ਈਦ ਦੇ ਚਲਦਿਆਂ ਕੱਲ ਸੂਬੇ ਦੇ ਮੁੱਖ ਮੰਤਰੀ ਮਾਲੇਰਕੋਟਲਾ ਦੀ ਈਦਗਾਹ ਤੋਂ ਲੋਕਾਂ ਨੂੰ ਮੁਬਾਰਕਬਾਦ ਦੇਣ ਲਈ ਆ ਰਹੇ ਹਨ ਪੁਲਿਸ ਵਲੋਂ ਚੈਕਿੰਗ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਵੱਡੀ ਈਦਗਾਹ ਮਲੇਰਕੋਟਲਾ ਵਿਖੇ ਈਦ-ਉਲ-ਫਿਤਰ ਮੌਕੇ ਕਰਵਾਏ ਜਾਣ ਵਾਲੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਡੀਸੀ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਈਦ-ਉਲ-ਫਿਤਰ ਦੇ ਸਮਾਗਮ ਵਿੱਚ ਸ਼ਿਰਕਤ ਕਰਨਗੇ। ਮੀਟਿੰਗ ਤੋਂ ਬਾਅਦ ਏਡੀਸੀ ਸੁਖਪ੍ਰੀਤ ਸਿੰਘ ਨੇ ਜ਼ਿਲ੍ਹਾ ਪੁਲੀਸ ਪ੍ਰਸ਼ਾਸਨ ਨੂੰ ਨਾਲ ਲੈ ਕੇ ਮਾੜੀ ਈਦਗਾਹ ਦਾ ਜਾਇਜ਼ਾ ਲਿਆ।
ਡੀਸੀ ਜੋਰਵਾਲ ਨੇ ਦੱਸਿਆ ਕਿ ਰੋਜ਼ੇ ਦੇ ਮਹੀਨੇ ਦੀ ਸਮਾਪਤੀ ’ਤੇ ਮੁਸਲਿਮ ਭਾਈਚਾਰੇ ਵੱਲੋਂ ਬੜੀ ਈਦਗਾਹ ਵਿਖੇ ਈਦ ਦੀ ਨਮਾਜ਼ ਅਦਾ ਕੀਤੀ ਜਾਵੇਗੀ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਮੁੱਖ ਮੰਤਰੀ ਦੀ ਫੇਰੀ ਸਬੰਧੀ ਕੋਵਿਡ ਪ੍ਰੋਟੋਕੋਲ ਤਹਿਤ ਸਮੂਹ ਪ੍ਰਬੰਧ ਮੁਕੰਮਲ ਕਰਨ ਦੇ ਹੁਕਮ ਜਾਰੀ ਕੀਤੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪ੍ਰੋਗਰਾਮ ਵਾਲੀ ਥਾਂ ਅਤੇ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ, ਬੈਰੀਕੇਡਿੰਗ, ਵੀ.ਵੀ.ਆਈ.ਪੀ. ਦੀ ਐਂਟਰੀ ਲਈ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਅਧਿਕਾਰੀ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਮੁਸਲਿਮ ਭਾਈਚਾਰੇ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਵੀਡੀਓ ਲਈ ਕਲਿੱਕ ਕਰੋ -: