ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਨੇ ਸ਼ਨੀਵਾਰ ਯਾਨੀ ਕਿ 16 ਅਪ੍ਰੈਲ ਨੂੰ ਆਪਣਾ ਪਹਿਲਾ ਮਹੀਨਾ ਮੁਕੰਮਲ ਕਰ ਲਿਆ ਹੈ। ਇਸ ਮੌਕੇ ਮਾਨ ਸਰਕਾਰ ਵੱਲੋਂ ਪੰਜਾਬੀਆਂ ਨੂੰ ਵੱਡਾ ਤੋਹਫਾ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਸਵੇਰੇ ਜਨਤਾ ਨੂੰ 300 ਯੂਨਿਟ ਬਿਜਲੀ ਮੁਫਤ ਦੇਣ ਦਾ ਐਲਾਨ ਕੀਤਾ। ਜਿਸ ਤੋਂ ਬਾਅਦ 1 ਜੁਲਾਈ ਤੋਂ ਸੂਬੇ ਦੇ ਸਾਰੇ ਘਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਭਗਵੰਤ ਮਾਨ ਸਰਕਾਰ ਨੇ ਆਪਣਾ ਇੱਕ ਮਹੀਨੇ ਦਾ ਰਿਪੋਰਟ ਕਾਰਡ ਵੀ ਪੇਸ਼ ਕੀਤਾ ਹੈ। ਜਿਸ ਵਿੱਚ ਸਰਕਾਰ ਵੱਲੋਂ ਚੁੱਕੇ ਗਏ ਆਪਣੇ 13 ਅਹਿਮ ਕਦਮਾਂ ਦਾ ਜ਼ਿਕਰ ਕੀਤਾ ਗਿਆ ਹੈ। ਰਿਪੋਰਟ ਕਾਰਡ ਵਿੱਚ ਪੇਸ਼ ਕੀਤੇ ਗਏ 13 ਕੰਮਾਂ ਦਾ ਬਿਓਰਾ ਇਸ ਤਰ੍ਹਾਂ ਹੈ:
- ਭ੍ਰਿਸ਼ਟਾਚਾਰ ਨੂੰ ਰੋਕਣ ਲਈ ਇਸ ਦੇ ਬਾਰੇ ਸੂਚਨਾ ਦੇਣ ਲਈ ਹੈਲਪਲਾਈਨ ਸ਼ੁਰੂ ਕਰਨ ਦੇ ਕਦਮ ਨੂੰ ਵੀ ਰਿਪੋਰਟ ਕਾਰਡ ਵਿੱਚ ਸ਼ਾਮਿਲ ਕੀਤਾ ਗਿਆ ਹੈ ।
- ਠੇਕੇ ‘ਤੇ ਕੰਮ ਕਰਦੇ ਲਗਭਗ 35000 ਹਜ਼ਾਰ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਗਿਆ ।
- ਪ੍ਰਾਈਵੇਟ ਸਕੂਲਾਂ ਵਿੱਚ ਫੀਸਾਂ ਵਧਾਉਣ ਅਤੇ ਉਨ੍ਹਾਂ ਨੂੰ ਵਰਦੀਆਂ ਅਤੇ ਕਿਤਾਬਾਂ ਖਰੀਦਣ ਲਈ ਮਜ਼ਬੂਰ ਕਰਨ ‘ਤੇ ਪਾਬੰਦੀ।
- ਗੈਂਗਸਟਰਾਂ ਨੂੰ ਕਾਬੂ ਕਰਨ ਅਤੇ ਸੂਬੇ ਵਿੱਚ ਕਾਨੂੰਨ-ਵਿਵਸਥਾ ਤੇ ਅਮਨ-ਕਾਨੂੰਨ ਨੂੰ ਕਾਇਮ ਰੱਖਣ ਲਈ ਐਂਟੀ ਗੈਂਗਸਟਰ ਟਾਸਕ ਫੋਰਸ ਦਾ ਗਠਨ । ਇਸ ਦੇ ਨਾਲ ਹੀ ਐਸਪੀ ਅਤੇ ਜ਼ਿਲ੍ਹਾ ਡਿਪਟੀ ਕਮਿਸ਼ਨਰਾਂ (ਡੀਸੀ) ਨੂੰ ਗੈਂਗਸਟਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
- ਸਹੀ ਯਤਨਾਂ ਨਾਲ ਪੇਂਡੂ ਖੇਤਰ ਵਿਕਾਸ ਫੰਡ ਦੇ ਇੱਕ ਹਜ਼ਾਰ ਕਰੋੜ ਰੁਪਏ ਪ੍ਰਾਪਤ ਕੀਤੇ।
- ਸਰਕਾਰੀ ਦਫ਼ਤਰਾਂ ਵਿੱਚ ਸ਼ਹੀਦ ਭਗਤ ਸਿੰਘ ਅਤੇ ਡਾ: ਭੀਮ ਰਾਓ ਅੰਬੇਡਕਰ ਦੀਆਂ ਤਸਵੀਰਾਂ ਲਗਾਈਆਂ ਗਈਆਂ।
