਧੀ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਸ਼ੁਭਕਾਮਨਾਵਾਂ ਦੇਣੀਆਂ ਯਾਦ ਹਨ ਪਰ ਬੁੱਧਵਾਰ ਦੇ ਹੈਲੀਕਾਪਟਰ ਹਾਦਸੇ ਵਿੱਚ ਸੀ. ਡੀ. ਐੱਸ. ਬਿਪਿਨ ਰਾਵਤ ਸਣੇ ਪੰਜਾਬ ਦੇ ਤਰਨਤਾਰਨ ਤੋਂ ਸ਼ਹੀਦ ਹੋਏ ਸਾਡੇ ਜਵਾਨ ਲਈ ਇੱਕ ਵੀ ਸ਼ਬਦ ਨਹੀਂ ਬੋਲਿਆ ਨਾ ਲਿਖਿਆ ਨਾ ਟਵੀਟ ਕੀਤਾ। ਇਸ ਤੋਂ ਸਿੱਧੂ ਦੀ ਤਰਜੀਹ ਦਾ ਪਤਾ ਲੱਗਦਾ ਹੈ। ਸਿੱਧੂ ‘ਤੇ ਵਿਰੋਧੀ ਦਲਾਂ ਦਾ ਨਿਸ਼ਾਨਾ ਇਸ ਲਈ ਹੈ ਕਿਉਂਕਿ ਉਹ ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਹਨ।
ਵੀਡੀਓ ਲਈ ਕਲਿੱਕ ਕਰੋ -: