Raghav Chadha Nirmala Sitharaman: ਆਮ ਆਦਮੀ ਪਾਰਟੀ ਦੇ ਸੰਸਦ ਰਾਘਵ ਚੱਢਾ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਹਨ। ਸੂਤਰਾਂ ਮੁਤਾਬਕ ‘ਆਪ’ ਸੰਸਦ ਮੈਂਬਰ ਰਾਘਵ ਚੱਢਾ ਵੱਲੋਂ ਪੰਜਾਬ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਗੱਲਬਾਤ ਕਰਨ ਦੀ ਸੰਭਾਵਨਾ ਹੈ।
ਮੁੱਖ ਫੋਕਸ ਕੇਂਦਰ ਦੇ ਤਾਜ਼ਾ ਜੀਐਸਟੀ ਫੈਸਲੇ ‘ਤੇ ਹੋਵੇਗਾ। ਕੇਂਦਰ ਨੇ ਹਾਲ ਹੀ ਵਿਚ ਸਰਾਵਾਂ ‘ਤੇ 12 ਫੀਸਦੀ ਵਸਤੂ ਅਤੇ ਸੇਵਾਵਾਂ ਟੈਕਸ ਲਗਾਇਆ ਸੀ, ਜਿਸ ਦੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਿੰਦਾ ਕੀਤੀ ਸੀ ਅਤੇ ਹਰਿਮੰਦਰ ਸਾਹਿਬ ਦੇ ਸ਼ਰਧਾਲੂਆਂ ‘ਤੇ ਮਾੜੇ ਪ੍ਰਭਾਵ ਦਾ ਹਵਾਲਾ ਦਿੱਤਾ ਸੀ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਦੱਸ ਦਈਏ ਕਿ ਸ਼੍ਰੀ ਹਰਿਮੰਦਰ ਸਾਹਿਬ ਦੀਆਂ ਸਰਾਵਾਂ ਉੱਪਰ 12% ਜੀਐਸਟੀ ਲਾਉਣ ਮਗਰੋਂ ਕੇਂਦਰ ਸਰਕਾਰ ਘਿਰ ਗਈ ਹੈ। ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਚੁਫੇਰਿਓਂ ਵਿਰੋਧ ਹੋ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੂੰ ਟੈਕਸ ਵਾਪਸ ਲੈਣ ਲਈ ਕਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸ੍ਰੀ ਦਰਬਾਰ ਸਾਹਿਬ ਨੇੜੇ ਸਥਿਤ ਸਰਾਵਾਂ ‘ਤੇ 12% GST ਲਾਉਣ ਦੇ ਫ਼ੈਸਲੇ ਦੀ ਸਖ਼ਤ ਨਿੰਦਾ ਕਰਦਾ ਹਾਂ। ਧਰਮ ਅਸਥਾਨ ਸਭ ਦੇ ਸਾਂਝੇ ਹੁੰਦੇ ਹਨ। ਇਹ ਟੈਕਸ ਸ਼ਰਧਾਲੂਆਂ ਦੀ ਸ਼ਰਧਾ ‘ਤੇ ਲਗਾਇਆ ਗਿਆ ਹੈ। ਕੇਂਦਰ ਨੂੰ ਅਪੀਲ ਹੈ ਕਿ ਤੁਰੰਤ ਇਸ ਫ਼ੈਸਲੇ ਨੂੰ ਵਾਪਸ ਲਿਆ ਜਾਵੇ।