ਪੰਜਾਬ ਕਾਂਗਰਸ ਵਿੱਚ ਜਾਰੀ ਕਲੇਸ਼ ਵਿਚਾਲੇ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਅੱਜ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨਗੇ । ਜਾਣਕਾਰੀ ਅਨੁਸਾਰ ਰਾਹੁਲ ਗਾਂਧੀ ਤੋਂ ਇਲਾਵਾ ਕਾਂਗਰਸ ਦੀ ਜਨਰਲ ਸੈਕਟਰੀ ਪ੍ਰਿਯੰਕਾ ਗਾਂਧੀ ਵਾਡਰਾ ਨਾਲ ਵੀ ਵੱਖਰੇ ਤੌਰ ‘ਤੇ ਮੁਲਾਕਾਤ ਕਰਨਗੇ ।
ਇਹ ਮੰਨਿਆ ਜਾ ਰਿਹਾ ਹੈ ਕਿ ਪੰਜਾਬ ਕਾਂਗਰਸ ਵਿੱਚ ਕਲੇਸ਼ ਨੂੰ ਖਤਮ ਕਰਨ ਲਈ ਸਿੱਧੂ ਨੂੰ ਹਾਈਕਮਾਨ ਨੇ ਦੁਬਾਰਾ ਗੱਲਬਾਤ ਲਈ ਸੱਦਾ ਦਿੱਤਾ ਹੈ । ਇਸ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਦੂਜੀ ਵਾਰ ਗੱਲਬਾਤ ਲਈ ਬੁਲਾਇਆ ਗਿਆ ਸੀ।
ਇਹ ਵੀ ਪੜ੍ਹੋ: ਕਾਰਵਾਈ ਦੀ ਮੰਗ ਦੇ ਵਿਚਕਾਰ ਟਵਿੱਟਰ ਨੇ ਆਪਣੀ ਵੈੱਬਸਾਈਟ ਤੋਂ ਹਟਾਇਆ ਭਾਰਤ ਦਾ ਗ਼ਲਤ ਨਕਸ਼ਾ
ਦਰਅਸਲ, ਸਿੱਧੂ ਦੀ ਹਾਈਕਮਾਨ ਅਜਿਹੇ ਸਮੇਂ ਹੋਣ ਜਾ ਰਹੀ ਹੈ ਜਦੋਂ ਕੁਝ ਦਿਨ ਪਹਿਲਾਂ ਹੀ ਰਾਜ ਵਿੱਚ ਪਾਰਟੀ ਦੇ ਅੰਦਰ ਬਵਾਲ ਨੂੰ ਲੈ ਕੇ ਤਿੰਨ ਮੈਂਬਰੀ ਕਮੇਟੀ ਬਣਾਈ ਗਈ ਸੀ। ਇਸ ਕਮੇਟੀ ਵੱਲੋਂ ਰਾਜ ਦੇ ਮੁੱਖ ਮੰਤਰੀ ਸਣੇ ਸਾਰੇ ਪ੍ਰਮੁੱਖ ਨੇਤਾਵਾਂ ਨਾਲ ਲੰਬੇ ਵਿਚਾਰ-ਵਟਾਂਦਰੇ ਤੋਂ ਬਾਅਦ ਇਹ ਰਿਪੋਰਟ ਕਾਂਗਰਸ ਹਾਈ ਕਮਾਨ ਨੂੰ ਦਿੱਤੀ ਗਈ ਸੀ ।
ਦੱਸ ਦੇਈਏ ਕਿ ਸਿੱਧੂ ਨੂੰ ਕਾਂਗਰਸ ਹਾਈਕਮਾਨ ਦੇ ਬੁਲਾਵੇ ਤੋਂ ਬਾਅਦ ਪੰਜਾਬ ਕਾਂਗਰਸ ਵਿੱਚ ਹਲਚਲ ਪੈਦਾ ਹੋ ਗਈ ਹੈ ਅਤੇ ਪੰਜਾਬ ਦੀਆਂ ਸਾਰੀਆਂ ਸਿਆਸੀ ਧਿਰਾਂ ਦੀਆਂ ਨਜ਼ਰਾਂ ਨਵਜੋਤ ਸਿੱਧੂ ’ਤੇ ਆ ਕੇ ਟਿੱਕ ਗਈਆਂ ਹਨ । ਇਸ ਮਾਮਲੇ ਵਿੱਚ ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਕਾਂਗਰਸ ਹਾਈਕਮਾਨ ਵੱਲੋਂ ਨਵਜੋਤ ਸਿੱਧੂ ਨੂੰ ਕੋਈ ਵੱਡੀ ਜ਼ਿੰਮੇਵਾਰੀ ਸੌਂਪੀ ਜਾ ਸਕਦੀ ਹੈ ।
ਇਹ ਵੀ ਪੜ੍ਹੋ: ਪੰਜਾਬ ‘ਚ ਘੱਟ ਹੋਇਆ ਕੋਰੋਨਾ ਦਾ ਕਹਿਰ, 271 ਨਵੇਂ ਮਾਮਲਿਆਂ ਦੀ ਪੁਸ਼ਟੀ, 18 ਦੀ ਗਈ ਜਾਨ
ਗੌਰਤਲਬ ਹੈ ਕਿ ਨਵਜੋਤ ਸਿੱਧੂ ਵੱਲੋਂ ਲਗਾਤਾਰ ਕੈਪਟਨ ’ਤੇ ਹਮਲਾ ਕੀਤਾ ਜਾ ਰਿਹਾ ਸੀ । ਜਿਸ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਹਿ ਦਿੱਤਾ ਸੀ ਕਿ ਹੁਣ ਨਵਜੋਤ ਸਿੱਧੂ ਲਈ ਉਨ੍ਹਾਂ ਦੇ ਦਰਵਾਜ਼ੇ ਹਮੇਸ਼ਾ ਲਈ ਬੰਦ ਹੋ ਗਏ ਹਨ।