ਪਾਕਿਸਤਾਨ ਵੱਲੋਂ ਪਠਾਨਕੋਟ ਦੇ ਬਮਿਆਲ ਸੈਕਟਰ ਵਿੱਚ ਇੱਕ ਵਾਰ ਫਿਰ ਡਰੋਨ ਘੁਸਪੈਠ ਦੀ ਨਾਪਾਕ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਹੈ। ਹਾਲਾਂਕਿ BSF ਜਵਾਨਾਂ ਦੀ ਮੁਸਤੈਦੀ ਕਾਰਨ ਪਾਕਿਸਤਾਨੀ ਡਰੋਨ ਵਾਪਸ ਪਰਤ ਗਿਆ। ਘਟਨਾ ਤੋਂ ਬਾਅਦ ਪੁਲਿਸ ਅਤੇ BSF ਵੱਲੋਂ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ ਅਤੇ ਸਵੇਰ ਤੋਂ ਹੀ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ।
ਡਰੋਨ ਘੁਸਪੈਠ ਦੀ ਘਟਨਾ ਸੋਮਵਾਰ ਰਾਤ ਨੂੰ ਵਾਪਰੀ। ਸਰਹੱਦ ‘ਤੇ ਤਾਇਨਾਤ BSF ਜਵਾਨਾਂ ਵੱਲੋਂ BOP ਬਮਿਆਲ ਸਰਹੱਦ ਦੇ ਐਨਟੀਪੀ ਖੇਤਰ ਵਿੱਚ ਪਾਕਿਸਤਾਨੀ ਡਰੋਨਾਂ ਦੀ ਹਰਕਤ ਦੇਖੀ ਗਈ। ਜਿਸ ‘ਤੇ ਤੁਰੰਤ ਕਾਰਵਾਈ ਕਰਦੇ ਹੋਏ BSF ਦੇ ਜਵਾਨਾਂ ਵੱਲੋਂ ਇੰਸਾਸ ਰਾਈਫਲ ਤੋਂ 6 ਰਾਉਂਡ ਅਤੇ ਐੱਸਐੱਨਜੀ ਗੰਨ ਤੋਂ 4 ਰਾਉਂਡ ਫਾਇਰ ਕੀਤੇ ਗਏ। ਡਰੋਨ ਦੀ ਲੋਕੇਸ਼ਨ ਜਾਣਨ ਲਈ ਤਿੰਨ ਇਲੂ ਬੰਬ ਵੀ ਛੱਡੇ ਗਏ। ਕਰੀਬ 1 ਮਿੰਟ ਦੀ ਇਸ ਕਾਰਵਾਈ ਵਿੱਚ ਪਾਕਿਸਤਾਨੀ ਡਰੋਨ ਵਾਪਸ ਪਾਕਿਸਤਾਨ ਵੱਲ ਪਰਤ ਗਿਆ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਪਾਕਿਸਤਾਨ ਵਾਲੇ ਪਾਸਿਓਂ ਡਰੋਨ ਰਾਹੀਂ ਇਲਾਕੇ ‘ਚ ਘੁਸਪੈਠ ਦੀ ਕੋਸ਼ਿਸ਼ ਕੀਤੀ ਜਾ ਚੁੱਕੀ ਹੈ। ਦੂਜੇ ਪਾਸੇ ਇਸ ਮਾਮਲੇ ਸਬੰਧੀ ਡੀਐਸਪੀ ਅਪਰੇਸ਼ਨ ਸੁਖਰਾਜ ਸਿੰਘ ਨੇ ਦੱਸਿਆ ਕਿ ਬੀਐਸਐਫ ਵੱਲੋਂ ਪਾਕਿਸਤਾਨੀ ਡਰੋਨ ਦੀ ਘੁਸਪੈਠ ਨੂੰ ਦੇਖਦਿਆਂ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਕੁਝ ਵੀ ਸ਼ੱਕੀ ਨਹੀਂ ਮਿਲਿਆ ਹੈ।