ਅੰਮ੍ਰਿਤਸਰ ਦੇ ਮਜੀਠਾ ਰੋਡ ‘ਤੇ ਸਥਿਤ ਪਿੰਡ ਨੌਸ਼ਹਿਰਾ ‘ਚ ਨਸ਼ੇ ਨੇ ਨੌਜਵਾਨ ਦੀ ਜਾਨ ਲੈ ਲਈ। ਇੱਥੇ ਦੋ ਨੌਜਵਾਨਾਂ ਨੇ ਇਕੱਠੇ ਨਸ਼ਾ ਕੀਤਾ, ਜਿਸ ਕਾਰਨ ਇਕ 22 ਸਾਲਾ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਹਾਲਤ ‘ਚ ਹਸਪਤਾਲ ‘ਚ ਦਾਖਲ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਅਜੇ ਕੁਮਾਰ ਵਜੋਂ ਹੋਈ ਹੈ, ਜੋ ਪੰਜ ਭੈਣਾਂ ਦਾ ਇਕਲੌਤਾ ਭਰਾ ਸੀ।
ਪਰਿਵਾਰ ਮੁਤਾਬਕ ਅਜੈ ਪਹਿਲਾਂ ਵੀ ਨਸ਼ੇ ਦੀ ਦਾ ਸ਼ਿਕਾਰ ਹੋ ਚੁੱਕਾ ਸੀ ਪਰ ਪਰਿਵਾਰ ਵਾਲਿਆਂ ਨੇ ਉਸ ਨੂੰ ਬਚਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਸੀ। ਉਸ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਪਰ ਉਸ ਦੀ ਨਸ਼ੇ ਦੀ ਲਤ ਇੰਨੀ ਜ਼ਿਆਦਾ ਸੀ ਕਿ ਉਹ ਮੁੜ ਇਸ ਦਾ ਸ਼ਿਕਾਰ ਹੋ ਗਿਆ। ਇਸ ਵਾਰ ਨਸ਼ੇ ਦੀ ਓਵਰਡੋਜ਼ ਨੇ ਉਸ ਦੀ ਜਾਨ ਲੈ ਲਈ।

ਘਟਨਾ ਤੋਂ ਬਾਅਦ ਮ੍ਰਿਤਕ ਦੇ ਵਾਰਿਸਾਂ ਦਾ ਰੋ-ਰੋ ਬੁਰਾ ਹਾਲ ਹੈ। ਪਿੰਡ ਵਾਲਿਆਂ ਦਾ ਕਹਿਣਾ ਹੈ ਕਿ ਪਿਛਲੇ ਲੰਮੇ ਸਮੇਂ ਤੋਂ ਪਿੰਡ ਵਿਚ ਨਸ਼ੇ ਦਾ ਧੰਦਾ ਚੱਲ ਰਿਹਾ ਹੈ ਪਰ ਪ੍ਰਸ਼ਾਸਨ ਵੱਲੋਂ ਇਸ ’ਤੇ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਪੀੜਤ ਪਰਿਵਾਰ ਨੇ ਦੱਸਿਆ ਕਿ ਪਿੰਡ ਵਿੱਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ ਪਰ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ।
ਪਿੰਡ ਵਾਸੀਆਂ ਨੇ ਇਹ ਵੀ ਦੱਸਿਆ ਕਿ ਹਾਲ ਹੀ ‘ਚ ਪੰਜਾਬ ਪੁਲਿਸ ਵੱਲੋਂ ‘ਨਸ਼ਿਆਂ ਵਿਰੁੱਧ ਜੰਗ’ ਨਾਂ ਦੀ ਮੁਹਿੰਮ ਚਲਾਈ ਗਈ ਸੀ, ਜਿਸ ਤਹਿਤ ਨਸ਼ਿਆਂ ਨੂੰ ਰੋਕਣ ਲਈ ਕਈ ਮੀਟਿੰਗਾਂ ਕੀਤੀਆਂ ਗਈਆਂ ਸਨ। ਪਰ ਨਸ਼ਾ ਤਸਕਰਾਂ ‘ਤੇ ਇਸ ਦਾ ਕੋਈ ਅਸਰ ਨਹੀਂ ਹੋਇਆ ਅਤੇ ਉਹ ਅਜੇ ਵੀ ਖੁੱਲ੍ਹੇਆਮ ਨਸ਼ਾ ਵੇਚ ਰਹੇ ਹਨ।
ਇਹ ਵੀ ਪੜ੍ਹੋ : ਫਾਜ਼ਿਲਕਾ : 3 ਵਾਹਨਾਂ ਦੀ ਜ਼.ਬਰਦਸਤ ਟੱ/ਕਰ, ਪੁਲਿਸ ਮੁਲਾਜ਼ਮ ਦੀ ਮੌ/ਤ, ਜਵਾਕਾਂ ਸਣੇ ਗਰਭਵਤੀ ਔਰਤ ਜ਼ਖਮੀ
ਪਿੰਡ ਵਾਸੀਆਂ ਅਤੇ ਪੀੜਤ ਪਰਿਵਾਰ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਪਿੰਡ ਵਿੱਚ ਚੱਲ ਰਹੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇ ਜਲਦੀ ਹੀ ਕੋਈ ਠੋਸ ਕਦਮ ਨਾ ਚੁੱਕੇ ਗਏ ਤਾਂ ਪਿੰਡ ਦੇ ਹੋਰ ਨੌਜਵਾਨ ਵੀ ਨਸ਼ਿਆਂ ਦਾ ਸ਼ਿਕਾਰ ਹੋ ਸਕਦੇ ਹਨ।
ਇਸ ਸਬੰਧੀ ਜਦੋਂ ਪੁਲਿਸ ਅਧਿਕਾਰੀਆਂ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਸ ਸਬੰਧੀ ਕੋਈ ਸਰਕਾਰੀ ਸ਼ਿਕਾਇਤ ਦਰਜ ਨਹੀਂ ਕਰਵਾਈ ਗਈ, ਹਾਲਾਂਕਿ ਪੁਲਿਸ ਨੇ ਭਰੋਸਾ ਦਿੱਤਾ ਕਿ ਉਹ ਪੂਰੇ ਮਾਮਲੇ ਦੀ ਜਾਂਚ ਕਰਨਗੇ ਅਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
























