ਅੰਮ੍ਰਿਤਸਰ ਵਿੱਚ ਬੀਤੇ ਕੱਲ੍ਹ ਦਿਨ ਦਿਹਾੜੇ ਇੱਕ ਵੱਡੀ ਵਾਰਦਾਤ ਵਾਪਰੀ ਹੈ। ਗੁਆਂਢੀਆਂ ਵੱਲੋਂ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਵਾਰਦਾਤ ਨੂੰ ਅੰਜਾਮ ਕਿਉਂ ਦਿੱਤਾ ਗਿਆ ਇਸ ਸਬੰਧੀ ਹਾਲੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਘਟਨਾ ਇਸਲਾਮਾਬਾਦ ਇਲਾਕੇ ਤੋਂ ਸਾਹਮਣੇ ਆਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ ਗੁਆਂਢੀਆਂ ਨੇ ਪਹਿਲਾ ਨੌਜਵਾਨ ਨੂੰ ਆਪਣੇ ਘਰ ਬੁਲਾਇਆ ਅਤੇ ਉਸ ਤੋਂ ਬਾਅਦ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ 32 ਸਾਲ ਦੇ ਵਿੱਕੀ ਵਜੋਂ ਹੋਈ ਹੈ। ਨੌਜਵਾਨ ਨੂੰ ਕਿਸ ਗੱਲੋਂ ਮੌਤ ਦੇ ਘਾਟ ਉਤਾਰਿਆ ਗਿਆ, ਫਿਲਹਾਲ ਇਹ ਪਤਾ ਨਹੀਂ ਲੱਗ ਪਾਇਆ ਹੈ।
ਇਹ ਵੀ ਪੜ੍ਹੋ : ਦੁਬਈ ਗਏ ਪੰਜਾਬੀ ਨੌਜਵਾਨ ਦੀ ਸੜਕ ਹਾ.ਦ/ਸੇ ’ਚ ਮੌ/ਤ, ਦੋ ਭੈਣਾਂ ਦਾ ਇੱਕਲੌਤਾ ਭਰਾ ਸੀ ਨਵਜੋਤ ਸਿੰਘ
ਵਾਰਦਾਤ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਿਸ ਮੁਤਾਬਕ ਤੇਜਧਾਰ ਹਥਿਆਰਾਂ ਦੇ ਨਾਲ ਬੱਤੀ ਸਾਲਾ ਵਿੱਕੀ ਨੂੰ ਮੌਤ ਦੇ ਘਾਟ ਉਤਾਰਿਆ ਗਿਆ। ਫਿਲਹਾਲ ਪੁਲਿਸ ਵੱਲੋਂ ਲਗਾਤਾਰ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਹੁਣ ਦੇਖਣਾ ਹੋਵੇਗਾ ਕੀ ਕਾਰਨ ਨੇ ਜਿਸ ਕਰਕੇ ਨੌਜਵਾਨ ਨੂੰ ਮੌਤ ਦੇ ਘਾਟ ਉਤਾਰਿਆ ਗਿਆ।
ਵੀਡੀਓ ਲਈ ਕਲਿੱਕ ਕਰੋ -:
