- ਕਿਸਾਨਾਂ ਨੂੰ ਰਾਹਤ ਦੇਣ ਲਈ 101 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਗਈ।
- ਇੱਕ ਵਿਧਾਇਕ-ਇੱਕ ਪੈਨਸ਼ਨ ਪ੍ਰਣਾਲੀ ਲਾਗੂ ਕੀਤੀ ਗਈ।
- ਵਿਧਾਇਕਾਂ ਅਤੇ ਨੇਤਾਵਾਂ ਨੂੰ ਦਿੱਤੀ ਗਈ ਵੱਧ ਸੁਰੱਖਿਆ ਵਾਪਸ ਲਈ ਗਈ।
- 23 ਮਾਰਚ ਨੂੰ ਸ਼ਹੀਦੀ ਦਿਵਸ ਵਜੋਂ ਛੁੱਟੀ ਐਲਾਨੀ ਗਈ।
- ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਧਾਇਕਾਂ ਨੂੰ ਹਫ਼ਤੇ ਦੇ ਸਾਰੇ ਦਿਨ 24 ਘੰਟੇ ਹਾਜ਼ਰ ਰਹਿਣ ਦੀ ਹਦਾਇਤ ਦਿੱਤੀ ਗਈ।
- ਕਿਸਾਨਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਨ੍ਹਾਂ ਦੀ ਪੈਦਾਵਾਰ ਦਾ ਹਰ ਅਨਾਜ ਖਰੀਦਿਆ ਜਾਵੇਗਾ।
- ਸਾਰੇ ਡਿਪਟੀ ਕਮਿਸ਼ਨਰਾਂ ਨੂੰ ਇੱਕ ਮਹੀਨੇ ਦੇ ਅੰਦਰ-ਅੰਦਰ ਸਾਰੇ ਸੁਧਾਰ ਕੇਂਦਰਾਂ ਦੀ ਮੁਰੰਮਤ ਕਰਨ ਦੇ ਨਿਰਦੇਸ਼ ਦਿੱਤੇ ਗਏ।
ਇਹ ਵੀ ਪੜ੍ਹੋ: CM ਭਗਵੰਤ ਮਾਨ ਦਾ ਵੱਡਾ ਐਲਾਨ ਅੱਜ, 1 ਜੁਲਾਈ ਤੋਂ ਮਿਲੇਗੀ 300 ਯੂਨਿਟ ਮੁਫਤ ਬਿਜਲੀ
ਦੱਸ ਦੇਈਏ ਕਿ 300 ਯੂਨਿਟ ਮੁਫਤ ਬਿਜਲੀ ਦੇਣ ਦੇ ਐਲਾਨ ਨਾਲ ਸਰਕਾਰ ‘ਤੇ ਕਰੀਬ ਚਾਰ ਹਜ਼ਾਰ ਕਰੋੜ ਰੁਪਏ ਦਾ ਸਾਲਾਨਾ ਬੋਝ ਪਵੇਗਾ । ਸਰਕਾਰ ਨੇ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਵਿਸਥਾਰਤ ਰਿਪੋਰਟ ਤਿਆਰ ਕੀਤੀ ਹੈ। ਜ਼ਿਕਰਯੋਗ ਹੈ ਕਿ CM ਮਾਨ ਨੇ ਕੁਝ ਦਿਨ ਪਹਿਲਾਂ ਟਵੀਟ ਕਰਦਿਆਂ ਕਿਹਾ ਸੀ ਕਿ 16 ਅਪ੍ਰੈਲ ਨੂੰ ਪੰਜਾਬੀਆਂ ਨੂੰ ਵੱਡੀ ਖੁਸ਼ਖਬਰੀ ਮਿਲੇਗੀ। ਜਿਸ ਤੋਂ ਬਾਅਦ ਮੰਨਿਆ ਜਾ ਰਿਹਾ ਸੀ ਕਿ ਉਹ 300 ਯੂਨਿਟ ਮੁਫ਼ਤ ਬਿਜਲੀ ਦੇਣ ਦੇ ਵਾਅਦੇ ਨੂੰ ਪੂਰਾ ਕਰਨ ਦਾ ਐਲਾਨ ਕਰ ਸਕਦੇ ਹਨ। ਜਿਸ ਤੋਂ ਬਾਅਦ ਸ਼ਨੀਵਾਰ ਨੂੰ ਮਾਨ ਸਰਕਾਰ ਨੇ ਐਲਾਨ ਕਰਦਿਆਂ ਕਿਹਾ ਕਿ 1 ਜੁਲਾਈ ਤੋਂ ਹਰ ਪਰਿਵਾਰ ਨੂੰ 300 ਯੂਨਿਟ ਮੁਫਤ ਬਿਜਲੀ ਮਿਲੇਗੀ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”