ਨਗਰ ਨਿਗਮ ਲੁਧਿਆਣਾ ਵੱਲੋਂ ਪਹਿਲਾਂ ਉਨ੍ਹਾਂ ਲੋਕਾਂ ਦੇ ਚਲਾਨ ਕੱਟ ਕੇ ਜੁਰਮਾਨਾ ਵਸੂਲਿਆ ਜਾ ਰਿਹਾ ਸੀ ਜੋ ਕਿ ਸਿੱਧਵਾਂ ਨਹਿਰ ਵਿੱਚ ਕੂੜਾ ਸੁੱਟਦੇ ਸਨ, ਪਰ ਹੁਣ ਲੁਧਿਆਣਾ ਨਗਰ ਨਿਗਮ ਨੂੰ ਖ਼ੁਦ ਨੂੰ ਹੀ 25 ਹਜ਼ਾਰ ਰੁਪਏ ਜੁਰਮਾਨਾ ਭਰਨਾ ਪਵੇਗਾ। ਦਰਅਸਲ, NGT ਵੱਲੋਂ ਨਗਰ ਨਿਗਮ ਲੁਧਿਆਣਾ ਨੂੰ 25 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਨਗਰ ਨਿਗਮ ਨੂੰ ਇਹ ਜੁਰਮਾਨਾ ਪਬਲਿਕ ਐਕਸ਼ਨ ਕਮੇਟੀ ਦੇ ਮੈਂਬਰਾਂ ਵੱਲੋਂ ਲਗਾਈ ਗਈ ਰਿਟ ਤੋਂ ਬਾਅਦ ਲਗਾਇਆ ਗਿਆ ਹੈ।
ਇਹ ਵੀ ਪੜ੍ਹੋ: ਚੰਡੀਗੜ੍ਹ ਪ੍ਰਸ਼ਾਸ਼ਨ ਨੇ ਸਕੂਲਾਂ ਦੀਆਂ ਛੁੱਟੀਆਂ ‘ਚ ਕੀਤਾ ਵਾਧਾ, ਠੰਢ ਦੇ ਮੱਦੇਨਜ਼ਰ ਲਿਆ ਫੈਸਲਾ
ਐਨਜੀਟੀ ਨੇ ਲੁਧਿਆਣਾ ਦੇ ਗਿੱਲ ਰੋਡ ਨੇੜੇ ਸਿੱਧਵਾਂ ਨਹਿਰ ਕੋਲ ਲੱਗੇ ਕੂੜੇ ਦੇ ਢੇਰ ਨੂੰ ਚੁਕਵਾਉਣ ਵਿੱਚ ਨਾਕਾਮ ਰਹਿਣ ਤੇ ਨਗਰ ਨਿਗਮ ਨੂੰ 25000 ਰੁਪਏ ਦਾ ਜੁਰਮਾਨਾ ਲਗਾਇਆ ਹੈ। ਐਨਜੀਟੀ ਦਾ ਇਹ ਫ਼ੈਸਲਾ ਪਬਲਿਕ ਐਕਸ਼ਨ ਕਮੇਟੀ ਮੈਬਰਾਂ ਵੱਲੋਂ ਲਗਾਈ ਗਈ ਅਪੀਲ ਦੇ ਮਾਮਲੇ ਵਿੱਚ ਆਇਆ ਹੈ। ਜਿਨ੍ਹਾਂ ਮੁਤਾਬਕ ਉਨ੍ਹਾਂ ਨੇ ਨਵੰਬਰ 2022 ਵਿੱਚ ਨੈਸ਼ਨਲ ਗਰੀਨ ਟ੍ਰੀਬਿਊਨਲ ਕੋਲ ਅਪੀਲ ਲਗਾਈ ਸੀ ਪਰ ਨਗਰ ਨਿਗਮ ਦਾਅਵਿਆਂ ਦੇ ਬਾਵਜੂਦ ਇਸ ਸਮੱਸਿਆ ਦਾ ਹੱਲ ਕੱਢਣ ਵਿੱਚ ਨਕਾਮ ਰਿਹਾ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”