ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਸ਼ੁੱਕਰਵਾਰ ਨੂੰ ਪਟਿਆਲਾ ਕੋਰਟ ਵਿੱਚ ਸਰੈਂਡਰ ਕਰਨਗੇ। ਸੁਪਰੀਮ ਕੋਰਟ ਨੇ ਵੀਰਵਾਰ ਨੂੰ 34 ਸਾਲ ਪੁਰਾਣੇ ਰੋਡਰੇਜ਼ ਮਾਮਲੇ ਵਿੱਚ ਸਿੱਧੂ ਦੀ ਸਜ਼ਾ ਇੱਕ ਸਾਲ ਦੀ ਸਜ਼ਾ ਸੁਣਾਈ। ਸਿੱਧੂ ਦੇ ਸਰੈਂਡਰ ਦੇ ਸਮੇਂ ਉਨ੍ਹਾਂ ਦੇ ਸਮਰਥਕਾਂ ਨੂੰ ਉੱਥੇ ਪਹੁੰਚਣ ਦੀ ਅਪੀਲ ਕੀਤੀ ਗਈ ਹੈ। ਸਿੱਧੂ ਸ਼ੁੱਕਰਵਾਰ ਸਵੇਰੇ 10 ਵਜੇ ਪਟਿਆਲਾ ਕੋਰਟ ਪਹੁੰਚ ਸਕਦੇ ਹਨ। ਇਸ ਸਬੰਧੀ ਪਟਿਆਲਾ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਨਰਿੰਦਰਪਾਲ ਲਾਲੀ ਨੇ ਪਾਰਟੀ ਵਰਕਰਾਂ ਨੂੰ ਮੈਸੇਜ ਵੀ ਭੇਜਿਆ ਹੈ।
ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਵੱਲੋਂ ਸੁਪਰੀਮ ਕੋਰਟ ਵਿੱਚ ਕੁਰੇਟਿਵ ਪਟੀਸ਼ਨ ਦਾਇਰ ਕੀਤੀ ਗਈ ਹੈ ਜਿਸ ਦੀ ਸੁਣਵਾਈ ਸੁਪਰੀਮ ਕੋਰਟ ਵਿੱਚ ਸ਼ੁੱਕਰਵਾਰ ਸਵੇਰੇ 10 ਵਜੇ ਹੋਵੇਗੀ । ਆਤਮ ਸਮਰਪਣ ਤੇ ਕੁਰੇਟਿਵ ਪਟੀਸ਼ਨ ਦੀ ਸੁਣਵਾਈ ਇਕੋ ਸਮੇਂ ਹੋ ਹੋਵੇਗੀ । ਨਵਜੋਤ ਸਿੰਘ ਸਿੱਧੂ ਨੂੰ ਉਮੀਦ ਹੈ ਕਿ ਸੁਪਰੀਮ ਕੋਰਟ ਉਨ੍ਹਾਂ ਨੂੰ ਕੋਈ ਰਾਹਤ ਜ਼ਰੂਰ ਦੇਵੇਗੀ।
ਇਹ ਵੀ ਪੜ੍ਹੋ: ਸਜ਼ਾ ਮਿਲਦੇ ਹੀ ਸਿੱਧੂ ਤੋਂ ਸਕਿਓਰਿਟੀ ਲਈ ਗਈ ਵਾਪਿਸ, ਜੇਲ੍ਹ ‘ਚ ਦਿਨ ਕੱਟਣ ਨੂੰ ਮਿਲੇਗਾ ਇਹ ਸਾਮਾਨ
ਜ਼ਿਕਰਯੋਗ ਹੈ ਕਿ ਬੀਤੇ ਦਿਨ ਰੋਡਰੇਜ਼ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਨਵਜੋਤ ਸਿੱਧੂ ਨੂੰ ਇੱਕ ਸਾਲ ਦੀ ਸਜ਼ਾ ਸੁਣਾਈ ਸੀ। ਹੁਣ ਸਿੱਧੂ ਨੂੰ ਜਾਂ ਤਾਂ ਗ੍ਰਿਫਤਾਰ ਕੀਤਾ ਜਾਵੇਗਾ ਜਾਂ ਉਨ੍ਹਾਂ ਨੂੰ ਆਤਮ ਸਮਰਪਣ ਕਰਨਾ ਪਵੇਗਾ। ਪੰਜਾਬ ਪੁਲਿਸ ਨੂੰ ਇਸ ਮਾਮਲੇ ਵਿੱਚ ਕਾਨੂੰਨ ਦੀ ਪਾਲਣਾ ਕਰਨੀ ਪਵੇਗੀ। ਇਹ ਮਾਮਲਾ ਕਰੀਬ 34 ਸਾਲ ਪੁਰਾਣਾ ਹੈ। ਦੱਸ ਦੇਈਏ ਕਿ ਜਦੋਂ ਪਟਿਆਲਾ ਵਿੱਚ ਪਾਰਕਿੰਗ ਨੂੰ ਲੈ ਕੇ ਨਵਜੋਤ ਸਿੱਧੂ ਦੀ ਇੱਕ 65 ਸਾਲ ਦੇ ਬਜ਼ੁਰਗ ਨਾਲ ਲੜਾਈ ਹੋ ਗਈ ਸੀ। ਜਿਸ ਵਿੱਚ ਉਸਦੀ ਮੌਤ ਹੋ ਗਈ ਸੀ।
ਗੌਰਤਲਬ ਹੈ ਕਿ ਕਿਊਰੇਟਿਵ ਪਟੀਸ਼ਨ ਉਦੋਂ ਦਾਇਰ ਕੀਤੀ ਜਾਂਦੀ ਹੈ ਜਦੋਂ ਸੁਪਰੀਮ ਕੋਰਟ ਵਿੱਚ ਕਿਸੇ ਦੋਸ਼ੀ ਦੀ ਸਮੀਖਿਆ ਪਟੀਸ਼ਨ ਖਾਰਜ ਹੋ ਜਾਂਦੀ ਹੈ। ਅਜਿਹੀ ਸਥਿਤੀ ਵਿੱਚ ਕਿਊਰੇਟਿਵ ਪਟੀਸ਼ਨ ਇੱਕ ਆਖਰੀ ਮੌਕਾ ਹੁੰਦਾ ਹੈ, ਜਿਸ ਰਾਹੀਂ ਦੋਸ਼ੀ ਆਪਣੇ ਲਈ ਯਕੀਨੀ ਸਜ਼ਾ ਵਿੱਚ ਨਰਮੀ ਦੀ ਅਪੀਲ ਕਰ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -: