ਬੀਤੇ ਸ਼ੁੱਕਰਵਾਰ ਹੋਲੀ ਵਾਲੇ ਦਿਨ ਅੰਮ੍ਰਿਤਸਰ ਅਤੇ ਸੰਗਰੂਰ ਦੇ ਸਰਕਾਰੀ ਹਸਪਤਾਲਾਂ ਵਿੱਚ ਦਾਖਲ ਮਰੀਜ਼ਾਂ ਦੀ ਸਿਹਤ ਨਾਰਮਲ ਸਲਾਈਨ (ਜਿਸ ਨੂੰ ਆਮ ਭਾਸ਼ਾ ਵਿੱਚ ਗੁਲੂਕੋਜ਼ ਵੀ ਕਿਹਾ ਜਾਂਦਾ ਹੈ) ਲਾਏ ਜਾਣ ਤੋਂ ਬਾਅਦ ਤਬੀਅਤ ਵਿਗੜ ਗਈ। ਲਗਾਤਾਰ ਦੋ ਥਾਵਾਂ ‘ਤੇ ਮਾਮਲੇ ਸਾਹਮਣੇ ਆਉਣ ਮਗਰੋਂ ਸੂਬਾ ਸਰਕਾਰ ਨੇ ਸਬੰਧਤ ਬੈਚ ਦੇ ਨਾਰਮਲ ਸਲਾਈ ਦੀ ਵਰਤੋਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਡਰੱਗ ਇੰਸਪੈਕਟਰ ਸੈਂਪਲ ਲੈ ਕੇ ਜਾਂਚ ਲਈ ਲੈਬ ਵਿੱਚ ਭੇਜ ਰਹੇ ਹਨ, ਜਿਸ ਦੇ ਨਤੀਜੇ ਅਗਲੇ ਦੋ-ਤਿੰਨ ਦਿਨਾਂ ਵਿੱਚ ਆਉਣ ਦੀ ਸੰਭਾਵਨਾ ਹੈ।
ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਕਿਹਾ ਕਿ ਜਿਸ ਪੱਧਰ ‘ਤੇ ਵੀ ਇਹ ਕੁਤਾਹੀ ਪਾਈ ਗਈ ਉਸ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜੇ ਸੈਂਪਲ ਅਯੋਗ ਪਾਏ ਜਾਂਦੇ ਹਨ, ਤਾਂ ਸਬੰਧਤ ਸਪਲਾਇਰ/ਫਰਮ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।
ਦੱਸ ਦੇਈਏ ਕਿ ਸੰਗਰੂਰ ਦੇ ਸਿਵਲ ਹਸਪਤਾਲ ਦੇ ਗਾਇਨੀਕੋਲਾਜੀ ਵਾਰਡ ਵਿੱਚ ਸ਼ੁੱਕਰਵਾਰ ਦੁਪਹਿਰ 15 ਤੋਂ ਵੱਧ ਮਹਿਲਾ ਮਰੀਜ਼ ਦਾਖਲ ਸਨ। ਜਿਵੇਂ ਹੀ ਉਨ੍ਹਾਂ ਨੂੰ ਗੁਲੂਕੋਜ਼ ਲਾਇਆ ਗਿਆ, ਉਨ੍ਹਾਂ ਦੀ ਸਿਹਤ ਵਿਗੜਨ ਲੱਗੀ। ਜ਼ਿਆਦਾਤਰ ਔਰਤਾਂ ਨੂੰ ਕੰਬਣੀ, ਤੇਜ਼ ਬੁਖਾਰ ਅਤੇ ਸਾਹ ਲੈਣ ਵਿੱਚ ਤਕਲੀਫ਼ ਹੋਣ ਲੱਗੀ। ਇਸ ਨਾਲ ਹਸਪਤਾਲ ਵਿੱਚ ਹਫੜਾ-ਦਫੜੀ ਮਚ ਗਈ।
ਮੌਕੇ ’ਤੇ ਮਰੀਜ਼ ਦੇ ਪਰਿਵਾਰਕ ਮੈਂਬਰਾਂ ਅਤੇ ਡਾਕਟਰਾਂ ਵਿੱਚ ਦਹਿਸ਼ਤ ਫੈਲ ਗਈ ਪਰ ਡਾਕਟਰਾਂ ਨੇ ਤੁਰੰਤ ਸਥਿਤੀ ’ਤੇ ਕਾਬੂ ਪਾਇਆ। ਹਸਪਤਾਲ ਵਿੱਚ ਮਾਹੌਲ ਖ਼ਰਾਬ ਨਾ ਹੋਵੇ, ਇਸ ਲਈ ਗਾਇਨੀਕੋਲਾਜੀ ਵਾਰਡ ਦੇ ਬਾਹਰ ਪੁਲਿਸ ਤਾਇਨਾਤ ਕੀਤੀ ਗਈ ਸੀ। ਹਾਲਾਂਕਿ, ਦੋ-ਤਿੰਨ ਘੰਟਿਆਂ ਵਿੱਚ ਸਥਿਤੀ ਕਾਬੂ ਵਿੱਚ ਆ ਗਈ ਅਤੇ ਉਸ ਤੋਂ ਬਾਅਦ ਗੁਲੂਕੋਜ਼ ਦੇ ਬੈਚ ‘ਤੇ ਪਾਬੰਦੀ ਲਗਾ ਦਿੱਤੀ ਗਈ।
