ਓਲੰਪਿਕ ਖੇਡਾਂ ‘ਚ ਸ਼ੂਟਿੰਗ ‘ਚ ਦੋ ਕਾਂਸੀ ਦੇ ਤਗਮੇ ਜਿੱਤਣ ਵਾਲੀ ਮਨੂ ਭਾਕਰ ਸ਼ਨੀਵਾਰ ਸ਼ਾਮ ਜਲੰਧਰ ਦੇ ਸਿੱਧ ਸ਼ਕਤੀ ਪੀਠ ਸ਼੍ਰੀ ਦੇਵੀ ਤਾਲਾਬ ਮੰਦਰ ‘ਚ ਪਹੁੰਚੀ। ਉਨ੍ਹਾਂ ਨੇ ਉੱਥੇ ਮੱਥਾ ਟੇਕਿਆ ਅਤੇ ਮਾਤਾ ਦਾ ਆਸ਼ੀਰਵਾਦ ਲਿਆ। ਉਸ ਨੇ ਇਹ ਤਸਵੀਰ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤੀ ਹੈ। ਪੈਰਿਸ ਓਲੰਪਿਕ ਵਿੱਚ ਦੋ ਕਾਂਸੀ ਦੇ ਤਗਮੇ ਜਿੱਤਣ ਵਾਲੀ ਝੱਜਰ ਵਾਸੀ ਮਨੂ ਭਾਕਰ ਨੇ ਦੱਸਿਆ ਕਿ ਪਹਿਲੀ ਵਾਰ ਉਸ ਨੂੰ ਪੰਜਾਬ ਦੇ ਅਜਿਹੇ ਪ੍ਰਸਿੱਧ ਮੰਦਰਾਂ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।
ਦੱਸ ਦੇਈਏ ਕਿ ਜਲੰਧਰ ਤੋਂ ਬਾਅਦ ਮਨੂ ਨੇ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਿਆ। ਉਨ੍ਹਾਂ ਕਿਹਾ ਕਿ ਇੱਥੇ ਆ ਕੇ ਉਨ੍ਹਾਂ ਨੂੰ ਸ਼ਾਂਤੀ ਮਿਲੀ ਹੈ। ਮਨੂ ਨੇ ਨੌਜਵਾਨਾਂ ਨੂੰ ਕਿਹਾ ਕਿ ਉਹ ਇੱਕ ਟੀਚਾ ਤੈਅ ਕਰਨ ਅਤੇ ਫਿਰ ਇਸ ਲਈ ਸਖ਼ਤ ਮਿਹਨਤ ਕਰਨ। ਜਦੋਂ ਤੁਸੀਂ ਕੋਈ ਟੀਚਾ ਮਿੱਥਦੇ ਹੋ, ਤਾਂ ਉਸ ਨੂੰ ਪ੍ਰਾਪਤ ਕਰਨ ਵਿੱਚ ਰੱਬ ਵੀ ਤੁਹਾਡਾ ਸਾਥ ਦਿੰਦਾ ਹੈ।
ਇਹ ਵੀ ਪੜ੍ਹੋ : ਅਰਵਿੰਦ ਕੇਜਰੀਵਾਲ ਦਾ ਵੱਡਾ ਐਲਾਨ, ਕਿਹਾ- ‘2 ਦਿਨਾਂ ਬਾਅਦ ਮੈਂ CM ਦੇ ਅਹੁਦੇ ਤੋਂ ਦੇਵਾਂਗਾ ਅਸਤੀਫਾ”
ਜਲੰਧਰ ਆਉਣ ਤੋਂ ਪਹਿਲਾਂ ਮਨੂ ਨੇ ਬੀਤੀ ਸ਼ਾਮ ਅੰਮ੍ਰਿਤਸਰ ਦੇ ਅਟਾਰੀ ਸਥਿਤ ਵਾਹਗਾ ਬਾਰਡਰ ‘ਤੇ ਰਿਟ੍ਰੀਟ ਸੈਰੇਮਨੀ ਦਾ ਵੀ ਆਨੰਦ ਮਾਣਿਆ ਸੀ। ਇਸ ਮੌਕੇ ਉਨ੍ਹਾਂ ਸਮਾਗਮ ਵਿੱਚ BSF ਦੇ ਜਵਾਨਾਂ ਦੀ ਹੌਸਲਾ ਅਫਜ਼ਾਈ ਵੀ ਕੀਤੀ। BSF ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ। ਉੱਥੇ ਰਿਟ੍ਰੀਟ ਸੈਰੇਮਨੀ ਤੋਂ ਬਾਅਦ ਮਨੂ ਭਾਕਰ ਨੇ ਕਿਹਾ ਕਿ ਮੈਂ ਪਹਿਲੀ ਵਾਰ ਪੰਜਾਬ ਆਈ ਹਾਂ ਅਤੇ ਬਹੁਤ ਸੁਣਿਆ ਹੈ ਕਿ ਅੰਮ੍ਰਿਤਸਰ ਵਿੱਚ ਵਾਹਗਾ ਬਾਰਡਰ ਹੈ, ਜਿੱਥੇ ਭਾਰਤ ਅਤੇ ਪਾਕਿਸਤਾਨ ਦੀਆਂ ਸਰਹੱਦਾਂ ਮਿਲਦੀਆਂ ਹਨ।
ਵੀਡੀਓ ਲਈ ਕਲਿੱਕ ਕਰੋ -: