new corona cases update in punjab: ਪੰਜਾਬ ‘ਚ ਵਿਗੜਦੇ ਕੋਰੋਨਾ ਹਾਲਾਤਾਂ ਨੂੰ ਦੇਖਦੇ ਹੋਏ ਅਮਰੀਕੀ ਸਿੱਖ ਡਾਕਟਰ ਹਰਮਨਦੀਪ ਸਿੰਘ ਬੋਪਾਰਾਏ ਕੋਰੋਨਾ ਮਰੀਜ਼ਾਂ ਦੇ ਇਲਾਜ਼ ਲਈ ਪੰਜਾਬ ਪਰਤ ਆਏ ਹਨ।ਹਰਮਨਦੀਪ ਸਿੰਘ 34 ਸਾਲ ਦੇ ਹਨ ਜੋ ਨਿਊਯਾਰਕ ਯੂਨਾਈਟਿਡ ਸਟੇਟਸ ਵਿੱਚ ਫਰੰਟਲਾਈਨ ਵਰਕਰ ਵਜੋਂ ਕੰਮ ਕਰ ਰਹੇ ਸਨ, ਹੁਣ ਉਹ ਆਪਣੇ ਸ਼ਹਿਰ ਅੰਮ੍ਰਿਤਸਰ ‘ਚ ਕੋਰੋਨਾ ਮਰੀਜ਼ਾਂ ਦਾ ਇਲਾਜ ਕਰ ਰਹੇ ਹਨ।ਦੱਸਣਯੋਗ ਹੈ ਕਿ ਪੰਜਾਬ ‘ਚ ਪੰਜਾਬ ਵਿੱਚ ਕੋਰੋਨਾ ਦੇ ਵੱਧ ਰਹੇ ਮਾਮਲੇ ਚਿੰਤਾ ਦਾ ਵਿਸ਼ਾ ਬਣਦੇ ਜਾ ਰਹੇ ਹਨ। ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਵਿੱਚ 8531 ਮਾਮਲੇ ਸਾਹਮਣੇ ਆਏ।
ਉਥੇ ਹੀ ਲੁਧਿਆਣਾ ਜ਼ਿਲ੍ਹੇ ਵਿੱਚ ਅੱਜ ਕੋਰੋਨਾ ਧਮਾਕਾ ਹੋਇਆ ਹੈ, ਜਿਥੇ 1729 ਨਵੇਂ ਮਾਮਲੇ ਸਾਹਮਣੇ ਆਏ। ਦੂਜੇ ਪਾਸੇ ਮੌਤਾਂ ਦੀ ਗਿਣਤੀ ਵੀ ਤੇਜ਼ੀ ਨਾਲ ਰੋਜ਼ਾਨਾ ਵਧਦੀ ਜਾ ਰਹੀ ਹੈ, ਅੱਜ 191 ਲੋਕਾਂ ਨੇ ਇਸ ਨਾਮੁਰਾਦ ਬੀਮਾਰੀ ਨਾਲ ਦਮ ਤੋੜਿਆ।ਦੱਸਣਯੋਗ ਹੈ ਕਿ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਤੋਂ ਬਾਅਦ ਮੋਹਾਲੀ ਤੇ ਬਠਿੰਡਾ ਜ਼ਿਲ੍ਹੇ ਵਿੱਚ ਵੀ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਦੇਖਣ ਨੂੰ ਮਿਲੀ ਜਿਥੇ ਕ੍ਰਮਵਾਰ 985 ਤੇ 812 ਲੋਕਾਂ ਦੀ ਰਿਪੋਰਟ ਪਾਜ਼ੀਟਿਵ ਆਈ। ਉਥੇ ਹੀ ਕੋਰੋਨਾ ਨਾਲ ਸਭ ਤੋਂ ਵੱਧ ਮੌਤਾਂ ਵੀ ਲੁਧਿਆਣਾ ਵਿੱਚ ਹੋਈਆਂ ਜਿਥੇ 22 ਲੋਕਾਂ ਨੇ ਦਮ ਤੋੜਿਆ। ਇਸ ਤੋਂ ਬਾਅਦ ਅੰਮ੍ਰਿਤਸਰ ਤੋਂ 20, ਪਟਿਆਲਾ ਤੋਂ 17, ਬਠਿੰਡਾ ਤੇ ਮੋਹਾਲੀ ਵਿੱਚ 17-17 ਅਤੇ ਜਲੰਧਰ ਤੇ ਸੰਗਰੂਰ ਤੋਂ 12-12 ਲੋਕਾਂ ਦੀ ਜਾਨ ਗਈ।
ਦੱਸਣਯੋਗ ਹੈ ਕਿ ਹੁਣ ਤੱਕ ਪੰਜਾਬ ਤੋਂ ਕੋਰੋਨਾ ਦੇ 442125 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 357276 ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ, ਜਦਕਿ 74343 ਮਾਮਲੇ ਅਜੇ ਵੀ ਐਕਟਿਵ ਹਨ। ਹੁਣ ਤੱਕ ਸੂਬੇ ਵਿੱਚ ਕੋਰੋਨਾ ਨਾਲ 10506 ਲੋਕ ਮੌਤ ਦੇ ਮੂੰਹ ਵਿੱਚ ਜਾ ਚੁੱਕੇ ਹਨ।
Navjot Sidhu ਨੂੰ Congress ਪ੍ਰਧਾਨ ਬਣਾਉਣ ਦੇ ਚਰਚੇ! ਕੈਪਟਨ-ਸਿੱਧੂ ਦੀ ਸਿਆਸੀ ਜੰਗ ਦਾ ਅੱਜ ਹੋ ਸਕਦਾ ਵੱਡਾ ਫੈਸਲਾ?