ਸਰਦੀ ਦੇ ਵਿਚਕਾਰ ਹੁਣ ਧੁੰਦ ਲੋਕਾਂ ਦੀਆਂ ਮੁਸ਼ਕਲਾਂ ਨੂੰ ਹੋਰ ਵਧਾ ਰਹੀ ਹੈ। ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਪੱਛਮੀ ਉੱਤਰ ਪ੍ਰਦੇਸ਼ ਸਮੇਤ ਉੱਤਰ ਪੱਛਮੀ ਭਾਰਤ ਵਿੱਚ ਅਗਲੇ ਚਾਰ ਦਿਨਾਂ ਤੱਕ ਧੁੰਦ ਛਾਈ ਰਹੇਗੀ।
ਭਾਰਤੀ ਮੌਸਮ ਵਿਭਾਗ ਅਨੁਸਾਰ ਧੁੰਦ ਤੋਂ ਇਲਾਵਾ ਅਗਲੇ ਦੋ ਦਿਨਾਂ ਤੱਕ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ-ਚੰਡੀਗੜ੍ਹ ਅਤੇ ਉੱਤਰ ਪ੍ਰਦੇਸ਼ ਵਿੱਚ ਠੰਢ ਪੈਣ ਦੀ ਸੰਭਾਵਨਾ ਹੈ। ਹਾਲਾਂਕਿ, ਮੌਸਮ ਏਜੰਸੀ ਨੇ ਇਹ ਵੀ ਕਿਹਾ ਕਿ ਅਗਲੇ 4 ਦਿਨਾਂ ਦੌਰਾਨ ਉੱਤਰ-ਪੱਛਮੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ 3-5 ਡਿਗਰੀ ਸੈਲਸੀਅਸ ਵਧਣ ਅਤੇ ਉਸ ਤੋਂ ਬਾਅਦ ਡਿੱਗਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਦੱਸਿਆ ਕਿ ਇੱਕ ਹੋਰ ਪੱਛਮੀ ਗੜਬੜੀ ਦੇ ਪ੍ਰਭਾਵ ਹੇਠ 8-9 ਫਰਵਰੀ ਦੌਰਾਨ ਪੱਛਮੀ ਹਿਮਾਲੀਅਨ ਖੇਤਰ ਵਿੱਚ ਦਰਮਿਆਨੀ ਬਾਰਿਸ਼ ਜਾਂ ਬਰਫਬਾਰੀ ਦੀ ਸੰਭਾਵਨਾ ਹੈ ਅਤੇ ਇਸ ਦੌਰਾਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਉੱਤਰੀ ਹਿੱਸਿਆਂ ਵਿੱਚ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ, ਪ੍ਰਦੂਸ਼ਣ ਦਾ ਪੱਧਰ ਥੋੜ੍ਹਾ ਹੇਠਾਂ ਆਇਆ ਹੈ ਕਿਉਂਕਿ ਦਿੱਲੀ ਵਿੱਚ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਪੀਐੱਮ-10 ਪੱਧਰ ‘ਤੇ 150 ਅਤੇ ਪੀਐੱਮ-2.5 ਪੱਧਰ ‘ਤੇ 89 ਦਰਜ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: