Nitu Shutranwala on farmers protest: ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਪਿੱਛਲੇ ਕੁੱਝ ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਦਿੱਲੀ ਦੇ ਆਸ ਪਾਸ ਡੇਰਾ ਲਾਇਆ ਹੋਇਆ ਹੈ। ਖੇਤੀਬਾੜੀ ਕਾਨੂੰਨ ਦੇ ਵਿਰੁੱਧ ਸੜਕਾਂ ‘ਤੇ ਉੱਤਰੇ ਕਿਸਾਨ ਹੁਣ ਪਿੱਛੇ ਹੱਟਣ ਦਾ ਨਾਮ ਨਹੀਂ ਲੈ ਰਹੇ ਅਤੇ ਉਹ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਇਸੇ ਵਿਚਾਲੇ ਨੀਟੂ ਸ਼ਟਰਾਂਵਾਲਾ ਤੇ ਭਾਬੀ ਰਣਜੀਤ ਕੌਰ ਦੀ ਪੂਰੀ ਟੀਮ ਸਿੰਘੁ ਬਾਰਡਰ ‘ਤੇ ਪਹੁੰਚ ਗਏ ਹਨ।
ਸਿੰਘੁ ਬਾਰਡਰ ‘ਤੇ ਪਹੁੰਚ ਕੇ ਨੀਟੂ ਸ਼ਟਰਾਂਵਾਲੇ ਨੇ ਲੋਕਾਂ ਨੂੰ ਕਿਸਾਨ ਅੰਦੋਲਨ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਨੀਟੂ ਸ਼ਟਰਾਂਵਾਲੇ ਨੇ ਕਿਹਾ ਕਿ ਲੋਕਾਂ ਨੂੰ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਲੈ ਕੇ ਚੱਲਣ ਦੀ ਅਪੀਲ ਕੀਤੀ। ਉਸਨੇ ਸਰਕਾਰ ਬਾਰੇ ਬੋਲਦਿਆਂ ਕਿਹਾ ਕਿ ਸਾਰੀਆਂ ਪਾਰਟੀਆਂ ਆਪਸ ਵਿੱਚ ਮਿਲੀਆਂ ਹੋਈਆਂ ਹਨ। ਉਸਨੇ ਕਿਹਾ ਕਿ ਮੋਦੀ ਸਰਕਾਰ ਨੂੰ ਮੈਂ ਅਪੀਲ ਕਰਦਾ ਹਾਂ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇ। ਉਸਨੇ ਕਿਹਾ ਕਿ ਜੇਕਰ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਪੰਜਾਬ ਦੇ ਨਾਲ-ਨਾਲ ਵਿਸ਼ਵ ਦਾ ਮਾਹੌਲ ਵੀ ਖਰਾਬ ਹੋ ਜਾਵੇਗਾ ।
ਨੀਟੂ ਨੇ ਕਿਹਾ ਕਿ ਸਾਰੇ ਬਾਲੀਵੁੱਡ ਅਦਾਕਾਰਾਂ ਨੂੰ ਵੀ ਕਿਸਾਨਾਂ ਨਾਲ ਖੜ੍ਹਨਾ ਚਾਹੀਦਾ ਹੈ। ਉਸਨੇ ਕਿਹਾ ਕਿ ਜ ਇਹ ਅਭਿਨੇਤਾ ਕਿਸਾਨਾਂ ਦਾ ਸਾਥ ਨਹੀਂ ਦਿੰਦੇ ਤਾਂ ਅਸੀਂ ਉਨ੍ਹਾਂ ਦੀਆਂ ਫ਼ਿਲਮਾਂ ਨਹੀਂ ਚੱਲਣ ਦੇਵਾਂਗੇ। ਉਨ੍ਹਾਂ ਕਿਹਾ ਕਿ ਜ ਸਰਕਾਰ ਇਹ ਮੰਗਾਂ ਨਹੀਂ ਮੰਨਦੀ ਤਾਂ ਕਿਸਾਨ ਹੀ ਅੱਗੇ ਤੋਂ ਵੋਟਾਂ ਵਿੱਚ ਖੜ੍ਹਨਗੇ। ਕਿਸੇ ਵੀ ਮੰਤਰੀ ਨੂੰ ਵੋਟ ਨਹੀਂ ਪਾਵਾਂਗੇ। ਨੀਤੂ ਨੇ ਅੱਗੇ ਕਿਹਾ ਕਿ ਸਰਕਾਰ ਨੇ ਹੱਕ ਖੋਹੇ ਹਨ ਤੇ ਕੱਲ੍ਹ ਲੋਕਾਂ ਦੇ ਘਰ ਵੀ ਖੋਹ ਲੈਣਗੇ। ਨੀਟੂ ਨੇ ਕਹਿ ਕਿ ਅੱਜ ਦੇ ਸਮੇਂ ਵਿੱਚ ਕੋਈ ਵੀ ਪਾਰਟੀ ਕਿਸਾਨਾਂ ਨਾਲ ਨਹੀਂ ਖੜ੍ਹੀ। ਜੇਕਰ ਕੋਈ ਵੀ ਪਾਰਟੀ ਆ ਕੇ ਕਿਸਾਨਾਂ ਨਾਲ ਖੜ੍ਹੀ ਹੋਵੇਗੀ ਅਸੀਂ ਉਸਨੂੰ ਵੋਟ ਪਾ ਦੇਵਾਂਗੇ।
ਇਸ ਤੋਂ ਇਲਾਵਾ ਭਾਬੀ ਰਣਜੀਤ ਕੌਰ ਨੇ ਕਿਹਾ ਕਿ ਪ੍ਰਧਾਨਮੰਤਰੀ ਨੂੰ ਕਿਸਾਨਾਂ ਬਾਰੇ ਸੋਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਕਿਸਾਨਾਂ ਦੇ ਨਾਲ ਹਾਂ ਤੇ ਅਸੀਂ ਇਨ੍ਹਾਂ ਦੇ ਨਾਲ ਮਰਨ ਲਈ ਵੀ ਤਿਆਰ ਹਾਂ । ਭਾਬੀ ਰਣਜੀਤ ਕੌਰ ਨੇ ਪਾਣੀ ਦੀਆਂ ਬੌਛਾਰਾਂ ਤੇ ਹੰਝੂ ਗੈਸ ਦੇ ਗੋਲਿਆਂ ਬਾਰੇ ਬੋਲਦਿਆਂ ਕਿਹਾ ਕਿ ਜ਼ਿਮੀਂਦਾਰ ਇਹ ਸਭ ਸਹਿ ਲੈਂਦੇ ਹਨ ਤੇ ਉਹ ਕਿਸਾਨਾਂ ਨਾਲ ਨਾਲ ਇਹ ਸਭ ਬਰਦਾਸ਼ਤ ਕਰਨ ਲਈ ਤਿਆਰ ਹਨ ।