ਪੰਜਾਬ ਦੀ ਕਾਂਗਰਸ ਲੀਡਰਸ਼ਿਪ ਆਖਰਕਾਰ ਵਿਧਾਨ ਸਭਾ ਚੋਣਾਂ ਲਈ ਇਕਜੁੱਟ ਟੀਮ ਵਜੋਂ ਚੋਣ ਪ੍ਰਚਾਰ ਸ਼ੁਰੂ ਕਰਨ ਲਈ ਇਕੱਠੀ ਹੋਣ ਦੀ ਕੋਸ਼ਿਸ਼ ਕਰ ਰਹੀ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਇੱਕ ਚੈਨਲ ਨਾਲ ਇੰਟਰਵਿਊ ਦੌਰਾਨ ਦੱਸਿਆ ਕਿ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਮੇਰੇ 13 ਨੁਕਾਤੀ ਏਜੰਡੇ ‘ਤੇ ਕਾਰਵਾਈ ਸ਼ੁਰੂ ਕਰਨ ਨਾਲ ਪੰਜਾਬ ਦੀ ਪੁਨਰ-ਸੁਰਜੀਤੀ ਲਈ ਮੇਰੇ ਮਿਸ਼ਨ ਦੇ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ।
ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੇ ਕਾਰਜਕਾਲ ਦੌਰਾਨ 2007 ਵਿੱਚ ਪੰਜਾਬ ‘ਤੇ 30,000 ਕਰੋੜ ਰੁਪਏ ਦਾ ਕਰਜ਼ਾ ਸੀ । ਹੁਣ ਇਹ 3 ਲੱਖ ਕਰੋੜ ਰੁਪਏ ਹੋ ਗਿਆ ਹੈ। ਸਾਨੂੰ ਇਸ ਨੂੰ ਰੋਕਣਾ ਹੋਵੇਗਾ। ਇੱਕ ਛੋਟੀ ਜਿਹੀ ਸ਼ੁਰੂਆਤ ਕੀਤੀ ਗਈ ਹੈ ਅਤੇ ਮੈਨੂੰ ਭਰੋਸਾ ਹੈ ਕਿ ਅਸੀਂ ਆਪਣੀਆਂ ਕੋਸ਼ਿਸ਼ਾਂ ਵਿੱਚ ਸਫਲ ਹੋਵਾਂਗੇ।
ਇਹ ਵੀ ਪੜ੍ਹੋ: ਖ਼ੁਸ਼ਖ਼ਬਰੀ! ਪਾਕਿਸਤਾਨ ‘ਚ ਗੁਰਦੁਆਰਾ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਜਲਦ ਖੁੱਲ੍ਹੇਗਾ ਲਾਂਘਾ
ਨਵਜੋਤ ਸਿੱਧੂ ਨੇ ਮੁੱਖ ਮੰਤਰੀ ਚੰਨੀ ਨਾਲ ਸਮਝੌਤਾ ਕਰਨ ਦਾ ਸੰਕੇਤ ਦਿੰਦੇ ਹੋਏ ਦਾਅਵਾ ਕੀਤਾ ਕਿ 2022 ਵਿੱਚ ਸਾਡੀ ਸਰਕਾਰ ਦੁਬਾਰਾ ਬਣਨ ਤੋਂ ਕੋਈ ਨਹੀਂ ਰੋਕ ਸਕਦਾ। ਉੱਥੇ ਹੀ, ਪਾਰਟੀ ਦਾ ਮੁੱਖ ਮੰਤਰੀ ਚਿਹਰਾ ਬਣਨ ਦੇ ਸਵਾਲ ਤੋਂ ਉਹ ਭੱਜਦੇ ਨਜ਼ਰ ਆਏ ਅਤੇ ਟਾਲਮਟੋਲ ਕਰਦੇ ਉਨ੍ਹਾਂ ਕਿਹਾ ਕਿ ਇਹ ਫੈਸਲਾ ਪਾਰਟੀ ਹਾਈਕਮਾਨ ਵੱਲੋਂ ਲਿਆ ਜਾਵੇਗਾ। ਇਸ ਤੋਂ ਅੱਗੇ ਉਨ੍ਹਾਂ ਨੇ ਚੋਣਾਂ ਲੜਨ ਬਾਰੇ ਬੋਲਦਿਆਂ ਕਿਹਾ ਕਿ ਮੈਂ ਆਪਣੀ ਗੱਲ ‘ਤੇ ਖੜ੍ਹਨ ਵਾਲਾ ਬੰਦਾ ਹਾਂ ਅਤੇ ਅੰਮ੍ਰਿਤਸਰ ਤੋਂ ਹੀ ਚੋਣ ਲੜਾਂਗਾ।
ਵੀਡੀਓ ਲਈ ਕਲਿੱਕ ਕਰੋ -:
Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”
ਉਨ੍ਹਾਂ ਕਿਹਾ, ”2014 ਵਿੱਚ ਜਦੋਂ ਜੇਤਲੀ ਨੂੰ ਅੰਮ੍ਰਿਤਸਰ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਤਾਂ ਵੀ ਮੈਂ ਕਿਸੇ ਹੋਰ ਹਲਕੇ ਵਿੱਚ ਨਹੀਂ ਗਿਆ ਸੀ। ਮੈਂ ਰਾਜ ਸਭਾ ਸੀਟ ਲੈਣ ਤੋਂ ਇਨਕਾਰ ਕਰ ਦਿੱਤਾ ਸੀ”