ਇਹ ਮਾਮਲਾ ਮੁੱਖ ਮੰਤਰੀ ਭਗਵੰਤ ਮਾਨ ਦੇ ਜ਼ਿਲ੍ਹੇ ਦਾ ਸੀ, ਇਸ ਲਈ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਕੁਮਾਰ ਰਾਹੁਲ ਨੇ ਸਿਵਲ ਹਸਪਤਾਲ ਸੰਗਰੂਰ ਦਾ ਦੌਰਾ ਕੀਤਾ। ਉਨ੍ਹਾਂ ਗਾਇਨੀਕੋਲਾਜੀ ਵਾਰਡ ਵਿੱਚ ਦਾਖ਼ਲ 14 ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਦੱਸਿਆ ਕਿ ਉਹ ਸਾਰੇ ਹੁਣ ਠੀਕ ਹਨ। ਉਨ੍ਹਾਂ ਇਹ ਵੀ ਕਿਹਾ ਕਿ ਨਾਰਮਲ ਸਲਾਈਨ ਲਗਾਉਣ ਕਾਰਨ ਪਹਿਲਾਂ ਤਿੰਨ ਮਰੀਜ਼ਾਂ ਨੂੰ ਸਿਹਤ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਸੀ ਪਰ ਮੌਕੇ ‘ਤੇ ਮੌਜੂਦ ਡਾਕਟਰਾਂ ਨੇ ਉਨ੍ਹਾਂ ਦਾ ਸਹੀ ਢੰਗ ਨਾਲ ਇਲਾਜ ਕੀਤਾ ਅਤੇ ਕਿਸੇ ਵੀ ਮਰੀਜ਼ ਨੂੰ ਰੈਫ਼ਰ ਕਰਨ ਦੀ ਲੋੜ ਨਹੀਂ ਪਈ।
ਇਹ ਵੀ ਪੜ੍ਹੋ : ਸਾਵਧਾਨ! ਇਲੈਕਟ੍ਰਿਕ ਵਾਹਨਾਂ ਤੋਂ ਲੱਗ ਸਕਦਾ ਏ ਕਰੰਟ, ਖਰੀਦਣ ਤੋਂ ਪਹਿਲਾਂ ਪੜ੍ਹ ਲਓ ਇਹ ਜਾਣਕਾਰੀ
ਇਸ ਮਗਰੋਂ ਸਰਕਾਰ ਨੇ ਫੈਸਲਾ ਲੈਂਦੇ ਹੋਏ ਇਸ ਮਗਰੋਂ ਸੂਬੇ ਦੇ ਸਾਰੇ ਹਸਪਤਾਲਾਂ ਵਿੱਚ ਇਸ ਬੈਚ ਦੇ ਨਾਰਮਲ ਸਲਾਈਮ ਦੀ ਵਰਤੋਂ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਡਰੱਗ ਇੰਸਪੈਕਟਰ ਸੈਂਪਲ ਲੈ ਕੇ ਜਾਂਚ ਲਈ ਭੇਜ ਰਹੇ ਹਨ, ਜਿਸ ਦੇ ਨਤੀਜੇ ਜਲਦੀ ਹੀ ਆਉਣਗੇ। ਜੇ ਸੈਂਪਲ ਅਯੋਗ ਪਾਏ ਗਏ ਤਾਂ ਸਬੰਧਤ ਸਪਲਾਇਰ/ਫਰਮ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਿਵਲ ਹਸਪਤਾਲ ਸੰਗਰੂਰ ਸਾਰੇ ਮਰੀਜ਼ਾਂ ਨੂੰ ਵਧੀਆ ਸਿਹਤ ਸੇਵਾਵਾਂ ਪ੍ਰਦਾਨ ਕਰੇਗਾ।
ਵੀਡੀਓ ਲਈ ਕਲਿੱਕ ਕਰੋ -:
