ਭਾਰਤ ਦਾ ਮਾਹੌਲ ਖ਼ਰਾਬ ਕਰਨ ਲਈ ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ । ਪਾਕਿਸਤਾਨ ਵੱਲੋਂ ਭਾਰਤ-ਪਾਕਿ ਸਰਹੱਦ ਤੇ ਨਸ਼ੇ ਅਤੇ ਹਥਿਆਰਾਂ ਦੀ ਸਪਲਾਈ ਲਈ ਡਰੋਨ ਭੇਜੇ ਜਾਂਦੇ ਹਨ, ਜਿਨ੍ਹਾਂ ਨੂੰ BSF ਦੇ ਜਵਾਨ ਮੁਸਤੈਦੀ ਦਿਖਾਉਂਦੇ ਹੋਏ ਵਾਪਸ ਭੇਜ ਦਿੰਦੇ ਹਨ। ਹੁਣ ਤੱਕ ਬੀਐੱਸਐੱਫ਼ ਵੱਲੋਂ ਚਲਾਈ ਗਈ ਸਰਚ ਮੁਹਿੰਮ ਦੋਰਾਨ ਸੈਕੜੇ ਡਰੋਨ ਬਰਾਮਦ ਕੀਤੇ ਜਾ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਮਾਮਲਾ ਬੀਤੀ ਰਾਤ ਨੂੰ ਭਾਰਤ-ਪਾਕਿ ਸਰਹੰਦ ਤੋਂ ਸਾਹਮਣੇ ਆਇਆ, ਜਿੱਥੇ ਗੁਆਂਢੀ ਦੇਸ਼ ਵੱਲੋਂ ਭਾਰਤੀ ਖੇਤਰ ਵਿੱਚ 5 ਪਲਾਸਟਿਕ ਦੀਆਂ ਬੋਤਲਾਂ ਨੂੰ ਸੁੱਟਿਆ ਗਿਆ । ਸਰਹੱਦ ‘ਤੇ ਤਾਇਨਾਤ BSF ਵੱਲੋਂ ਬੋਤਲਾਂ ਨੂੰ ਕਬਜ਼ੇ ਵਿੱਚ ਲੈਂਦੇ ਹੋਏ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ । ਇਨ੍ਹਾਂ ਬੋਤਲਾਂ ਵਿਚੋਂ ਦੋ ਕਿਲੋਗ੍ਰਾਮ ਤੋਂ ਵੱਧ ਹੈਰੋਇਨ ਦੀ ਖੇਪ ਬਰਾਮਦ ਹੋਈ ਹੈ। ਇਸ ਤੋਂ ਇਲਾਵਾ ਥਾਣਾ ਖਾਲੜਾ ਦੀ ਪੁਲਿਸ ਨਾਲ ਸਾਂਝੀ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਦੇ ਸੈਕਟਰ ਅਮਰਕੋਟ ਵਿਖੇ ਬੀਤੀ ਰਾਤ ਕਰੀਬ 12.15 ਵਜੇ ਬੀ. ਓ. ਪੀ ਮੰਗਲੀ ਦੇ ਪਿੱਲਰ ਨੰਬਰ 141/20 ਰਾਹੀਂ ਭਾਰਤੀ ਖੇਤਰ ਅੰਦਰ ਕੋਈ ਵਸਤੂ ਡਿੱਗਣ ਦੀ ਆਵਾਜ਼ ਸੁਣਾਈ ਦਿੱਤੀ । ਇਸ ਦੇ ਨਾਲ ਹੀ ਜਦੋਂ ਦੁਬਾਰਾ ਹੋਰ ਵਸਤੂਆਂ ਸੁੱਟਣ ਦੀਆਂ ਆਵਾਜ਼ਾਂ ਸੁਣਾਈ ਦਿੱਤੀਆਂ ਤਾਂ BSF ਦੀ 103 ਬਟਾਲੀਅਨ ਨੇ ਹਰਕਤ ਵਿੱਚ ਆਉਂਦੇ ਹੋਏ ਕਰੀਬ 7 ਰੋਂਦ ਫਾਇਰਿੰਗ ਕੀਤੀ ਗਈ।
ਜਿਸ ਤੋਂ ਬਾਅਦ ਮੌਕੇ ‘ਤੇ BSF ਵੱਲੋਂ ਭਾਰਤੀ ਖੇਤਰ ਵਿੱਚ ਸੁੱਟੀਆਂ ਗਈਆਂ 5 ਪਲਾਸਟਿਕ ਦੀਆਂ ਬੋਤਲਾਂ ਨੂੰ ਕਬਜ਼ੇ ਵਿੱਚ ਲੈ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ । ਇਸ ਸਬੰਧੀ SP ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਸੰਘਣੀ ਧੁੰਦ ਵਿਚਾਲੇ ਥਾਣਾ ਖਾਲੜਾ ਸਣੇ ਹੋਰ ਸਰਹੱਦੀ ਥਾਣਿਆਂ ਦੀ ਪੁਲਿਸ ਸਮੇਤ BSF ਵੱਲੋਂ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -: