ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਐਨ. ਕੇ. ਸ਼ਰਮਾ ਨੂੰ ਪਾਰਟੀ ਨੇ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸ਼ਰਮਾ ਨੂੰ ਪਾਰਟੀ ਦੇ ਵਪਾਰ ਤੇ ਉਦਯੋਗ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਹੈ।
ਸੁਖਬੀਰ ਬਾਦਲ ਨੇ ਕਿਹਾ ਕਿ ਮੈਨੂੰ ਸੀਨੀਅਰ ਲੀਡਰ ਤੇ ਖਜਾਨਚੀ ਐਨ.ਕੇ. ਸ਼ਰਮਾ ਨੂੰ ਵਪਾਰ ਤੇ ਉਦਯੋਗ ਵਿੰਗ ਦਾ ਪ੍ਰਧਾਨ ਨਿਯੁਕਤ ਕਰਦਿਆਂ ਬਹੁਤ ਖੁਸ਼ੀ ਹੋ ਰਹੀ ਹੈ। ਮੈਨੂੰ ਵਿਸ਼ਵਾਸ ਹੈ ਕਿ ਉਹ ਆਪਣੀ ਪੂਰੀ ਯੋਗਤਾ ਨਾਲ ਪਾਰਟੀ ਦੀ ਸੇਵਾ ਕਰਨਗੇ। ਮੈਂ ਉਨ੍ਹਾਂ ਨੂੰ ਆਪਣੀ ਜਿੰਮੇਵਾਰੀ ਨਿਭਾਉਣ ਲਈ ਸ਼ੁਭਕਾਮਾਨਾ ਦਿੰਦਾ ਹਾਂ।
ਇਹ ਵੀ ਪੜ੍ਹੋ : ਸਕੂਲ ਤੋਂ ਪਰਤਦੇ ਵਿਦਿਆਰਥੀਆਂ ਨਾਲ ਭਿਆਨਕ ਹਾਦਸਾ, ਕਾਰ ਨੇ ਮਾਰੀ ਟੱਕਰ, 2 ਬੱਚਿਆਂ ਦੀ ਮੌ/ਤ
ਵੀਡੀਓ ਲਈ ਕਲਿੱਕ ਕਰੋ -:
























