ਪੰਜਾਬ ਯੂਨੀਵਰਸਿਟੀ ਵਿਚ ਬਿਨਾਂ ਪਛਾਣ ਪੱਤਰ ਦੇ ਕਿਸੇ ਨੂੰ ਵੀ ਐਂਟਰੀ ਨਹੀਂ ਮਿਲੇਗੀ। ਇਹ ਹੁਕਮ 2 ਅਪ੍ਰੈਲ ਤੋਂ ਲਾਗੂ ਹੋ ਜਾਣਗੇ। ਯੂਨੀਵਰਸਿਟੀ ਦੇ ਸਾਰੇ ਵਿਦਿਆਰਥੀਆਂ, ਕਰਮਚਾਰੀਆਂ ਅਤੇ ਹਿੱਸੇਦਾਰਾਂ ਲਈ ਇਹ ਲਾਜ਼ਮੀ ਹੋਵੇਗਾ ਕਿ ਉਹ ਯੂਨੀਵਰਸਿਟੀ ਵਿਚ ਦਾਖਲ ਹੋਣ ਵੇਲੇ ਅਤੇ ਇਸ ਦੇ ਸੈਕਟਰ 14 ਤੇ 25 ਦੇ ਕੰਪਲੈਕਸ/ਇਮਾਰਤ ਵਿਚ ਆਪਣੇ ਸ਼ਨਾਖਤੀ ਕਾਰਡ ਆਪਣੇ ਨਾਲ ਰੱਖਣ, ਤਾਂਜੋ ਕਾਨੂੰਨ ਵਿਵਸਥਾ ਬਣੀ ਰਹੇ ਤੇ ਗਲਤ ਅਨਸਰਾਂ ‘ਤੇ ਨਜ਼ਰ ਰੱਖੀ ਜਾ ਸਕੇ।
ਦੱਸ ਦੇਈਏ ਕਿ ਯੂਨੀਵਰਸਿਟੀ ਦੇ ਇੱਕ ਵਿਦਿਆਰਥੀ ਆਦਿਤਯ ਠਾਕੁਰ ਕਤਲ ਦਾ ਸ਼ੁੱਕਰਵਾਰ ਨੂੰ ਕਤਲ ਕਰ ਦਿੱਤਾ ਗਿਆ ਸੀ, ਜਿਸ ਮਗਰੋਂ ਯੂਨੀਵਰਸਿਟੀ ਵੱਲੋਂ ਇਹ ਸਖਤ ਹੁਕਮ ਜਾਰੀ ਕੀਤੇ ਗਏ ਹਨ। ਯੂਨੀਵਰਸਿਟੀ ਨਾਲ ਜੁੜੇ ਸਾਰੇ ਲੋਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਯੂਨੀਵਰਸਿਟੀ ਵਿੱਚ ਆਉਂਦੇ ਵੇਲੇ ਆਪਣੇ ਸ਼ਨਾਖਤੀ ਕਾਰਡ ਆਪਣੇ ਨਾਲ ਰੱਖਣ ਅਤੇ ਵਿਖਾਉਣ ਅਤੇ ਆਪਣੀ ਪਛਾਣ ਸਾਬਤ ਕਰਨ ਅਤੇ ਅਸੁਵਿਧਾ ਤੋਂ ਬਚਣ ਲਈ ਯੂਨੀਵਰਸਿਟੀ ਕੈਂਪਸ ਵਿੱਚ ਸਾਰਾ ਦਿਨ ਪਾ ਕੇ ਰੱਖਣ, ਕਿਉਂਕਿ ਹੁਣ ਤੋਂ ਵਾਹਨਾਂ ਅਤੇ ਵਿਅਕਤੀਆਂ ਦੀ ਚੈਕਿੰਗ ਕਰਕੇ ਯੂਨੀਵਰਸਿਟੀ ਕੈਂਪਸ (ਵੱਖ-ਵੱਖ ਗੇਟਾਂ ਤੋਂ) ਅਤੇ ਇਮਾਰਤਾਂ ਵਿੱਚ ਦਾਖਲ ਹੋਣਾ ਰੈਗੂਲਰ ਹੋਵੇਗਾ।
ਇਹ ਵੀ ਪੜ੍ਹੋ : ਅਟਾਰੀ-ਵਾਹਗਾ ਬਾਰਡਰ ‘ਤੇ ਬਦਲਿਆ ਰਿਟ੍ਰੀਟ ਸੈਰੇਮਨੀ ਦਾ ਸਮਾਂ, ਜਾਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
ਜ਼ਿਕਰਯੋਗ ਹੈ ਕਿ ਪਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਆਦਿਤਯ ਠਾਕੁਰ ਦਾ ਸ਼ੁੱਕਰਵਾਰ ਰਾਤ ਨੂੰ ਸੈਕਟਰ 25 ਕੈਂਪਸ ਵਿਚ ਇੱਕ ਮਿਊਜ਼ਿਕ ਸ਼ੋਅ ਦੌਰਾਨ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿਚ 4 ਸ਼ੱਕੀਆਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਸ਼ੱਕੀਆਂ ਦੀ ਉਥੇ ਮੌਜੂਦ ਵਿਦਿਆਰਥੀਆਂ ਦੀ ਦੂਜੀ ਧਿਰ ਨਾਲ ਅਣਬਣ ਹੋ ਗਈ ਸੀ ਤੇ ਉਹ ਸ਼ੋਅ ਤੋਂ ਬਾਅਦ ਆਪਣੇ ਦੋਸਤਾਂ ਨਾਲ ਮਿਲੇ ਤੇ ਹੋਸਟਲ ਦੇ ਕੋਲ ਠਾਕੁਰ ਤੇ ਉਸ ਦੇ ਦੋਸਤਾਂ ਨਾਲ ਉਨ੍ਹਾਂ ਦੀ ਝੜਪ ਹੋ ਗਈ। ਇਸ ਦੌਰਾਨ ਉਨ੍ਹਾਂ ਦੇ ਇੱਕ ਸਾਥੀ ਨੇ ਠਾਕੁਰ ਦੀ ਪਿੱਠ ਵਿਚ ਤੇ ਦੂਜੇ ਵਿਦਿਆਰਥੀ ਦੇ ਸੱਜੇ ਪੈਰ ਵਿਚ ਚਾਕੂ ਖੋਭ ਦਿੱਤਾ। ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕੀਤਾਸੀ ਤੇ ਠਾਕੁਰ ਦੀ ਮੌਤ ਤੋਂ ਬਾਅਦ ਉਸ ਵਿਚ ਕਤਲ ਦੀ ਧਾਰਾ ਵੀ ਜੋੜ ਦਿੱਤੀ ਗਈ।
ਵੀਡੀਓ ਲਈ ਕਲਿੱਕ ਕਰੋ -:
