18ਵੀਂ ਲੋਕ ਸਭਾ ਦਾ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਸੈਸ਼ਨ ਵਿਚ ਨਵੇਂ ਸੰਸਦ ਮੈਂਬਰਾਂ ਨੂੰ ਸਹੁੰ ਚੁਕਾਈ ਜਾਵੇਗੀ। ਨਵੀਂ ਸੰਸਦ ਭਵਨ ਵਿੱਚ ਪਹਿਲੀ ਵਾਰ ਨਵੇਂ ਸੰਸਦ ਮੈਂਬਰਾਂ ਦਾ ਸਹੁੰ ਚੁੱਕ ਸਮਾਗਮ ਹੋਵੇਗਾ। ਪੰਜਾਬ ਦੇ ਸੰਸਦ ਮੈਂਬਰਾਂ ਨੂੰ 25 ਜੂਨ ਮੰਗਲਵਾਰ ਨੂੰ ਸਹੁੰ ਚੁੱਕਣ ਦਾ ਸਮਾਂ ਦਿੱਤਾ ਗਿਆ ਹੈ। ਜਿਸ ਵਿੱਚ ਚੋਣ ਲੜਨ ਅਤੇ ਜਿੱਤਣ ਵਾਲੇ ਸਾਰੇ 13 ਸੰਸਦ ਮੈਂਬਰਾਂ ਦੇ ਨਾਮ ਹਨ। ਸੰਸਦ ਮੈਂਬਰਾਂ ਨੂੰ ਭਲਕੇ 12 ਵਜੇ ਤੋਂ 1 ਵਜੇ ਤੱਕ ਸਹੁੰ ਚੁੱਕਣ ਦਾ ਸਮਾਂ ਦਿੱਤਾ ਗਿਆ ਹੈ।
ਭਾਜਪਾ ਨੇਤਾ ਅਤੇ 7 ਵਾਰ ਦੇ ਸੰਸਦ ਮੈਂਬਰ ਭਰਤਹਿਰੀ ਮਹਿਤਾਬ ਨੂੰ ਪ੍ਰੋ-ਟੇਮ ਸਪੀਕਰ ਚੁਣ ਲਿਆ ਗਿਆ ਹੈ ਜਿਸਨੂੰ ਲੈਕੇ ਸਦਨ ‘ਚ ਹੰਗਾਮਾ ਵੀ ਦੇਖਣ ਨੂੰ ਮਿਲਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 18ਵੀਂ ਲੋਕ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ ਹੈ। ਭਾਜਪਾ ਆਗੂ ਅਤੇ ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਵੀ 18ਵੀਂ ਲੋਕ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ। ਇਸ ਦੇ ਨਾਲ ਹੀ 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੀ ਪਹਿਲੀ ਬੈਠਕ ਸ਼ੁਰੂ ਹੋ ਗਈ ਹੈ। ਬਾਕੀ ਸੰਸਦ ਮੈਂਬਰਾਂ ਦੇ ਸਹੁੰ ਚੁੱਕਣ ਦਾ ਸਿਲਸਿਲਾ ਜਾਰੀ ਹੈ।
ਪ੍ਰੋ-ਟੇਮ ਸਪੀਕਰ ਭਰਤਰੁਹਰੀ ਮਹਿਤਾਬ ਨੇ ਸਦਨ ਦੀ ਕਾਰਵਾਈ ਸ਼ੁਰੂ ਕੀਤੀ। PM ਮੋਦੀ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਤੋਂ ਬਾਅਦ ਲਗਾਤਾਰ ਤੀਜੀ ਵਾਰ ਸੱਤਾ ਵਿੱਚ ਆਏ ਹਨ। ਮੋਦੀ ਅਤੇ ਉਨ੍ਹਾਂ ਦੇ ਮੰਤਰੀ ਮੰਡਲ ਨੇ 9 ਜੂਨ ਨੂੰ ਸਹੁੰ ਚੁੱਕੀ ਸੀ। PM ਮੋਦੀ ਤੀਜੀ ਵਾਰ ਵਾਰਾਣਸੀ ਲੋਕ ਸਭਾ ਦੇ ਮੈਂਬਰ ਚੁਣੇ ਗਏ ਹਨ। ਸਦਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਮੋਦੀ ਨੇ ਸਦਨ ਦੇ ਨੇਤਾ ਹੋਣ ਦੇ ਨਾਤੇ ਸਭ ਤੋਂ ਪਹਿਲਾਂ ਸਹੁੰ ਚੁੱਕੀ।
ਇਹ ਵੀ ਪੜ੍ਹੋ : PM ਮੋਦੀ ਤੇ ਕੇਂਦਰੀ ਮੰਤਰੀ ਅਮਿਤ ਸ਼ਾਹ ਨੇ 18ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
ਲੋਕ ਸਭਾ ਸਪੀਕਰ ਦੀ ਚੋਣ 26 ਜੂਨ ਨੂੰ ਹੋਵੇਗੀ। ਰਾਸ਼ਟਰਪਤੀ ਦ੍ਰੋਪਦੀ ਮੁਰਮੂ 27 ਜੂਨ ਨੂੰ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਨਗੇ। ਇਸ ਵਾਰ ਸਦਨ ਦਾ ਨਜ਼ਰੀਆ ਵੱਖਰਾ ਹੋਵੇਗਾ ਕਿਉਂਕਿ ਭਾਜਪਾ ਕੋਲ ਇਕੱਲਾ ਬਹੁਮਤ ਨਹੀਂ ਹੈ ਅਤੇ ਵਿਰੋਧੀ ਧਿਰ ਮਜ਼ਬੂਤ ਹੈ।
ਵੀਡੀਓ ਲਈ ਕਲਿੱਕ ਕਰੋ -: