ਅਬੋਹਰ ਦੇ ਸੁਭਾਸ਼ ਨਗਰ ਵਿੱਚ ਇੱਕ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਚੱਲ ਰਿਹਾ ਸੀ। ਅਬੋਹਰ ਸਿਟੀ 2 ਦੀ ਪੁਲਿਸ ਨੇ ਨਜਾਇਜ਼ ਨਸ਼ਾ ਛੁਡਾਊ ਕੇਂਦਰ ‘ਤੇ ਛਾਪਾ ਮਾਰਿਆ। ਪੁਲਿਸ ਨੇ ਸੈਂਟਰ ਸੰਚਾਲਕ ਨੂੰ ਹਿਰਾਸਤ ਵਿੱਚ ਲੈ ਕੇ ਸੀਲ ਕਰ ਦਿੱਤਾ ਹੈ। ਦੱਸਿਆ ਜਾਂਦਾ ਹੈ ਕਿ ਇਸ ਸੈਂਟਰ ਵਿੱਚ 30 ਤੋਂ 35 ਨੌਜਵਾਨ ਸਨ ਜੋ ਆਪਣੀ ਮਰਜ਼ੀ ਨਾਲ ਇੱਥੇ ਆਏ ਸਨ।
ਇਸ ਗੈਰ-ਕਾਨੂੰਨੀ ਕੇਂਦਰ ਦਾ ਖੁਲਾਸਾ ਉਸ ਵੇਲੇ ਹੋਇਆ ਜਦੋਂ ਮੁਕਤਸਰ ਦਾ ਇੱਕ ਮੁੰਡਾ ਤਿੰਨ ਦਿਨਾਂ ਤੋਂ ਲਾਪਤਾ ਸੀ ਅਤੇ ਉਸ ਦੇ ਪਰਿਵਾਰਕ ਮੈਂਬਰ ਉਸ ਨੂੰ ਲੱਭਦੇ ਹੋਏ ਇਥੇ ਪਹੁੰਚੇ।
ਮਨਜਿੰਦਰ ਸਿੰਘ ਨੇ ਦੋਸ਼ ਲਾਇਆ ਕਿ ਜਦੋਂ ਉਸ ਨੇ ਕਿਸੇ ਤਰ੍ਹਾਂ ਸੰਚਾਲਕ ਦਾ ਫੋਨ ਨੰਬਰ ਲੈ ਕੇ ਉਸ ਨੂੰ ਆਪਣੇ ਭਰਾ ਨਾਲ ਗੱਲ ਕਰਨ ਲਈ ਕਿਹਾ ਤਾਂ ਸੰਚਾਲਕ ਨੇ ਉਸ ਨਾਲ ਗੱਲ ਨਹੀਂ ਕਰਵਾਈ। ਇਸ ਤੋਂ ਬਾਅਦ ਉਸ ਨੇ ਪੁਲਿਸ ਨੂੰ ਸੂਚਨਾ ਦਿੱਤੀ। ਜਦੋਂ ਵੀਰਵਾਰ ਨੂੰ ਪੁਲਿਸ ਨੇ ਇੱਥੇ ਛਾਪਾ ਮਾਰਿਆ ਤਾਂ ਉਸ ਦਾ ਭਰਾ ਇਸ ਕੇਂਦਰ ਵਿੱਚ ਮਿਲਿਆ।
ਥਾਣਾ ਇੰਚਾਰਜ ਪ੍ਰੋਮਿਲਾ ਸਿੱਧੂ ਨੇ ਦੱਸਿਆ ਕਿ ਉਨ੍ਹਾਂ ਨੂੰ ਇੱਥੇ ਇੱਕ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਹੋਣ ਦੀ ਸੂਚਨਾ ਮਿਲੀ ਸੀ। ਜਾਂਚ ਕਰਨ ‘ਤੇ ਕੇਂਦਰ ਤੋਂ ਕੁਝ ਵੀ ਇਤਰਾਜ਼ਯੋਗ ਨਹੀਂ ਮਿਲਿਆ, ਪਰ ਸੰਚਾਲਕ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ ਹੈ। ਇਸ ਕੇਂਦਰ ਵਿੱਚ ਕਿਸੇ ਕਿਸਮ ਦਾ ਕੋਈ ਡਾਕਟਰ ਨਹੀਂ ਸੀ ਅਤੇ ਨਾ ਹੀ ਰਜਿਸਟਰਡ ਹੈ, ਜੋ ਕਿ ਸਰਾਸਰ ਗਲਤ ਹੈ।
ਇਹ ਵੀ ਪੜ੍ਹੋ : ਪੰਜਾਬ ‘ਚ ਅਦਾਲਤ ਦਾ ਵੱਡਾ ਫੈਸਲਾ, ਮਾ/ਸੂ/ਮ ਨਾਲ ਘਿ/ਨੌ/ਣਾ ਕਾਰਾ ਕਰਨ ਵਾਲੇ ਨੂੰ ਸੁਣਾਈ ਫਾਂ/ਸੀ ਦੀ ਸ/ਜ਼ਾ
ਇੱਥੇ ਕੇਂਦਰ ਦੇ ਸੰਚਾਲਕ ਨਰਿੰਦਰ ਸਿੰਘ ਦਾ ਕਹਿਣਾ ਹੈ ਕਿ ਇੱਥੇ ਕੋਈ ਨਸ਼ਾ ਛੁਡਾਊ ਕੇਂਦਰ ਨਹੀਂ ਹੈ, ਸਗੋਂ ਉਹ ਸੰਸਥਾ ਰਾਹੀਂ ਸੇਵਾ ਕੇਂਦਰ ਚਲਾਉਂਦੇ ਹਨ। ਇੱਥੇ ਬਿਨਾਂ ਦਵਾਈ ਤੋਂ ਨਸ਼ਾ ਛੁਡਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।
ਵੀਡੀਓ ਲਈ ਕਲਿੱਕ ਕਰੋ -:
