ਬੀਤੀ ਰਾਤ ਸ੍ਰੀ ਹਰਿਮੰਦਰ ਸਾਹਿਬ ਨੇੜੇ ਨਿਹੰਗ ਸਿੱਖਾਂ ਅਤੇ ਇਕ ਨੌਜਵਾਨ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਈ, ਜਿਸ ਤੋਂ ਬਾਅਦ ਗੁੱਸੇ ‘ਚ ਆਏ ਨਿਹੰਗਾਂ ਨੇ ਲੜਕੇ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ। ਇਸ ਦੀ ਇੱਕ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਇਕ ਲੜਕਾ ਅਤੇ ਲੜਕੀ ਸ੍ਰੀ ਹਰਿਮੰਦਰ ਸਾਹਿਬ ਨੇੜੇ ਜਾ ਰਹੇ ਸਨ ਕਿ ਕਿਸੇ ਗੱਲ ਨੂੰ ਲੈ ਕੇ ਨਿਹੰਗ ਸਿੱਖਾਂ ਨਾਲ ਉਨ੍ਹਾਂ ਦੀ ਬਹਿਸ ਹੋ ਗਈ। ਜਲਦੀ ਹੀ ਝਗੜਾ ਇੰਨਾ ਵੱਧ ਗਿਆ ਕਿ ਦੋਵਾਂ ਨੇ ਇੱਕ ਦੂਜੇ ਨੂੰ ਮਾਰਨਾ ਸ਼ੁਰੂ ਕਰ ਦਿੱਤਾ।
ਇਸ ਦੇ ਨਾਲ ਹੀ ਸਾਹਮਣੇ ਆਈਆਂ ਸੀਸੀਟੀਵੀ ਤਸਵੀਰਾਂ ‘ਚ ਤੁਸੀਂ ਦੇਖ ਸਕਦੇ ਹੋ ਕਿ ਕੁਝ ਲੋਕ ਵੀ ਨੇੜੇ ਖੜ੍ਹੇ ਹਨ। ਪਹਿਲਾਂ ਤਾਂ ਲੜਕੇ ਅਤੇ ਨਿਹੰਗ ਸਿੱਖਾਂ ਵਿੱਚ ਬਹਿਸ ਹੋ ਜਾਂਦੀ ਹੈ ਪਰ ਫਿਰ ਦੋਵੇਂ ਇੱਕ ਦੂਜੇ ਨੂੰ ਮਾਰਨਾ ਸ਼ੁਰੂ ਕਰ ਦਿੰਦੇ ਹਨ। ਇਸ ਦੇ ਨਾਲ ਹੀ ਨਿਹੰਗਾਂ ਵੱਲੋਂ ਲੜਕੇ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਜਾਂਦਾ ਹੈ, ਜਿਸ ਤੋਂ ਬਾਅਦ ਉਸ ਦੀ ਉੱਥੇ ਹੀ ਮੌਤ ਹੋ ਜਾਂਦੀ ਹੈ, ਹਾਲਾਂਕਿ ਉੱਥੇ ਮੌਜੂਦ ਲੋਕਾਂ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਵੀ ਨਹੀਂ ਕੀਤੀ।
ਦੱਸਿਆ ਜਾ ਰਿਹਾ ਹੈ ਕਿ ਇਹ ਬੀਤੀ ਰਾਤ ਹੋਟਲ ਵਿੱਚ ਰੁਕਿਆ ਸੀ। ਇਸ ਦੌਰਾਨ ਇਹ ਹੋਟਲ ਵਿਚੋਂ ਮੋਟਰਸਾਈਕਲ ‘ਤੇ ਨਿਕਲਿਆ ਸੀ, ਜਿਸ ਦੌਰਾਨ ਇਸ ਦੀ ਉਥੋਂ ਮੋਟਰਸਾਈਕਲ ‘ਤੇ ਲੰਘ ਰਹੇ ਨਿਹੰਗਾਂ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ, ਜਿਸ ਦੌਰਾਨ ਨਿਹੰਗਾਂ ਨੇ ਇਸ ਦਾ ਤਲਵਾਰਾਂ ਨਾਲ ਕਤਲ ਕਰ ਦਿੱਤਾ।