Navjot Sidhu writes letter to CM : ਮੁੱਖ ਮੰਤਰੀ ਅਮਰਿੰਦਰ ਸਿੰਘ ਨਾਲ ਦੇ ਮੰਤਰੀ ਮੰਡਲ ਤੋਂ ਵੱਖ ਹੋਣ ਤੋਂ ਲਗਭਗ ਇਕ ਸਾਲ ਬਾਅਦ ਨਵਜੋਤ ਸਿੰਘ ਸਿੱਧੂ ਨੇ ਆਪਣੀ ਚੁੱਪ ਤੋੜਦਿਆਂ ਮੁੱਖ ਮੰਤਰੀ ਨੂੰ ਇਕ ਚਿੱਠੀ ਲਿਖ ਕੇ ਆਪਣੇ ਵਿਧਾਨ ਸਭਾ ਹਲਕੇ ਅੰਮ੍ਰਿਤਸਰ ਦੀ ਅਣਦੇਖੀ ਦੇ ਦੋਸ਼ ਲਗਾਉਂਦੇ ਹੋਏ ਨਾਰਾਜ਼ਗੀ ਜ਼ਾਹਰ ਕੀਤੀ। ਉਨ੍ਹਾਂ ਨੇ ਕਿਹਾ ਕਿ ਕਿ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਤੋਂ ਬਾਅਦ ਉਨ੍ਹਾਂ ਦੇ ਹਲਕੇ ਦੇ ਵਿਕਾਸ ਨੂੰ ਸਰਕਾਰ ਵੱਲੋਂ ਅਣਦੇਖਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਥੇ ਕਈ ਪ੍ਰਾਜੈਕਟਾਂ ਨੂੰ ਸ਼ੁਰੂ ਨਹੀਂ ਕੀਤਾ ਜਾ ਰਿਹਾ, ਜੋਕਿ ਨਾਲ ਬੇਇਨਸਾਫੀ ਦੱਸਿਆ। ਉਨ੍ਹਾਂ ਨੇ ਸਰਕਾਰ ਤੋਂ ਅੰਮ੍ਰਿਤਸਰ ਵਿਚ ਰੁਕੇ ਹੋਏ ਕਈ ਪ੍ਰਾਜੈਕਟ ਸ਼ੁਰੂ ਕਰਵਾਉਣ ਦੀ ਮੰਗ ਕੀਤੀ।
ਸਿੱਧੂ ਨੇ ਅੰਮ੍ਰਿਤਸਰ ਸ਼ਹਿਰੀ ਖੇਤਰ ਦੇ ਪੰਜ ਰੇਲਵੇ ਓਵਰਬ੍ਰਿਜ ਦੇ ਨਿਰਮਾਣ ਦਾ ਮੁੱਦਾ ਉਠਾਉਂਦੇ ਹੋਏ ਲਿਖਿਆ ਹੈ ਕਿ ਅਕਤੂਬਰ 2018 ਵਿਚ ਉਨ੍ਹਾਂ ਨੇ 137 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਇਨ੍ਹਾਂ ਪੁੱਲਾਂ ਦਾ ਨੀੰਹ ਪੱਥਰ ਰਖਿਆ ਸੀ। ਇਨ੍ਹਾਂ ਵਿਚੋਂ ਦੋ ਆਰਓਬੀ ਉਨ੍ਹਾਂ ਦੇ ਪੂਰਬੀ ਹਲਕੇ ਦੇ ਸਨ। ਹਾਲਾਂਕਿ ਆਰਓਬੀ ਦੇ ਨਿਰਮਾਣ ਲਈ ਪੰਡ ਤੇ ਟੈਂਡਰ ਜਾਰੀ ਕਰ ਦਿੱਤੇ ਗਏ ਸਨ ਪਰ ਹੁਣ ਤੱਕ ਨਿਰਮਾਣ ਸ਼ੁਰੂ ਨਾ ਹੋਣਾ ਸਮਝ ਤੋਂ ਪਰੇ ਹੈ। ਇਸ ਤੋਂ ਇਲਾਵਾ ਦਸੰਬਰ-2019 ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਇਨਵਾਇਰਮੈਂਟਲ ਇੰਪਰੂਵਮੈਂਟ ਪ੍ਰਾਜੈਕਟ ਫੇਜ਼-1 ਅਧੀਨ ਉਨ੍ਹਾਂ ਦੇ ਹਲਕੇਲਈ ਪੰਜ ਕਰੋੜ ਦੇ ਵਿਕਾਸ ਕਰਾਜਾਂ ਲਈ ਪੰਡ ਜਾਰੀ ਕੀਤੇ ਗਏ ਸਨ, ਜਿਸ ਰਾਸ਼ੀ ਨੂੰ ਸਿੱਧੀ ਨੇ ਤੁਰੰਤ ਖਰਚ ਕਰਨ ਦੀ ਮੰਗ ਕੀਤੀ।
ਇਸੇ ਪ੍ਰਾਜੈਕਟ ਦੇ ਦੂਸਰੇ ਪੜਾਅ ਅਧੀਨ 24 ਕਰੋੜ ਦੇ ਵਿਕਾਸ ਕਾਰਜਾਂ ਨੂੰ ਮਨਜ਼ੂਰੀ ਦਿੱਤੀ ਗਈ ਸੀ। ਇਸ ਵਿਚੋਂ ਨਗਰ ਸੁਧਾਰ ਟਰੱਸਟ ਵੱਲੋਂ ਈਸਟ ਹਲਕੇ ਦੇ ਵਿਕਾਸ ਲਈ 13 ਕਰੋੜ ਦੀ ਰਕਮ ਜਾਰੀ ਕੀਤੀ ਗਈ, ਬਾਕੀ 11 ਕਰੋੜ ਦੀ ਰਕਮ ਦੇ ਵਿਕਾਸ ਕਾਰਜਾਂ ਦੀ ਜਾਣਕਾਰੀ ਵੀ ਦਿੱਤੀ ਗਈ, ਪਰ ਕੰਮ ਸ਼ੁਰੂ ਨਹੀਂ ਕੀਤੇ ਗਏ। ਸਿੱਧੀ ਨੇ ਮੁੱਖ ਮੰਤਰੀ ਨੂੰ ਇਹ ਸਾਰੇ ਕੰਮ ਛੇਤੀ ਤੋਂ ਛੇਤੀ ਸ਼ੁਰੂ ਕਰਵਾਉਣ ਦੀ ਮੰਗ ਕੀਤੀ।