ਸ਼ਹੀਦਾਂ ਦੇ ਸਿਰਤਾਜ ਤੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਆ ਰਹੀਆਂ ਹਨ । ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ ਹਨ ।
ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਵਿਖੇ ਆਈਆਂ ਹੋਈਆਂ ਸੰਗਤਾਂ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਕੇ ਗੁਰੂ ਘਰ ਵਿੱਚ ਹਾਜ਼ਰੀ ਲਗਵਾ ਰਹੀਆਂ ਹਨ । ਸ੍ਰੀ ਗੁਰੂ ਅਰਜਨ ਦੇਵ ਜੀ ਸਾਹਿਬ ਦੇ ਸ਼ਹੀਦੀ ਦਿਹਾੜੇ ‘ਤੇ ਸੰਗਤਾਂ ਨੇ ਵਾਹਿਗੁਰੂ ਦਾ ਅਸ਼ੀਰਵਾਦ ਲਿਆ ਤੇ ਗੁਰਬਾਣੀ ਦਾ ਆਨੰਦ ਮਾਣਿਆ । ਇਸ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਹਜ਼ੂਰੀ ਰਾਗੀਆਂ ਵਲੋਂ ਕੀਰਤਨ ਕੀਤਾ ਗਿਆ। ਗੁਰਦੁਆਰਾ ਸਾਹਿਬ ਆਈਆਂ ਸੰਗਤਾਂ ਨੇ ਗੁਰੂ ਚਰਨਾਂ ਵਿੱਚ ਹਾਜ਼ਰੀ ਭਰਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।
ਇਹ ਵੀ ਪੜ੍ਹੋ: ਜਲੰਧਰ ਕਮਿਸ਼ਨਰੇਟ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਵੱਡੇ ਬ.ਦਮਾ/ਸ਼ ਦੇ ਤਿੰਨ ਗੁਰਗੇ ਕੀਤੇ ਕਾਬੂ
ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੰਗਤ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਕਿ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਹੈ ਅਤੇ ਸਾਨੂੰ ਗੁਰੂ ਸਾਹਿਬ ਦੇ ਦਰਸਾਏ ਹੋਏ ਮਾਰਗ ‘ਤੇ ਚੱਲਣ ਦੀ ਜਰੂਰਤ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਮੌਕੇ ਸੰਗਤਾਂ ਨੂੰ ਆਪਣੇ ਨਜ਼ਦੀਕੀ ਗੁਰੂ ਘਰਾਂ ਵਿੱਚ ਜਾ ਕੇ ਨਤਮਸਤਕ ਹੋ ਕੇ ਆਪਣਾ ਜੀਵਨ ਸਫਲ ਕਰਨਾ ਚਾਹੀਦਾ ਹੈ ।
ਵੀਡੀਓ ਲਈ ਕਲਿੱਕ ਕਰੋ -: